ਧਨਾਸਰੀ ਮਹਲਾ ੧ ॥
Dhanaasaree, First Mehl:
ਧਨਾਸਰੀ ਪਹਿਲੀ ਪਾਤਿਸ਼ਾਹੀ।
ਜੀਉ ਤਪਤੁ ਹੈ ਬਾਰੋ ਬਾਰ ॥
My soul burns, over and over again.
(ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਤਪਤੁ ਹੈ = ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ।
ਤਪਿ ਤਪਿ ਖਪੈ ਬਹੁਤੁ ਬੇਕਾਰ ॥
Burning and burning, it is ruined, and it falls into evil.
ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ।
ਜੈ ਤਨਿ ਬਾਣੀ ਵਿਸਰਿ ਜਾਇ ॥
That body, which forgets the Word of the Guru's Bani,
ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ।
ਜਿਉ ਪਕਾ ਰੋਗੀ ਵਿਲਲਾਇ ॥੧॥
cries out in pain, like a chronic patient. ||1||
ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ ॥੧॥
ਬਹੁਤਾ ਬੋਲਣੁ ਝਖਣੁ ਹੋਇ ॥
To speak too much and babble is useless.
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ।
ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
Even without our speaking, He knows everything. ||1||Pause||
ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ ਸੋਇ = ਉਹ ਪ੍ਰਭੂ ॥੧॥ ਰਹਾਉ ॥
ਜਿਨਿ ਕਨ ਕੀਤੇ ਅਖੀ ਨਾਕੁ ॥
He created our ears, eyes and nose.
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਨਿ = ਜਿਸ (ਪਰਮਾਤਮਾ) ਨੇ।
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥
He gave us our tongue to speak so fluently.
ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ।
ਜਿਨਿ ਮਨੁ ਰਾਖਿਆ ਅਗਨੀ ਪਾਇ ॥
He preserved the mind in the fire of the womb;
ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; ਮਨੁ = ਜਿੰਦ।
ਵਾਜੈ ਪਵਣੁ ਆਖੈ ਸਭ ਜਾਇ ॥੨॥
at His Command, the wind blows everywhere. ||2||
(ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ ॥੨॥
ਜੇਤਾ ਮੋਹੁ ਪਰੀਤਿ ਸੁਆਦ ॥
These worldly attachments, loves and pleasurable tastes,
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ,
ਸਭਾ ਕਾਲਖ ਦਾਗਾ ਦਾਗ ॥
all are just black stains.
ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ।
ਦਾਗ ਦੋਸ ਮੁਹਿ ਚਲਿਆ ਲਾਇ ॥
One who departs, with these black stains of sin on his face
(ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਦਾਗ ਦੋਸ = ਦੋਸਾਂ ਦੇ ਦਾਗ਼। ਮੁਹਿ = ਮੂੰਹ ਉਤੇ। ਲਾਇ = ਲਾ ਕੇ।
ਦਰਗਹ ਬੈਸਣ ਨਾਹੀ ਜਾਇ ॥੩॥
shall find no place to sit in the Court of the Lord. ||3||
ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ ਜਾਇ = ਥਾਂ ॥੩॥
ਕਰਮਿ ਮਿਲੈ ਆਖਣੁ ਤੇਰਾ ਨਾਉ ॥
By Your Grace, we chant Your Name.
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਕਰਮਿ = ਮੇਹਰ ਨਾਲ, ਬਖ਼ਸ਼ਸ਼ ਨਾਲ।
ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
Becoming attached to it, one is saved; there is no other way.
ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਜਿਤੁ ਲਗਿ = ਜਿਸ ਵਿਚ ਲੱਗ ਕੇ।
ਜੇ ਕੋ ਡੂਬੈ ਫਿਰਿ ਹੋਵੈ ਸਾਰ ॥
Even if one is drowning, still, he may be saved.
(ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਕੋ = ਕੋਈ ਜੀਵ। ਸਾਰ = ਸੰਭਾਲ।
ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
O Nanak, the True Lord is the Giver of all. ||4||3||5||
ਹੇ ਨਾਨਕ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ॥੪॥੩॥੫॥