ਰਾਮਕਲੀ ਮਹਲਾ ੧ ॥

Raamkalee, First Mehl:

ਰਾਮਕਲੀ ਪਹਿਲੀ ਪਾਤਿਸ਼ਾਹੀ।

ਜਾ ਹਰਿ ਪ੍ਰਭਿ ਕਿਰਪਾ ਧਾਰੀ ॥

When the Lord God showered His Mercy,

ਜਦੋਂ ਹਰਿ ਪ੍ਰਭੂ ਨੇ ਆਪ (ਕਿਸੇ ਜੀਵ ਉਤੇ) ਮੇਹਰ ਕੀਤੀ, ਜਾ = ਜਦੋਂ। ਪ੍ਰਭਿ = ਪ੍ਰਭੂ ਨੇ।

ਤਾ ਹਉਮੈ ਵਿਚਹੁ ਮਾਰੀ ॥

egotism was eradicated from within me.

ਤਦੋਂ ਹੀ ਜੀਵ ਨੇ ਆਪਣੇ ਅੰਦਰੋਂ ਹਉਮੈ ਦੂਰ ਕੀਤੀ। ਤਾ = ਤਦੋਂ।

ਸੋ ਸੇਵਕਿ ਰਾਮ ਪਿਆਰੀ ॥

That humble servant who contemplates the

ਉਹ ਦਾਸੀ ਪਰਮਾਤਮਾ ਨੂੰ ਚੰਗੀ ਲੱਗਣ ਲੱਗ ਪਈ, ਸੇਵਕਿ = ਦਾਸੀ।

ਜੋ ਗੁਰਸਬਦੀ ਬੀਚਾਰੀ ॥੧॥

Word of the Guru's Shabad, is very dear to the Lord. ||1||

ਗੁਰੂ ਦੇ ਸ਼ਬਦ ਵਿਚ ਜੁੜ ਕੇ ਜੇਹੜੀ (ਜਿੰਦ-) ਦਾਸੀ ਵਿਚਾਰਵਾਨ ਹੋ ਗਈ (ਤੇ ਆਪਣੇ ਅੰਦਰੋਂ ਹਉਮੈ ਲੋਕ-ਲਾਜ ਮਾਰ ਸਕੀ) ॥੧॥ ਗੁਰ ਸਬਦੀ = ਗੁਰੂ ਦੇ ਸ਼ਬਦ ਵਿਚ ਜੁੜ ਕੇ। ਬੀਚਾਰੀ = ਵਿਚਾਰਵਾਨ, ਚੰਗੇ ਮੰਦੇ ਦੀ ਪਰਖ ਕਰਨ ਜੋਗੀ ॥੧॥

ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥

That humble servant of the Lord is pleasing to his Lord God;

ਪਰਮਾਤਮਾ ਦਾ ਉਹ ਸੇਵਕ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਜਨੁ = ਦਾਸ। ਪ੍ਰਭ ਭਾਵੈ = ਪ੍ਰਭੂ ਨੂੰ ਪਿਆਰਾ ਲੱਗਦਾ ਹੈ।

ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥

day and night, he performs devotional worship, day and night. Disregarding his own honor, he sings the Glorious Praises of the Lord. ||1||Pause||

ਜੋ ਲੋਕ-ਲਾਜ (ਹਉਮੈ) ਛੱਡ ਕੇ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਹੈ ॥੧॥ ਰਹਾਉ ॥ ਅਹਿ = ਦਿਨ। ਨਿਸਿ = ਰਾਤ। ਲਾਜ = ਲੋਕ-ਲਾਜ। ਛੋਡਿ = ਛੱਡ ਕੇ ॥੧॥ ਰਹਾਉ ॥

ਧੁਨਿ ਵਾਜੇ ਅਨਹਦ ਘੋਰਾ ॥

The unstruck melody of the sound current resonates and resounds;

