ਕਹੁ ਮਾਨੁਖ ਤੇ ਕਿਆ ਹੋਇ ਆਵੈ ॥

Tell me - what can a mere mortal do?

ਦੱਸੋ, ਮਨੁੱਖ ਪਾਸੋਂ (ਆਪਣੇ ਆਪ) ਕੇਹੜਾ ਕੰਮ ਹੋ ਸਕਦਾ ਹੈ? ਕਹੁ = ਦੱਸੋ।

ਜੋ ਤਿਸੁ ਭਾਵੈ ਸੋਈ ਕਰਾਵੈ ॥

Whatever pleases God is what He causes us to do.

ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ (ਜੀਵ ਪਾਸੋਂ) ਕਰਾਉਂਦਾ ਹੈ।

ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥

If it were in our hands, we would grab up everything.

ਇਸ (ਮਨੁੱਖ) ਦੇ ਵੱਸ ਹੋਵੇ ਤਾਂ ਹਰੇਕ ਚੀਜ਼ ਸਾਂਭ ਲਏ, ਹਾਥਿ = ਹੱਥ ਵਿਚ, ਵੱਸ ਵਿਚ।

ਜੋ ਤਿਸੁ ਭਾਵੈ ਸੋਈ ਕਰੇਇ ॥

Whatever pleases God - that is what He does.

(ਪਰ) ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਭਾਉਂਦਾ ਹੈ।

ਅਨਜਾਨਤ ਬਿਖਿਆ ਮਹਿ ਰਚੈ ॥

Through ignorance, people are engrossed in corruption.

ਮੂਰਖਤਾ ਦੇ ਕਾਰਣ ਮਨੁੱਖ ਮਾਇਆ ਵਿਚ ਰੁੱਝ ਜਾਂਦਾ ਹੈ, ਅਨਜਾਨਤ = ਨਾਹ ਜਾਣਦਾ ਹੋਇਆ, ਮੂਰਖ ਹੋਣ ਕਰਕੇ। ਬਿਖਿਆ = ਮਾਇਆ।

ਜੇ ਜਾਨਤ ਆਪਨ ਆਪ ਬਚੈ ॥

If they knew better, they would save themselves.

ਜੇ ਸਮਝ ਵਾਲਾ ਹੋਵੇ ਤਾਂ ਆਪਣੇ ਆਪ (ਇਸ ਤੋਂ) ਬਚਿਆ ਰਹੇ; ਜਾਨਤ = ਸਮਝ ਵਾਲਾ ਹੋਵੇ।

ਭਰਮੇ ਭੂਲਾ ਦਹ ਦਿਸਿ ਧਾਵੈ ॥

Deluded by doubt, they wander around in the ten directions.

(ਪਰ ਇਸ ਦਾ ਮਨ) ਭੁਲੇਖੇ ਵਿਚ ਭੁੱਲਾ ਹੋਇਆ (ਮਾਇਆ ਦੀ ਖ਼ਾਤਿਰ) ਦਸੀਂ ਪਾਸੀਂ ਦੌੜਦਾ ਹੈ, ਦਹ = ਦਸ। ਦਿਸਿ = ਪਾਸੇ, ਤਰਫ਼ਾਂ। ਦਹਦਿਸਿ = ਦਸੀਂ ਪਾਸੀਂ। ਧਾਵੈ = ਦੌੜਦਾ ਹੈ।

ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥

In an instant, their minds go around the four corners of the world and come back again.

ਅੱਖ ਦੇ ਫੋਰ ਵਿਚ ਚਹੁੰ ਕੂਟਾਂ ਵਿਚ ਭੱਜ ਦੌੜ ਆਉਂਦਾ ਹੈ। ਨਿਮਖ = ਅੱਖ ਦੇ ਫਰਕਣ ਜਿਤਨਾ ਸਮਾ। ਕੁੰਟ = ਕੂਟ {Skt. कूट = end, corner} ਨੁੱਕਰਾਂ।

ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥

Those whom the Lord mercifully blesses with His devotional worship

(ਪ੍ਰਭੂ) ਮੇਹਰ ਕਰ ਕੇ ਜਿਸ ਜਿਸ ਮਨੁੱਖ ਨੂੰ ਆਪਣੀ ਭਗਤੀ ਬਖ਼ਸ਼ਦਾ ਹੈ,

ਨਾਨਕ ਤੇ ਜਨ ਨਾਮਿ ਮਿਲੇਇ ॥੩॥

- O Nanak, they are absorbed into the Naam. ||3||

ਹੇ ਨਾਨਕ! ਉਹ ਮਨੁੱਖ ਨਾਮ ਵਿਚ ਟਿਕੇ ਰਹਿੰਦੇ ਹਨ ॥੩॥ ਨਾਮਿ = ਨਾਮ ਵਿਚ। ਮਿਲੇਇ = ਜੁੜ ਗਏ ਹਨ, ਲੀਨ ਹੋ ਗਏ ਹਨ ॥੩॥