ਨਹ ਕਿਛੁ ਜਨਮੈ ਨਹ ਕਿਛੁ ਮਰੈ ॥

Nothing is born, and nothing dies.

ਨਾਹ ਕੁਝ ਜੰਮਦਾ ਹੈ ਨਾਹ ਕੁਝ ਮਰਦਾ ਹੈ;

ਆਪਨ ਚਲਿਤੁ ਆਪ ਹੀ ਕਰੈ ॥

He Himself stages His own drama.

(ਇਹ ਜਨਮ ਮਰਣ ਦਾ ਤਾਂ) ਪ੍ਰਭੂ ਆਪ ਹੀ ਖੇਲ ਕਰ ਰਿਹਾ ਹੈ; ਚਲਿਤੁ = ਤਮਾਸ਼ਾ, ਖੇਲ।

ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥

Coming and going, seen and unseen,

ਜੰਮਣਾ, ਮਰਣਾ, ਦਿੱਸਦਾ ਤੇ ਅਣ-ਦਿੱਸਦਾ- ਆਵਨੁ ਜਾਵਨੁ = ਜਨਮ ਮਰਣ। ਦ੍ਰਿਸਟਿ = ਦਿੱਸਦਾ ਜਗਤ, ਅਸਥੂਲ ਸੰਸਾਰ। ਅਨਦ੍ਰਿਸਟਿ = ਨਾਹ ਦਿੱਸਦਾ ਸੰਸਾਰ, ਸੂਖਮ ਜਗਤ।

ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥

all the world is obedient to His Will.

ਇਹ ਸਾਰਾ ਸੰਸਾਰ ਪ੍ਰਭੂ ਨੇ ਆਪਣੇ ਹੁਕਮ ਵਿਚ ਤੁਰਨ ਵਾਲਾ ਬਣਾ ਦਿੱਤਾ ਹੈ। ਆਗਿਆਕਾਰੀ = ਹੁਕਮ ਵਿਚ ਤੁਰਨ ਵਾਲੀ। ਧਾਰੀ = ਟਿਕਾਈ ਹੈ।

ਆਪੇ ਆਪਿ ਸਗਲ ਮਹਿ ਆਪਿ ॥

He Himself is All-in-Himself.

ਸਾਰੇ ਜੀਵਾਂ ਵਿਚ ਕੇਵਲ ਆਪ ਹੀ ਹੈ,

ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥

In His many ways, He establishes and disestablishes.

ਅਨੇਕਾਂ ਤਰੀਕਿਆਂ ਨਾਲ (ਜਗਤ ਨੂੰ) ਬਣਾ ਬਣਾ ਕੇ ਨਾਸ ਭੀ ਕਰ ਦੇਂਦਾ ਹੈ। ਜੁਗਤਿ = ਤਰੀਕਿਆਂ ਨਾਲ। ਉਥਾਪਿ = ਨਾਸ ਕਰਦਾ ਹੈ।

ਅਬਿਨਾਸੀ ਨਾਹੀ ਕਿਛੁ ਖੰਡ ॥

He is Imperishable; nothing can be broken.

ਪ੍ਰਭੂ ਆਪ ਅਬਿਨਾਸ਼ੀ ਹੈ; ਉਸ ਦਾ ਕੁਝ ਨਾਸ ਨਹੀਂ ਹੁੰਦਾ, ਖੰਡ = ਟੋਟਾ, ਨਾਸ।

ਧਾਰਣ ਧਾਰਿ ਰਹਿਓ ਬ੍ਰਹਮੰਡ ॥

He lends His Support to maintain the Universe.

ਸਾਰੇ ਬ੍ਰਹਮੰਡ ਦੀ ਰਚਨਾ ਭੀ ਆਪ ਹੀ ਰਚ ਰਿਹਾ ਹੈ। ਧਾਰਣ...ਬ੍ਰਹਮੰਡ = ਬ੍ਰਹਮੰਡ (ਦੀ) ਧਾਰਣ ਧਾਰਿ ਰਹਿਓ।

ਅਲਖ ਅਭੇਵ ਪੁਰਖ ਪਰਤਾਪ ॥

Unfathomable and Inscrutable is the Glory of the Lord.

ਉਸ ਵਿਆਪਕ ਪ੍ਰਭੂ ਦੇ ਪ੍ਰਤਾਪ ਦਾ ਭੇਤ ਨਹੀਂ ਪਾਇਆ ਜਾ ਸਕਦਾ, ਬਿਆਨ ਨਹੀਂ ਹੋ ਸਕਦਾ; ਅਲਖ = ਜੋ ਬਿਆਨ ਨ ਹੋ ਸਕੇ। ਅਭੇਵ = ਜਿਸ ਦਾ ਭੇਤ ਨ ਪਾਇਆ ਜਾ ਸਕੇ।

ਆਪਿ ਜਪਾਏ ਤ ਨਾਨਕ ਜਾਪ ॥੬॥

As He inspires us to meditate, O Nanak, so do we meditate. ||6||

ਹੇ ਨਾਨਕ! ਜੇ ਉਹ ਆਪ ਆਪਣਾ ਜਾਪ ਕਰਾਏ ਤਾਂ ਹੀ ਜੀਵ ਜਾਪ ਕਰਦੇ ਹਨ ॥੬॥ ਤ = ਤਾਂ ॥੬॥