ਸੋਰਠਿ ਮਹਲਾ

Sorat'h, Fifth Mehl:

ਸੋਰਠਿ ਪੰਜਵੀਂ ਪਾਤਿਸ਼ਾਹੀ।

ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ

All beings and creatures are subservient to all those who serve in the Lord's Court.

ਹੇ ਭਾਈ! ਪਿਆਰਾ ਪ੍ਰਭੂ ਆਪਣੇ ਸੇਵਕਾਂ ਨੂੰ ਆਪਣੇ ਦਰਬਾਰ ਵਿਚ ਆਦਰ-ਮਾਣ ਦੇਂਦਾ ਹੈ (ਦੁਨੀਆ ਦੇ) ਸਾਰੇ ਜੀਵਾਂ ਨੂੰ ਉਹਨਾਂ ਦੇ ਆਗਿਆਕਾਰ ਬਣਾ ਦੇਂਦਾ ਹੈ। ਜੀਅ ਜੰਤ ਸਭਿ = ਸਾਰੇ ਜੀਵ ਸਾਰੇ ਜੰਤ। ਵਸਿ = ਵੱਸ ਵਿਚ। ਦਰਬਾਰੇ = ਦਰਬਾਰ ਵਿਚ (ਥਾਂ ਦੇਂਦਾ ਹੈ)।

ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥੧॥

Their God made them His own, and carried them across the terrifying world-ocean. ||1||

ਸੇਵਕਾਂ ਦਾ ਸਦਾ ਪੱਖ ਕਰਦਾ ਹੈ, ਤੇ, ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੧॥ ਅੰਗੀਕਾਰੁ = ਪੱਖ, ਸਹਾਇਤਾ। ਭਵ ਨਿਧਿ = ਸੰਸਾਰ-ਸਮੁੰਦਰ। ਪਾਰਿ ਉਤਾਰੇ = ਪਾਰ ਲੰਘਾ ਲਏ, ਪਾਰ ਲੰਘਾ ਦੇਂਦਾ ਹੈ ॥੧॥

ਸੰਤਨ ਕੇ ਕਾਰਜ ਸਗਲ ਸਵਾਰੇ

He resolves all the affairs of His Saints.

ਹੇ ਭਾਈ! (ਸਾਡਾ ਖਸਮ-ਪ੍ਰਭੂ) ਸੰਤ ਜਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਸਗਲ = ਸਾਰੇ। ਸਵਾਰੇ = ਸਵਾਰ ਦੇਂਦਾ ਹੈ।

ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ਰਹਾਉ

He is merciful to the meek, kind and compassionate, the ocean of kindness, my Perfect Lord and Master. ||Pause||

ਸਾਡਾ ਖਸਮ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਕਿਰਪਾ ਦਾ ਘਰ ਹੈ, ਕਿਰਪਾ ਦਾ ਖ਼ਜ਼ਾਨਾ ਹੈ, ਸਭ ਤਾਕਤਾਂ ਦਾ ਮਾਲਕ ਹੈ ਰਹਾਉ॥ ਕ੍ਰਿਪਾਲ = ਕਿਰਪਾ ਦਾ ਘਰ। ਕ੍ਰਿਪਾ ਨਿਧਿ = ਕਿਰਪਾ ਦਾ ਖ਼ਜ਼ਾਨਾ। ਪੂਰਨ = ਸਭ ਤਾਕਤਾਂ ਵਾਲੇ ॥ਰਹਾਉ॥

ਆਉ ਬੈਠੁ ਆਦਰੁ ਸਭ ਥਾਈ ਊਨ ਕਤਹੂੰ ਬਾਤਾ

I am asked to come and be seated, everywhere I go, and I lack nothing.

(ਪਰਮਾਤਮਾ ਦੇ ਸੇਵਕਾਂ ਨੂੰ ਸੰਤ ਜਨਾਂ ਨੂੰ) ਹਰ ਥਾਂ ਆਦਰ ਮਿਲਦਾ ਹੈ (ਹਰ ਥਾਂ ਲੋਕ) ਜੀ-ਆਇਆਂ ਆਖਦੇ ਹਨ। (ਸੰਤ ਜਨਾਂ ਨੂੰ) ਕਿਸੇ ਗੱਲੇ ਕੋਈ ਥੁੜ ਨਹੀਂ ਰਹਿੰਦੀ। ਸਭ ਥਾਈ = ਸਭ ਥਾਈਂ, ਸਭ ਥਾਵਾਂ ਤੇ। ਊਨ = ਕਮੀ, ਥੁੜ। ਕਤਹੂੰ ਬਾਤਾ = ਕਿਸੇ ਭੀ ਗੱਲੇ।

ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥

The Lord blesses His humble devotee with robes of honor; O Nanak, the Glory of God is manifest. ||2||30||94||

ਹੇ ਨਾਨਕ! (ਆਖ-) ਪਰਮਾਤਮਾ ਆਪਣੇ ਸੇਵਕਾਂ ਨੂੰ ਭਗਤੀ (ਦਾ) ਸਿਰੋਪਾ ਬਖ਼ਸ਼ਦਾ ਹੈ (ਇਸ ਤਰ੍ਹਾਂ) ਪਰਮਾਤਮਾ ਦਾ ਤੇਜ-ਪ੍ਰਤਾਪ (ਸਾਰੇ ਸੰਸਾਰ ਵਿਚ) ਰੌਸ਼ਨ ਹੋ ਜਾਂਦਾ ਹੈ ॥੨॥੩੦॥੯੪॥ ਪ੍ਰਤਾਪ = ਤੇਜ। ਜਾਤਾ = ਜਾਣਿਆ ਜਾਂਦਾ ਹੈ, ਉੱਘੜ ਪੈਂਦਾ ਹੈ ॥੨॥੩੦॥੯੪॥