ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
He dispels the pains of countless incarnations, and lends support to the dry and shrivelled mind.
ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਨਿਵਾਰੈ = ਦੂਰ ਕਰ ਦੇਂਦਾ ਹੈ। ਸੂਕਾ = ਸੁੱਕਾ ਹੋਇਆ, ਪਰਮਾਤਮਾ ਦੇ ਪ੍ਰੇਮ ਦੀ ਹਰਿਆਵਲ ਤੋਂ ਸੱਖਣਾ। ਸਾਧਾਰੈ = ਸਹਾਰਾ ਦੇਂਦਾ ਹੈ।
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
Beholding the Blessed Vision of His Darshan, one is enraptured, contemplating the Name of the Lord. ||1||
ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ ॥੧॥ ਭੇਟਤ = ਮਿਲਦਿਆਂ, ਪ੍ਰਾਪਤ ਹੁੰਦਿਆਂ। ਨਿਹਾਲਾ = ਪ੍ਰਸੰਨ-ਚਿੱਤ। ਬੀਚਾਰੈ = ਵਿਚਾਰਦਾ, ਸੋਚ = ਮੰਡਲ ਵਿਚ ਵਸਾ ਲੈਂਦਾ ਹੈ ॥੧॥
ਮੇਰਾ ਬੈਦੁ ਗੁਰੂ ਗੋਵਿੰਦਾ ॥
My physician is the Guru, the Lord of the Universe.
ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। ਬੈਦੁ = ਹਕੀਮ।
ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
He places the medicine of the Naam into my mouth, and cuts away the noose of Death. ||1||Pause||
(ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ॥੧॥ ਰਹਾਉ ॥ ਅਉਖਧੁ = ਦਵਾਈ। ਮੁਖਿ = ਮੂੰਹ ਵਿਚ। ਫੰਧਾ = ਫਾਹੀ ॥੧॥ ਰਹਾਉ ॥
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
He is the all-powerful, Perfect Lord, the Architect of Destiny; He Himself is the Doer of deeds.
ਹੇ ਨਾਨਕ! (ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਸਮਰਥ = ਹੇ ਸਭ ਤਾਕਤਾਂ ਦੇ ਮਾਲਕ! ਪੁਰਖ = ਹੇ ਸਰਬ-ਵਿਆਪਕ! ਪੂਰਨ = ਹੇ ਭਰਪੂਰ! ਬਿਧਾਤੇ = ਹੇ ਸਿਰਜਣਹਾਰ! ਆਪੇ = (ਤੂੰ) ਆਪ ਹੀ। ਕਰਣੈਹਾਰਾ = (ਗੁਰੂ ਨੂੰ) ਬਣਾਨ ਵਾਲਾ।
ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
The Lord Himself saves His slave; Nanak takes the Support of the Naam. ||2||6||34||
ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ ॥੨॥੬॥੩੪॥ ਉਬਾਰਿਆ = (ਜਮ ਦੀ ਫਾਹੀ ਤੋਂ) ਬਚਾ ਲਿਆ। ਅਧਾਰਾ = ਆਸਰਾ ॥੨॥੬॥੩੪॥