ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥
Burn in the fire, you evil person; O separation, be dead.
ਹੇ ਦੁਰਜਨ! ਤੂੰ ਅੱਗ ਵਿਚ ਸੜ ਜਾ, ਹੇ ਵਿਛੋੜੇ! ਤੂੰ ਮਰ ਜਾ। ਜਲੁ = ਸੜ ਜਾ। ਭਾਹੜੀ = ਅੱਗ ਵਿਚ।
ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥
O my Husband Lord, please sleep upon my bed, that all my sufferings may be gone. ||2||
ਹੇ (ਮੇਰੇ) ਕੰਤ! ਤੂੰ (ਮੇਰੀ ਹਿਰਦਾ-) ਸੇਜ ਉਤੇ (ਆ ਕੇ) ਸੌਂ ਤੇ ਮੇਰਾ ਸਾਰਾ ਦੁੱਖ ਦੂਰ ਕਰ ਦੇ ॥੨॥ ਮੈਡਾ = ਮੇਰਾ। ਉਲਾਹਿ = ਲਾਹ ਦੇ, ਦੂਰ ਕਰ ਦੇ ॥੨॥