ਆਸਾ ਮਹਲਾ ੧ ॥
Aasaa, First Mehl:
ਰਾਗ ਆਸਾ ਪਹਿਲੀ ਪਾਤਸ਼ਾਹੀ।
ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥
When by His Grace He came to my home, then my companions met together to celebrate my marriage.
ਜਦੋਂ ਮੇਰਾ ਖਸਮ-ਪ੍ਰਭੂ (ਮੈਨੂੰ ਜੀਵ-ਇਸਤ੍ਰੀ ਨੂੰ ਅਪਣਾ ਕੇ ਮੇਰੇ ਹਿਰਦੇ ਨੂੰ ਆਪਣੇ ਰਹਿਣ ਦਾ ਘਰ ਬਣਾ ਕੇ) ਆਪਣੇ ਘਰ ਵਿਚ ਆ ਟਿਕਿਆ, ਤਾਂ ਮੇਰੀਆਂ ਸਹੇਲੀਆਂ ਨੇ ਮਿਲ ਕੇ (ਜੀਭ, ਅੱਖਾਂ, ਕੰਨਾਂ ਆਦਿਕ ਨੇ ਰਲ ਕੇ) ਪ੍ਰਭੂ-ਪਤੀ ਨਾਲ ਮੇਲ ਦੇ ਗੀਤ ਗਾਣੇ-ਸੁਣਨੇ ਸ਼ੁਰੂ ਕਰ ਦਿੱਤੇ। ਕਰਿ = ਕਰ ਕੇ। ਘਰਿ = ਘਰ ਵਿਚ, ਮੇਰੇ ਹਿਰਦੇ-ਘਰ ਵਿਚ। ਤਾ = ਤਦੋਂ {ਨੋਟ: ਲਫ਼ਜ਼ 'ਤਾ' ਦਾ ਭਾਵ ਸਮਝਣ ਵਾਸਤੇ ਪਹਿਲੀ ਤੁਕ ਦੇ ਨਾਲ ਲਫ਼ਜ਼ 'ਜਦੋਂ' ਵਰਤੋ}। ਮਿਲਿ = ਮਿਲ ਕੇ। ਸਖੀਆ = ਇੰਦ੍ਰੀਆਂ ਨੇ। ਕਾਜੁ = ਵਿਆਹ। ਕਾਜੁ ਰਚਾਇਆ = ਵਿਆਹ ਰਚਾ ਦਿੱਤਾ, ਪ੍ਰਭੂ-ਪਤੀ ਨਾਲ ਮੇਲ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ, ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਵਲ ਪਰਤ ਪਈਆਂ।
ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥
Beholding this play, my mind became blissful; my Husband Lord has come to marry me. ||1||
ਮੇਰਾ ਖਸਮ-ਪ੍ਰਭੂ ਮੈਨੂੰ ਵੀਆਹਣ ਆਇਆ ਹੈ (ਮੈਨੂੰ ਆਪਣੇ ਚਰਨਾਂ ਵਿਚ ਜੋੜਨ ਆਇਆ ਹੈ)-ਪ੍ਰਭੂ-ਮਿਲਾਪ ਲਈ ਇਹ ਉੱਦਮ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ ਹੈ ॥੧॥ ਖੇਲੁ = ਵਿਆਹ ਦਾ ਖੇਲ, ਵਿਆਹ ਦਾ ਚਾਉ-ਮਲ੍ਹਾਰ। ਦੇਖਿ = ਵੇਖ ਕੇ। ਮਨਿ = ਮੇਰੇ ਮਨ ਵਿਚ ॥੧॥
ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥
So sing - yes, sing the songs of wisdom and reflection, O brides.