(ਮੇਰੇ ਉਤੇ ਗੁਰੂ ਨੇ ਮੇਹਰ ਕੀਤੀ, ਮੇਰਾ ਮਨ ਗੁਰੂ ਦੇ ਸ਼ਬਦ ਵਿਚ ਜੁੜਿਆ, ਅੰਦਰ ਐਸਾ ਆਨੰਦ ਬਣਿਆ, ਮਾਨੋ,) ਇੱਕ-ਰਸ ਵੱਜ ਰਹੇ ਵਾਜਿਆਂ ਦੀ ਗੰਭੀਰ ਮਿੱਠੀ ਸੁਰ ਸੁਣਾਈ ਦੇਣ ਲੱਗ ਪਈ। ਧੁਨਿ = ਆਵਾਜ਼, ਮਿੱਠੀ ਸੁਰ। ਅਨਹਦ = {ਅਨ ਹਦ, ਅਨ ਹਤ, ਬਿਨਾ ਵਜਾਇਆਂ ਵੱਜਣ ਵਾਲੇ} ਇਕ-ਰਸ, ਲਗਾਤਾਰ। ਘੋਰਾ = ਗੰਭੀਰ।

ਮਨੁ ਮਾਨਿਆ ਹਰਿ ਰਸਿ ਮੋਰਾ ॥

my mind is appeased by the subtle essence of the Lord.

ਮੇਰਾ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੁਆਦ ਵਿਚ ਮਗਨ ਹੋ ਗਿਆ ਹੈ। ਰਸਿ = ਰਸ ਵਿਚ, ਆਨੰਦ ਵਿਚ। ਮੋਰਾ = ਮੇਰਾ।

ਗੁਰ ਪੂਰੈ ਸਚੁ ਸਮਾਇਆ ॥

Through the Perfect Guru, I am absorbed in Truth.

ਪੂਰੇ ਗੁਰੂ ਦੀ ਰਾਹੀਂ ਸਦਾ-ਥਿਰ ਰਹਿਣ ਵਾਲਾ ਪ੍ਰਭੂ (ਮੇਰੇ ਮਨ ਵਿਚ) ਰਚ ਗਿਆ ਹੈ। ਗੁਰ ਪੂਰੈ = ਪੂਰੇ ਗੁਰੂ ਦੀ ਰਾਹੀਂ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ ।

ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥

Through the Guru, I have found the Lord, the Primal Being. ||2||

ਮੈਨੂੰ ਸਭ ਤੋਂ ਵੱਡੀ ਹਸਤੀ ਵਾਲਾ ਸਭ ਦਾ ਮੁੱਢ ਸਭ ਵਿਚ ਵਿਆਪਕ ਪ੍ਰਭੂ ਮਿਲ ਪਿਆ ਹੈ ॥੨॥

ਸਭਿ ਨਾਦ ਬੇਦ ਗੁਰਬਾਣੀ ॥

Gurbani is the sound current of the Naad, the Vedas, everything.

ਉਸ ਨੂੰ ਜੋਗੀਆਂ ਦੇ ਸਿੰਙੀ ਆਦਿਕ ਸਾਰੇ ਵਾਜੇ ਤੇ ਹਿੰਦੂ ਮਤ ਦੇ ਵੇਦ ਆਦਿਕ ਧਰਮ-ਪੁਸਤਕ ਸਭ ਗੁਰੂ ਦੀ ਬਾਣੀ ਵਿਚ ਹੀ ਆ ਜਾਂਦੇ ਹਨ (ਭਾਵ, ਗੁਰਬਾਣੀ ਦੇ ਟਾਕਰੇ ਤੇ ਉਸ ਨੂੰ ਇਹਨਾਂ ਦੀ ਲੋੜ ਨਹੀਂ ਰਹਿ ਜਾਂਦੀ), ਸਭਿ = ਸਾਰੇ। ਨਾਦ = ਜੋਗੀਆਂ ਦੇ ਸਿੰਙੀ ਆਦਿਕ ਵਾਜੇ। ਬੇਦ = ਹਿੰਦੂ ਮਤ ਦੇ ਧਰਮ = ਪੁਸਤਕ।

ਮਨੁ ਰਾਤਾ ਸਾਰਿਗਪਾਣੀ ॥

My mind is attuned to the Lord of the Universe.

