ਸਲੋਕ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਸ਼ਾਹੀ।
ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥
Serving the Perfect True Guru, suffering ends.
ਹੇ ਨਾਨਕ! ਜੇ ਪੂਰੇ ਗੁਰੂ ਦੇ ਦੱਸੇ ਰਾਹ ਤੇ ਤੁਰੀਏ ਤਾਂ ਦੁੱਖਾਂ ਦਾ ਨਾਸ ਹੋ ਜਾਂਦਾ ਹੈ, ਸਤਿਗੁਰਿ = {ਅਧਿਕਰਣ ਕਾਰਕ, ਇਕ-ਵਚਨ}। ਸਤਿਗੁਰਿ ਪੂਰੈ ਸੇਵਿਐ = {ਪੂਰਬ ਪੂਰਨ ਕਾਰਦੰਤਕ} ਜੇ ਪੂਰੇ ਗੁਰੂ ਦੀ ਸੇਵਾ ਕੀਤੀ ਜਾਏ।
ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥
O Nanak, worshipping the Naam in adoration, one's affairs come to be resolved. ||1||
ਤੇ ਜੇ ਨਾਮ ਸਿਮਰੀਏ ਤਾਂ ਜੀਵਨ ਦਾ ਮਨੋਰਥ ਸਫਲ ਹੋ ਜਾਂਦਾ ਹੈ ॥੧॥ ਨਾਮਿ = {ਅਧਿਕਰਣ ਕਾਰਕ, ਇਕ-ਵਚਨ}। ਨਾਮਿ ਅਰਾਧਿਐ = {ਪੂਰਬ ਪੂਰਨ ਕਾਰਦੰਤਕ} ਜੇ ਨਾਮ ਸਿਮਰਿਆ ਜਾਏ। ਕਾਰਜੁ = ਜ਼ਿੰਦਗੀ ਦਾ ਮਨੋਰਥ। ਰਾਸਿ ਆਵੈ = ਸਫਲ ਹੋ ਜਾਂਦਾ ਹੈ ॥੧॥