ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥
Through the Guru's Word, I have attained the supreme status.
ਗੁਰੂ ਦੇ ਉਪਦੇਸ਼ ਉਤੇ ਤੁਰ ਕੇ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਹੈ, ਬਚਨਿ = ਬਚਨ ਦੀ ਰਾਹੀਂ, ਉਪਦੇਸ਼ ਦੀ ਬਰਕਤਿ ਨਾਲ। ਮੋਹਿ = ਮੈਂ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ।
ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥
The Perfect Guru has preserved my honor. ||1||
(ਦੁਨੀਆ ਦੇ ਵਿਕਾਰਾਂ ਦੇ ਮੁਕਾਬਲੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ ॥੧॥ ਗੁਰਿ = ਗੁਰੂ ਨੇ। ਪੈਜ = ਲਾਜ ॥੧॥
ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥
Through the Guru's Word, I meditate on the Name.
(ਹੇ ਭਾਈ!) ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਿਆ ਹੈ,
ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥
By Guru's Grace, I have obtained a place of rest. ||1||Pause||
ਤੇ ਗੁਰੂ ਦੀ ਕਿਰਪਾ ਨਾਲ ਮੈਨੂੰ (ਪਰਮਾਤਮਾ ਦੇ ਚਰਨਾਂ ਵਿਚ) ਥਾਂ ਮਿਲ ਗਿਆ ਹੈ (ਮੇਰਾ ਮਨ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ) ॥੧॥ ਰਹਾਉ ॥ ਮੋਹਿ ਮਿਲਿਆ = ਮੈਨੂੰ ਮਿਲਿਆ। ਥਾਉ = ਥਾਂ, ਟਿਕਾਣਾ ॥੧॥ ਰਹਾਉ ॥
ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥
I listen to the Guru's Word, and chant it with my tongue.
(ਹੇ ਭਾਈ!) ਗੁਰੂ ਦੇ ਉਪਦੇਸ਼ ਦੀ ਰਾਹੀਂ (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣ ਕੇ ਮੈਂ ਆਪਣੀ ਜੀਭ ਨਾਲ ਭੀ ਸਿਫ਼ਤ-ਸਾਲਾਹ ਉਚਾਰਦਾ ਰਹਿੰਦਾ ਹਾਂ, ਸੁਣਿ = ਸੁਣ ਕੇ। ਰਸਨ = ਜੀਭ (ਨਾਲ)। ਵਖਾਣੀ = ਮੈਂ ਵਖਾਣਦਾ ਹਾਂ।
ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥
By Guru's Grace, my speech is like nectar. ||2||
ਗੁਰੂ ਦੀ ਕਿਰਪਾ ਨਾਲ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਮੇਰੀ (ਰਾਸ-ਪੂੰਜੀ ਬਣ ਗਈ ਹੈ) ॥੨॥ ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ। ਮੇਰੀ = ਮੇਰੀ (ਰਾਸ-ਪੂੰਜੀ ਬਣ ਗਈ ਹੈ) ॥੨॥
ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥
Through the Guru's Word, my selfishness and conceit have been removed.
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਮੇਰੇ ਅੰਦਰੋਂ) ਮੇਰਾ ਆਪਾ-ਭਾਵ ਮਿਟ ਗਿਆ ਹੈ, ਆਪੁ = ਆਪਾ-ਭਾਵ, ਹਉਮੈ।
ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥
Through the Guru's kindness, I have obtained glorious greatness. ||3||
ਗੁਰੂ ਦੀ ਦਇਆ ਨਾਲ ਮੇਰਾ ਬੜਾ ਤੇਜ-ਪਰਤਾਪ ਬਣ ਗਿਆ ਹੈ (ਕਿ ਕੋਈ ਵਿਕਾਰ ਹੁਣ ਮੇਰੇ ਨੇੜੇ ਨਹੀਂ ਢੁੱਕਦਾ) ॥੩॥ ਤੇ = ਤੋਂ, ਨਾਲ ॥੩॥
ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥
Through the Guru's Word, my doubts have been removed.
