ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਸਹਜਿ ਸਮਾਇਓ ਦੇਵ ॥
I am intuitively absorbed in the Divine Lord.
ਹੇ ਪ੍ਰਕਾਸ਼-ਰੂਪ ਪ੍ਰਭੂ! (ਤੇਰੀ ਮਿਹਰ ਨਾਲ) ਮੇਰੇ ਉਤੇ ਸਤਿਗੁਰੂ ਜੀ ਦਇਆਵਾਨ ਹੋ ਗਏ, ਸਹਜਿ = ਆਤਮਕ ਅਡੋਲਤਾ ਵਿਚ। ਦੇਵ = ਹੇ ਪ੍ਰਕਾਸ਼-ਰੂਪ ਪ੍ਰਭੂ!
ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥
The Divine True Guru has become Merciful to me. ||1||Pause||
ਤੇ ਮੈਂ ਹੁਣ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹਾਂ ॥੧॥ ਰਹਾਉ ॥
ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥
Cutting away the halter, He has made me His slave, and now I work for the Saints.
(ਹੇ ਪ੍ਰਭੂ!) ਗੁਰੂ ਨੇ ਮੇਰੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਕੇ ਮੈਨੂੰ ਤੇਰਾ ਦਾਸ ਬਣਾ ਦਿੱਤਾ ਹੈ, ਮੈਨੂੰ ਸੰਤ ਜਨਾਂ ਦੀ ਸੇਵਾ ਵਿਚ ਲਾ ਦਿੱਤਾ ਹੈ। ਕਾਟਿ = ਕੱਟ ਕੇ। ਜੇਵਰੀ = ਮਾਇਆ ਦੀ ਫਾਹੀ।
ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥
I have become a worshipper of the One Name; the Guru has shown me this amazing wonder. ||1||
ਉਸ ਨੇ ਮੈਨੂੰ ਤੇਰਾ (ਹਰ ਥਾਂ ਵਿਆਪਕ) ਅਸਚਰਜ ਰੂਪ ਵਿਖਾ ਦਿੱਤਾ ਹੈ, ਹੁਣ ਮੈਂ ਸਿਰਫ਼ ਤੇਰੇ ਹੀ ਨਾਮ ਦਾ ਪੁਜਾਰੀ ਬਣ ਗਿਆ ਹਾਂ ॥੧॥ ਕੋ = ਦਾ। ਥੀਓ = ਹੋ ਗਿਆ ਹਾਂ। ਗੁਰਹਿ = ਗੁਰੂ ਨੇ ॥੧॥
ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥
The Divine Light has dawned, and everything is illuminated; the Guru has revealed this spiritual wisdom to my mind.
(ਹੇ ਭਾਈ!) ਜਦੋਂ ਗੁਰੂ ਦਾ ਬਖ਼ਸ਼ਿਆ ਗਿਆਨ ਮੇਰੇ ਮਨ ਵਿਚ ਪਰਗਟ ਹੋ ਗਿਆ, ਤਾਂ ਮੇਰੇ ਅੰਦਰ ਪਰਮਾਤਮਾ ਦੀ ਹੋਂਦ ਦਾ ਚਾਨਣ ਹੋ ਗਿਆ, ਮੈਨੂੰ ਸਭ ਥਾਂ ਉਸੇ ਦਾ ਚਾਨਣ ਦਿੱਸ ਪਿਆ। ਮਨਹਿ = ਮਨ ਵਿਚ।
ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥
Drinking deeply of the Ambrosial Naam, the Name of the Lord, my mind is satisfied, and my fears have been vanquished. ||2||
ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਰਸ ਪੀਤਾ ਹੈ, ਤੇ ਮੇਰਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਿਆ ਹੈ। ਮੈਂ ਉਸ ਪਰਮਾਤਮਾ ਵਿਚ ਟਿਕ ਗਿਆ ਹਾਂ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ॥੨॥ ਤ੍ਰਿਪਤਿਆ = ਰੱਜ ਗਿਆ ਹੈ। ਅਨਭੈ = ਅਨਭਉ ਵਿਚ, ਉਸ ਪ੍ਰਭੂ ਵਿਚ ਜਿਸ ਨੂੰ ਕੋਈ ਭਉ ਪੋਹ ਨਹੀਂ ਸਕਦਾ, {ਅਨਭਉ = ਅਨ ਭਉ, ਭਉ ਤੋਂ ਬਿਨਾ} ॥੨॥
ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥
Accepting the Command of the Lord's Will, I have found total peace; the home of suffering has been destroyed.
