ਪਉੜੀ ॥
Pauree:
ਪਉੜੀ।
ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥
He Himself is all-pervading; He Himself is absorbed in the profound state of Samaadhi.
(ਸ੍ਰਿਸ਼ਟੀ ਵਿਚ) ਪ੍ਰਭੂ ਆਪ ਹੀ (ਹਰ ਥਾਂ) ਮੌਜੂਦ ਹੈ ਉਸ ਨੇ ਆਪ ਹੀ ਤਾੜੀ ਲਾਈ ਹੋਈ ਹੈ (ਭਾਵ, ਆਪ ਹੀ ਗੁਪਤ ਵਰਤ ਰਿਹਾ ਹੈ)। ਲਾਇਅਨੁ = ਲਾਈ ਹੈ ਉਸ ਨੇ।
ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥
He Himself instructs; the Gurmukh is satisfied and fulfilled.
(ਗੁਰੂ-ਰੂਪ ਹੋ ਕੇ) ਆਪ ਹੀ (ਜੀਵਾਂ ਨੂੰ) ਉਪਦੇਸ਼ ਦੇ ਰਿਹਾ ਹੈ, ਗੁਰੂ ਦੀ ਰਾਹੀਂ ਆਪ ਹੀ ਉਸ ਨੇ ਸ੍ਰਿਸ਼ਟੀ ਨੂੰ ਪਤਿਆਇਆ ਹੈ। ਗੁਰਮੁਖਿ = ਗੁਰੂ ਦੀ ਰਾਹੀਂ। ਪਤੀਆਈਅਨੁ = (ਸ੍ਰਿਸ਼ਟੀ) ਪਤੀਆਈ ਹੈ ਉਸ ਨੇ।
ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥
Some, He causes to wander in the wilderness, while others are committed to His devotional worship.
ਕਈ ਜੀਵ ਉਸ ਨੇ ਆਪ ਹੀ ਕੁਰਾਹੇ ਪਾਏ ਹੋਏ ਹਨ ਤੇ ਕਈ ਜੀਵ ਉਸ ਨੇ ਬੰਦਗੀ ਵਿਚ ਲਾਏ ਹੋਏ ਹਨ। ਇਕਿ = ਕਈ ਜੀਵ। ਉਝੜਿ = ਕੁਰਾਹੇ। ਲਾਇਅਨੁ = ਲਾਏ ਹਨ ਉਸ ਨੇ।
ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥
He alone understands, whom the Lord causes to understand; He Himself attaches mortals to His Name.
ਪ੍ਰਭੂ ਆਪ ਜਿਸ ਜੀਵ ਨੂੰ ਸਮਝ ਦੇਂਦਾ ਹੈ ਉਹ ਹੀ (ਸਹੀ ਰਸਤੇ ਨੂੰ) ਸਮਝਦਾ ਹੈ, ਉਸ ਨੇ ਆਪ ਹੀ (ਸ੍ਰਿਸ਼ਟੀ) ਆਪਣੇ ਨਾਮ ਵਿਚ ਲਾਈ ਹੈ। ਨਾਇ = ਨਾਮ ਵਿਚ। ਲਾਈਅਨੁ = (ਦ੍ਰਿਸ਼ਟੀ) ਲਾਈ ਹੈ ਉਸ ਨੇ।
ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥
O Nanak, meditating on the Naam, the Name of the Lord, true greatness is obtained. ||21||1|| Sudh||
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹ ਹੀ ਸਦਾ ਕਾਇਮ ਰਹਿਣ ਵਾਲੀ ਵਡਿਆਈ ਹੈ ॥੨੧॥੧॥ਸੁਧੁ ॥