ਗੁਰੂ ਦੇ ਉਪਦੇਸ਼ ਤੇ ਤੁਰ ਕੇ ਮੇਰੇ ਮਨ ਦੀ ਭਟਕਣਾ ਦੂਰ ਹੋ ਗਈ ਹੈ, ਭਰਮੁ = ਭਟਕਣਾ।
ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥
Through the Guru's Word, I see God everywhere. ||4||
ਤੇ ਹੁਣ ਮੈਂ ਹਰ-ਥਾਂ-ਵੱਸਦਾ ਪਰਮਾਤਮਾ ਵੇਖ ਲਿਆ ਹੈ ॥੪॥ ਪੇਖਿਓ = ਮੈਂ ਵੇਖ ਲਿਆ ਹੈ। ਸਭੁ = ਹਰ ਥਾਂ। ਬ੍ਰਹਮੁ = ਪਰਮਾਤਮਾ ॥੪॥
ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥
Through the Guru's Word, I practice Raja Yoga, the Yoga of meditation and success.
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਗ੍ਰਿਹਸਤ ਵਿਚ ਰਹਿ ਕੇ ਹੀ ਮੈਂ ਪ੍ਰਭੂ-ਚਰਨਾਂ ਦਾ ਮਿਲਾਪ ਮਾਣ ਰਿਹਾ ਹਾਂ। ਰਾਜੁ ਜੋਗੁ = ਰਾਜ ਭੀ ਤੇ ਜੋਗ ਭੀ, ਗ੍ਰਿਹਸਤ ਵਿਚ ਰਹਿੰਦਿਆਂ ਪਰਮਾਤਮਾ ਨਾਲ ਮਿਲਾਪ।
ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥
In the Company of the Guru, all the people of the world are saved. ||5||
(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੫॥ ਲੋਗੁ = ਲੋਕ, ਜਗਤ ॥੫॥
ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥
Through the Guru's Word, my affairs are resolved.
(ਹੇ ਭਾਈ!) ਗੁਰੂ ਦੇ ਉਪਦੇਸ਼ ਤੇ ਤੁਰ ਕੇ ਮੇਰੇ ਸਾਰੇ ਕੰਮਾਂ ਵਿਚ ਸਫਲਤਾ ਹੋ ਰਹੀ ਹੈ, ਸਿਧਿ = ਸਿੱਧੀ, ਸਫਲਤਾ, ਕਾਮਯਾਬੀ।
ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥
Through the Guru's Word, I have obtained the nine treasures. ||6||
ਗੁਰੂ ਦੇ ਉਪਦੇਸ਼ ਦੀ ਰਾਹੀਂ ਮੈਂ ਪਰਮਾਤਮਾ ਦਾ ਨਾਮ ਹਾਸਲ ਕਰ ਲਿਆ ਹੈ (ਜੋ ਮੇਰੇ ਵਾਸਤੇ ਸਭ ਕਾਮਯਾਬੀਆਂ ਦਾ) ਖ਼ਜ਼ਾਨਾ ਹੈ ॥੬॥ ਨਿਧਿ = ਖ਼ਜ਼ਾਨਾ ॥੬॥
ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥
Whoever places his hopes in my Guru,
(ਹੇ ਭਾਈ!) ਜਿਸ ਜਿਸ ਮਨੁੱਖ ਨੇ ਮੇਰੇ ਗੁਰੂ ਦੀ ਆਸ (ਆਪਣੇ ਮਨ ਵਿਚ) ਧਾਰ ਲਈ ਹੈ, ਜਿਨਿ = ਜਿਸ ਨੇ। ਕੀਨੀ = ਕੀਤੀ, ਬਣਾਈ, ਧਾਰੀ।
ਤਿਸ ਕੀ ਕਟੀਐ ਜਮ ਕੀ ਫਾਸਾ ॥੭॥
has the noose of death cut away. ||7||
ਉਸ ਦੀ ਜਮ ਦੀ ਫਾਹੀ ਕੱਟੀ ਗਈ ਹੈ ॥੭॥ ਕਟੀਐ = ਕੱਟੀ ਜਾਂਦੀ ਹੈ ॥੭॥
ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥
Through the Guru's Word, my good karma has been awakened.
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੇਰੀ ਕਿਸਮਤਿ ਜਾਗ ਪਈ ਹੈ, ਕਰਮੁ = ਕਿਸਮਤਿ, ਭਾਗ।
ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥
O Nanak, meeting with the Guru, I have found the Supreme Lord God. ||8||8||
ਮੈਨੂੰ ਗੁਰੂ ਮਿਲਿਆ ਹੈ (ਤੇ ਗੁਰੂ ਦੀ ਮਿਹਰ ਨਾਲ) ਹੇ ਨਾਨਕ! (ਆਖ-) ਮੈਨੂੰ ਪਰਮਾਤਮਾ ਮਿਲ ਪਿਆ ਹੈ ॥੮॥੮॥ ਭੇਟਿਆ = ਮਿਲ ਪਿਆ ॥੮॥