ਗੁਰੂ ਦੀ ਬਾਣੀ ਦੀ ਰਾਹੀਂ ਜਿਸ ਮਨੁੱਖ ਦਾ ਮਨ ਪਰਮਾਤਮਾ (ਦੇ ਪਿਆਰ) ਵਿਚ ਰੰਗਿਆ ਜਾਂਦਾ ਹੈ, ਸਾਰਿਗਪਾਣੀ = ਪਰਮਾਤਮਾ।

ਤਹ ਤੀਰਥ ਵਰਤ ਤਪ ਸਾਰੇ ॥

He is my sacred shrine of pilgrimage, fasting and austere self-discipline.

(ਜਿਸ ਆਤਮਕ ਅਵਸਥਾ ਵਿਚ ਉਹ ਪਹੁੰਚਦਾ ਹੈ) ਉਥੇ ਸਾਰੇ ਤੀਰਥ-ਇਸ਼ਨਾਨ ਸਾਰੇ ਵਰਤ ਤੇ ਤਪ ਭੀ ਉਸ ਨੂੰ ਮਿਲਿਆਂ ਬਰਾਬਰ ਹੋ ਜਾਂਦੇ ਹਨ। ਤਹ = ਉਥੇ, ਉਸ ਆਤਮਕ ਅਵਸਥਾ ਵਿਚ।

ਗੁਰ ਮਿਲਿਆ ਹਰਿ ਨਿਸਤਾਰੇ ॥੩॥

The Lord saves, and carries across, those who meet with the Guru. ||3||

ਜੇਹੜਾ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ॥੩॥ ਗੁਰ ਮਿਲਿਆ = (ਜੋ ਮਨੁੱਖ) ਗੁਰੂ ਨੂੰ ਮਿਲ ਪਿਆ ॥੩॥

ਜਹ ਆਪੁ ਗਇਆ ਭਉ ਭਾਗਾ ॥

One whose self-conceit is gone, sees his fears run away.

ਜਿਸ ਹਿਰਦੇ ਵਿਚੋਂ ਆਪਾ-ਭਾਵ ਦੂਰ ਹੋ ਗਿਆ, ਉਥੋਂ ਹੋਰ ਸਭ ਡਰ-ਸਹਿਮ ਭੱਜ ਗਿਆ। ਜਹ = ਜਿਸ ਹਿਰਦੇ ਵਿਚੋਂ। ਆਪੁ = ਆਪਾ-ਭਾਵ।

ਗੁਰ ਚਰਣੀ ਸੇਵਕੁ ਲਾਗਾ ॥

That servant grasps the Guru's feet.

ਉਹ ਸੇਵਕ ਗੁਰੂ ਦੇ ਚਰਨਾਂ ਵਿਚ ਹੀ ਲੀਨ ਹੋ ਗਿਆ।

ਗੁਰਿ ਸਤਿਗੁਰਿ ਭਰਮੁ ਚੁਕਾਇਆ ॥

The Guru, the True Guru, has expelled my doubts.

ਉਸ ਦੀ (ਮਾਇਆ ਆਦਿਕ ਵਲ ਦੀ ਸਾਰੀ) ਭਟਕਣਾ ਗੁਰੂ ਨੇ ਦੂਰ ਕਰ ਦਿੱਤੀ, ਗੁਰਿ = ਗੁਰੂ ਨੇ। ਸਤਿਗੁਰਿ = ਸਤਿਗੁਰ ਨੇ। ਭਰਮੁ = ਭਟਕਣਾ।

ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥

Says Nanak, I have merged into the Word of the Shabad. ||4||10||

ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਗੁਰੂ ਨੇ ਆਪਣੇ ਸ਼ਬਦ ਵਿਚ ਜੋੜ ਲਿਆ ॥੪॥੧੦॥ ਸਬਦਿ = ਗੁਰੂ ਦੇ ਸ਼ਬਦ ਵਿਚ ॥੪॥੧੦॥