ਰਾਗੁ ਗਉੜੀ ਪੂਰਬੀ₁ ਮਹਲਾ

Raag Gauree Poorbee, Fifth Mehl:

ਰਾਗ ਗਉੜੀ-ਪੂਰਬੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ

How may I meet my Master, the King, the Lord of the Universe?

ਹੇ ਮੇਰੇ ਪ੍ਰਭੂ ਪਾਤਿਸ਼ਾਹ! ਮੈਨੂੰ ਧਰਤੀ ਦਾ ਖਸਮ-ਪ੍ਰਭੂ ਕਿਨ੍ਹਾਂ ਤਰੀਕਿਆਂ ਨਾਲ ਮਿਲ ਸਕੇ? ਕਿਨ ਬਿਧਿ = ਕਿਨ੍ਹਾਂ ਤਰੀਕਿਆਂ ਨਾਲ? ਗੁਸਾਈ = ਸ੍ਰਿਸ਼ਟੀ ਦਾ ਮਾਲਕ। ਰਾਮ ਰਾਇ = ਹੇ ਪ੍ਰਭੂ ਪਾਤਿਸ਼ਾਹ!

ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ

Is there any Saint, who can bestow such celestial peace, and show me the Way to Him? ||1||Pause||

ਆਤਮਕ ਅਡੋਲਤਾ ਦਾ ਆਨੰਦ ਦੇਣ ਵਾਲਾ ਕੋਈ ਇਹੋ ਜਿਹਾ ਸੰਤ ਮੈਨੂੰ ਮਿਲ ਪਏ, ਜੇਹੜਾ ਮੈਨੂੰ ਰਸਤਾ ਦੱਸ ਦੇਵੇ ॥੧॥ ਰਹਾਉ ॥ ਸਹਜ = ਆਤਮਕ ਅਡੋਲਤਾ। ਮੋਹਿ = ਮੈਨੂੰ। ਮਾਰਗੁ = ਰਸਤਾ ॥੧॥ ਰਹਾਉ ॥

ਅੰਤਰਿ ਅਲਖੁ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ

The Unseen Lord is deep within the self; He cannot be seen; the curtain of egotism intervenes.

(ਹਰੇਕ ਜੀਵ ਦੇ) ਅੰਦਰ ਅਦ੍ਰਿਸ਼ਟ ਪ੍ਰਭੂ ਵੱਸਦਾ ਹੈ, ਪਰ (ਜੀਵ ਨੂੰ) ਇਹ ਸਮਝ ਨਹੀਂ ਆ ਸਕਦੀ, ਕਿਉਂਕਿ (ਜੀਵ ਦੇ ਅੰਦਰ) ਹਉਮੈ ਦਾ ਪਰਦਾ ਪਿਆ ਹੋਇਆ ਹੈ। ਅੰਤਰਿ = (ਜੀਵ ਦੇ) ਅੰਦਰ। ਅਲਖੁ = ਅਦ੍ਰਿਸ਼ਟ ਪ੍ਰਭੂ। ਪਾਈ = ਪਾਇਆ ਹੋਇਆ ਹੈ।

ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥

In emotional attachment to Maya, all the world is asleep. Tell me, how can this doubt be dispelled? ||1||

ਸਾਰਾ ਜਗਤ ਹੀ ਮਾਇਆ ਦੇ ਮੋਹ ਵਿਚ ਸੁੱਤਾ ਪਿਆ ਹੈ। (ਹੇ ਭਾਈ!) ਦੱਸ, (ਜੀਵ ਦੀ) ਇਹ ਭਟਕਣਾ ਕਿਵੇਂ ਦੂਰ ਹੋਵੇ? ॥੧॥ ਮੋਹਿ = ਮੋਹ ਵਿਚ ॥੧॥

ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਕਰਤੇ ਭਾਈ

The one lives together with the other in the same house, but they do not talk to one another, O Siblings of Destiny.

(ਹੇ ਭਾਈ! ਆਤਮਾ ਤੇ ਪਰਮਾਤਮਾ ਦੀ) ਇਕੋ ਹੀ ਸੰਗਤਿ ਹੈ, ਦੋਵੇਂ ਇਕੋ ਹੀ (ਹਿਰਦੇ-) ਘਰ ਵਿਚ ਵੱਸਦੇ ਹਨ, ਪਰ (ਆਪੋ ਵਿਚ) ਮਿਲ ਕੇ (ਕਦੇ) ਗੱਲ ਨਹੀਂ ਕਰਦੇ। ਇਕਤੁ ਗ੍ਰਿਹਿ = ਇਕੋ ਘਰ ਵਿਚ। ਭਾਈ = ਹੇ ਭਾਈ!

ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥

Without the one substance, the five are miserable; that substance is in the unapproachable place. ||2||

ਇਕ (ਨਾਮ) ਪਦਾਰਥ ਤੋਂ ਬਿਨਾ (ਜੀਵ ਦੇ) ਪੰਜੇ ਗਿਆਨ-ਇੰਦ੍ਰੇ ਦੁੱਖੀ ਰਹਿੰਦੇ ਹਨ। ਉਹ (ਨਾਮ) ਪਦਾਰਥ ਅਜੇਹੇ ਥਾਂ ਵਿਚ ਹੈ, ਜਿਥੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ॥੨॥ ਪੰਚ = ਪੰਜੇ ਗਿਆਨ-ਇੰਦ੍ਰੇ। ਦੁਹੇਲੇ = ਦੁੱਖੀ। ਓਹ = (ਇਹ ਲਫ਼ਜ਼ ਇਸਤ੍ਰੀ ਲਿੰਗ ਹੈ, ਲਫ਼ਜ਼ 'ਬਸਤੁ' ਦਾ ਵਿਸ਼ੇਸ਼ਣ}। ਅਗੋਚਰ = {ਅ-ਗੋ-ਚਰ} ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਠਾਈ = ਠਾਇ, ਥਾਂ ਵਿਚ ॥੨॥

ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ

And the one whose home it is, has locked it up, and given the key to the Guru.