ਹੇ ਇਸਤ੍ਰੀਓ! (ਹੇ ਮੇਰੇ ਗਿਆਨ-ਇੰਦ੍ਰਿਓ! ਚੰਗੇ ਮੰਦੇ ਦੀ) ਪਰਖ ਦੀ ਵਿਚਾਰ (ਪੈਦਾ ਕਰਨ ਵਾਲਾ ਗੀਤ) ਮੁੜ ਮੁੜ ਗਾਵੋ (ਹੇ ਮੇਰੀ ਜੀਭ! ਸਿਫ਼ਤਿ-ਸਾਲਾਹ ਵਿਚ ਜੁੜ; ਤਾਕਿ ਤੈਨੂੰ ਨਿੰਦਾ ਕਰਨ ਵਲੋਂ ਹਟਣ ਦੀ ਸੂਝ ਆ ਜਾਏ। ਹੇ ਮੇਰੇ ਕੰਨੋ! ਸਿਫ਼ਤਿ-ਸਾਲਾਹ ਦੇ ਗੀਤ ਸੁਣਦੇ ਰਹੋ, ਤਾਂ ਜੁ ਨਿੰਦਾ ਸੁਣਨ ਦੀ ਬਾਣ ਹਟੇ)। ਕਾਮਣੀ = ਹੇ ਇਸਤ੍ਰੀਓ! ਹੇ ਇੰਦ੍ਰੀਓ! ਬਿਬੇਕ = ਪਰਖ, ਗਿਆਨ। ਬਿਬੇਕ ਬੀਚਾਰੁ = ਗਿਆਨ ਪੈਦਾ ਕਰਨ ਵਾਲਾ ਖ਼ਿਆਲ, ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਗੀਤ।
ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥
My spouse, the Life of the world, has come into my home. ||1||Pause||
ਸਾਡੇ ਘਰ ਵਿਚ (ਮੇਰੇ ਹਿਰਦੇ-ਘਰ ਵਿਚ) ਉਹ ਖਸਮ-ਪ੍ਰਭੂ ਆ ਵੱਸਿਆ ਹੈ ਜੋ ਸਾਰੇ ਜਗਤ ਦੀ ਜ਼ਿੰਦਗੀ (ਦਾ ਆਸਰਾ) ਹੈ ॥੧॥ ਰਹਾਉ ॥ ਜਗਜੀਵਨੁ = ਸਾਰੇ ਜਗਤ ਦੀ ਜ਼ਿੰਦਗੀ (ਦਾ ਆਸਰਾ)। ਭਤਾਰੁ = ਖਸਮ-ਪ੍ਰਭੂ ॥੧॥ ਰਹਾਉ ॥
ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥
When I was married within the Gurdwara, the Guru's Gate, I met my Husband Lord, and I came to know Him.
ਗੁਰੂ ਦੀ ਸਰਨ ਪਿਆਂ ਸਾਡਾ ਇਹ ਵਿਆਹ ਹੋਇਆ (ਗੁਰੂ ਨੇ ਮੈਨੂੰ ਪ੍ਰਭੂ-ਪਤੀ ਨਾਲ ਜੋੜਿਆ), ਜਦੋਂ ਮੈਨੂੰ ਖਸਮ-ਪ੍ਰਭੂ ਮਿਲ ਪਿਆ, ਤਦੋਂ ਮੈਨੂੰ ਸਮਝ ਪੈ ਗਈ- ਗੁਰੂ ਦੁਆਰੈ = ਗੁਰੂ ਦੇ ਦਰ ਤੇ (ਪੈ ਕੇ), ਗੁਰੂ ਦੀ ਸਰਨ ਪਿਆਂ। ਜਾਂ = ਜਦੋਂ। ਤਾਂ = ਤਦੋਂ। ਜਾਨਿਆ = ਜਾਣ ਲਿਆ, ਪਛਾਣ ਲਿਆ, ਡੂੰਘੀ ਸਾਂਝ ਪਾ ਲਈ, ਪੂਰੀ ਸਮਝ ਆ ਗਈ।
ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥
The Word of His Shabad is pervading the three worlds; when my ego was quieted, my mind became happy. ||2||
ਕਿ ਉਹ ਪ੍ਰਭੂ ਜੀਵਨ-ਰੌ ਬਣ ਕੇ ਸਾਰੇ ਜਗਤ ਵਿਚ ਵਿਆਪਕ ਹੋ ਰਿਹਾ ਹੈ। ਮੇਰੇ ਅੰਦਰੋਂ ਆਪਾ-ਭਾਵ ਦੂਰ ਹੋ ਗਿਆ, ਮੇਰਾ ਮਨ ਉਸ ਪ੍ਰਭੂ-ਪਤੀ ਦੀ ਯਾਦ ਵਿਚ ਗਿੱਝ ਗਿਆ ॥੨॥ ਤਿਹੁ = ਤਿਨ੍ਹਾਂ ਹੀ। ਸਬਦੁ = ਜੀਵਨ-ਰੌ (ਹੋ ਕੇ)। ਰਵਿਆ = ਵਿਆਪਕ ਹੈ। ਆਪੁ = ਆਪਾ-ਭਾਵ, ਸੁਆਰਥ। ਮਾਨਿਆ = ਮੰਨ ਗਿਆ, ਗਿੱਝ ਗਿਆ ॥੨॥
ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥
He Himself arranges His own affairs; His affairs cannot be arranged by anyone else.
ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾਣ ਦਾ ਇਹ ਕੰਮ ਆਪਣਾ ਸਮਝਦਾ ਹੈ, ਤੇ ਆਪ ਹੀ ਇਸ ਕਾਰਜ ਨੂੰ ਸਿਰੇ ਚਾੜ੍ਹਦਾ ਹੈ, ਕਿਸੇ ਹੋਰ ਪਾਸੋਂ ਇਹ ਕੰਮ ਸਿਰੇ ਨਹੀਂ ਚਾੜ੍ਹਿਆ ਜਾ ਸਕਦਾ। ਕਾਰਜੁ = ਕਾਜੁ, ਵਿਆਹ ਦਾ ਉੱਦਮ, ਮੇਲ ਦਾ ਪ੍ਰਬੰਧ। ਹੋਰਨਿ = ਕਿਸੇ ਹੋਰ ਪਾਸੋਂ।
ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥
By the affair of this marriage, truth, contentment, mercy and faith are produced; but how rare is that Gurmukh who understands it! ||3||
ਇਸ ਮੇਲ ਦੀ ਬਰਕਤਿ ਨਾਲ (ਜੀਵ-ਇਸਤ੍ਰੀ ਦੇ ਅੰਦਰ) ਸੇਵਾ ਸੰਤੋਖ ਦਇਆ ਧਰਮ ਆਦਿਕ ਗੁਣ ਪੈਦਾ ਹੁੰਦੇ ਹਨ। ਇਸ ਭੇਤ ਨੂੰ ਉਹੀ ਮਨੁੱਖ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਹੁੰਦਾ ਹੈ ॥੩॥ ਜਿਤੁ ਕਾਰਜਿ = ਜਿਸ ਕਾਜ ਦੀ ਰਾਹੀਂ, ਜਿਸ ਵਿਆਹ ਦੀ ਰਾਹੀਂ, ਜਿਸ ਮੇਲ ਦੀ ਬਰਕਤਿ ਨਾਲ। ਹੈ = ਪੈਦਾ ਹੁੰਦਾ ਹੈ ॥੩॥
ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥
Says Nanak, that Lord alone is the Husband of all.
ਨਾਨਕ ਆਖਦਾ ਹੈ-(ਭਾਵੇਂ ਜੀਕਰ) ਪਰਮਾਤਮਾ ਹੀ ਸਭ ਜੀਵ-ਇਸਤ੍ਰੀਆਂ ਦਾ ਪਤੀ ਹੈ, ਭਨਤਿ = ਆਖਦਾ ਹੈ। ਪਿਰੁ = ਖਸਮ।
ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥
She, upon whom He casts His Glance of Grace, becomes the happy soul-bride. ||4||10||
(ਫਿਰ ਭੀ) ਜਿਸ ਉਤੇ ਮੇਹਰ ਦੀ ਨਿਗਾਹ ਕਰਦਾ ਹੈ (ਜਿਸ ਦੇ ਹਿਰਦੇ ਵਿਚ ਆ ਕੇ ਪਰਗਟ ਹੁੰਦਾ ਹੈ) ਉਹੀ ਭਾਗਾਂ ਵਾਲੀ ਹੁੰਦੀ ਹੈ ॥੪॥੧੦॥ ਨਦਰਿ = ਕਿਰਪਾ ਦੀ ਦ੍ਰਿਸ਼ਟੀ, ਮੇਹਰ ਦੀ ਨਿਗਾਹ। ਸੋਹਾਗਣਿ = ਚੰਗੇ ਭਾਗਾਂ ਵਾਲੀ, ਖਸਮ ਵਾਲੀ ॥੪॥੧੦॥