(ਹੇ ਭਾਈ!) ਗੁਰੂ ਦਾ ਹੁਕਮ ਮੰਨ ਕੇ ਮੈਂ ਸਾਰੇ ਸੁਖ-ਆਨੰਦ ਪ੍ਰਾਪਤ ਕਰ ਲਏ ਹਨ, ਮੈਂ ਆਪਣੇ ਅੰਦਰੋਂ ਦੁੱਖਾਂ ਦਾ ਡੇਰਾ ਹੀ ਉਠਾ ਦਿੱਤਾ ਹੈ। ਮਾਨਿ = ਮੰਨ ਕੇ। ਦੂਖਹ ਠਾਉ = ਦੁੱਖਾਂ ਦਾ ਥਾਂ, ਦੁੱਖਾਂ ਦਾ ਨਾਮ-ਨਿਸ਼ਾਨ।
ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥
When God, our Lord and Master was totally pleased, He revealed everything in the form of ecstasy. ||3||
ਜਦੋਂ ਤੋਂ (ਗੁਰੂ ਦੀ ਕਿਰਪਾ ਨਾਲ) ਠਾਕੁਰ-ਪ੍ਰਭੂ ਜੀ ਮੇਰੇ ਉਤੇ ਮਿਹਰਬਾਨ ਹੋਏ ਹਨ, ਮੈਨੂੰ ਹਰ ਥਾਂ ਉਹ ਆਨੰਦ-ਸਰੂਪ ਪਰਮਾਤਮਾ ਹੀ ਦਿੱਸ ਰਿਹਾ ਹੈ ॥੩॥ ਸਭੁ = ਹਰ ਥਾਂ ॥੩॥
ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥
Nothing comes, and nothing goes; this play is all set in motion by the Lord, the Sovereign King.
(ਹੇ ਭਾਈ! ਜਦੋਂ ਤੋਂ ਸਤਿਗੁਰੂ ਜੀ ਮੇਰੇ ਉਤੇ ਦਇਆਵਾਨ ਹੋਏ ਹਨ, ਮੈਨੂੰ ਨਿਸ਼ਚਾ ਆ ਗਿਆ ਹੈ ਕਿ) ਨਾਹ ਕੁਝ ਜੰਮਦਾ ਹੈ ਨਾਹ ਕੁਝ ਮਰਦਾ ਹੈ, ਇਹ ਸਾਰਾ ਤਾਂ ਪ੍ਰਭੂ-ਪਾਤਿਸ਼ਾਹ ਨੇ ਇਕ ਖੇਲ ਰਚਾਇਆ ਹੋਇਆ ਹੈ। ਜਾਵਤ = ਮਰਦਾ। ਸਭੁ = ਸਾਰਾ। ਖੇਲੁ = ਤਮਾਸ਼ਾ।
ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥
Says Nanak, our Lord and Master is inaccessible and unfathomable. The Lord's devotees take His Name as their Support. ||4||15||136||
ਨਾਨਕ ਆਖਦਾ ਹੈ- ਸਰਬ-ਪਾਲਕ ਪਰਮਾਤਮਾ ਅਪਹੁੰਚ ਹੈ, ਸਭ ਜੀਵਾਂ ਦੀ ਪਹੁੰਚ ਤੋਂ ਪਰੇ ਹੈ। ਉਸ ਦੇ ਭਗਤਾਂ ਨੂੰ ਉਸ ਹਰੀ ਦੇ ਨਾਮ ਦਾ ਹੀ ਸਹਾਰਾ ਹੈ ॥੪॥੧੫॥੧੩੬॥ ਅਗਮ = ਅਪਹੁੰਚ। ਹਰਿ ਨਾਇਓ = ਹਰੀ ਦੇ ਨਾਮ ਦੀ ॥੪॥