(ਹੇ ਭਾਈ!) ਜਿਸ ਹਰੀ ਦਾ ਇਹ ਬਣਾਇਆ ਹੋਇਆ (ਸਰੀਰ-) ਘਰ ਹੈ, ਉਸ ਨੇ ਹੀ (ਮੋਹ ਦਾ) ਜੰਦ੍ਰਾ ਮਾਰਿਆ ਹੋਇਆ ਹੈ, ਤੇ ਕੁੰਜੀ ਗੁਰੂ ਨੂੰ ਸੌਂਪ ਦਿੱਤੀ ਹੈ। ਤਾਲਾ = ਜੰਦ੍ਰਾ। ਗੁਰ ਸਉਪਾਈ = ਗੁਰੂ ਨੂੰ ਸੌਂਪੀ ਹੋਈ ਹੈ।

ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥

You may make all sorts of efforts, but it cannot be obtained, without the Sanctuary of the True Guru. ||3||

ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਹੋਰ ਹੋਰ ਅਨੇਕਾਂ ਹੀਲੇ ਕਰਦਾ ਹੈ, (ਪਰ ਉਹਨਾਂ ਹੀਲਿਆਂ ਨਾਲ ਪਰਮਾਤਮਾ ਨੂੰ) ਲੱਭ ਨਹੀਂ ਸਕਦਾ ॥੩॥

ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ

Those whose bonds have been broken by the True Guru, enshrine love for the Saadh Sangat, the Company of the Holy.

ਹੇ ਸਤਿਗੁਰੂ! ਜਿਨ੍ਹਾਂ ਦੇ (ਮਾਇਆ ਦੇ) ਬੰਧਨ ਤੂੰ ਕੱਟ ਦਿੱਤੇ, ਉਹਨਾਂ ਨੇ ਸਾਧ ਸੰਗਤਿ ਵਿਚ ਟਿਕ ਕੇ (ਪ੍ਰਭੂ ਨਾਲ) ਪ੍ਰੀਤਿ ਬਣਾਈ। ਸਤਿਗੁਰ = ਹੇ ਸਤਿਗੁਰ! ਲਿਵ = ਲਗਨ, ਪ੍ਰੀਤਿ।

ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਭਾਈ ॥੪॥

The self-elect, the self-realized beings, meet together and sing the joyous songs of the Lord. Nanak, there is no difference between them, O Siblings of Destiny. ||4||

ਹੇ ਨਾਨਕ! (ਆਖ-) ਉਹਨਾਂ ਦੇ ਪੰਜੇ ਗਿਆਨ-ਇੰਦ੍ਰਿਆਂ ਨੇ ਮਿਲ ਕੇ ਸਿਫ਼ਤ-ਸਾਲਾਹ ਦਾ ਗੀਤ ਗਾਇਆ। ਹੇ ਭਾਈ! ਉਹਨਾਂ ਵਿਚ ਤੇ ਹਰੀ ਵਿਚ ਕੋਈ ਵਿੱਥ ਨਾਹ ਰਹਿ ਗਈ ॥੪॥ ਪੰਚ ਜਨਾ = ਪੰਜੇ ਗਿਆਨ-ਇੰਦ੍ਰਿਆਂ ਨੇ। ਮੰਗਲੁ = ਖ਼ੁਸ਼ੀ ਦਾ ਗੀਤ। ਭੇਦੁ = ਵਿੱਥ, ਫ਼ਰਕ। ਭਾਈ = ਹੇ ਭਾਈ! ॥੪॥

ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ

This is how my Sovereign Lord King, the Lord of the Universe, is met;

ਹੇ ਮੇਰੇ ਪ੍ਰਭੂ ਪਾਤਿਸ਼ਾਹ! ਇਹਨਾਂ ਤਰੀਕਿਆਂ ਨਾਲ ਧਰਤੀ ਦਾ ਖਸਮ-ਪਰਮਾਤਮਾ ਮਿਲਦਾ ਹੈ। ਇਨ ਬਿਧਿ = ਇਹਨਾਂ ਤਰੀਕਿਆਂ ਨਾਲ।

ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥

celestial bliss is attained in an instant, and doubt is dispelled. Meeting Him, my light merges in the Light. ||1||Second Pause||1||122||

ਜਿਸ ਮਨੁੱਖ ਨੂੰ ਆਤਮਕ ਅਡੋਲਤਾ ਪ੍ਰਾਪਤ ਹੋ ਗਈ ਹੈ, ਉਸ ਦੀ (ਮਾਇਆ ਦੀ ਖ਼ਾਤਰ) ਭਟਕਣਾ ਇਕ ਖਿਨ ਵਿਚ ਦੂਰ ਹੋ ਗਈ। ਉਸ ਦੀ ਜੋਤਿ ਪ੍ਰਭੂ ਵਿਚ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਈ ॥੧॥ਰਹਾਉ ਦੂਜਾ॥੧॥੧੨੨॥ ਨਾਠਾ = ਨੱਸ ਗਿਆ। ਜੋਤੀ = ਪਰਮਾਤਮਾ ॥੧॥ਰਹਾਉ ਦੂਜਾ॥