ਸਲੋਕੁ

Salok:

ਸਲੋਕ।

ਅਗਮ ਅਗਾਧਿ ਪਾਰਬ੍ਰਹਮੁ ਸੋਇ

Unapproachable and Unfathomable is the Supreme Lord God;

ਉਹ ਬੇਅੰਤ ਪ੍ਰਭੂ (ਜੀਵ ਦੀ) ਪਹੁੰਚ ਤੋਂ ਪਰੇ ਹੈ ਤੇ ਅਥਾਹ ਹੈ। ਅਗਮ = ਜਿਸ ਤਕ ਪਹੁੰਚ ਨਾ ਹੋ ਸਕੇ। ਅਗਾਧਿ = ਅਥਾਹ। ਕਹੈ = ਆਖਦਾ ਹੈ, ਸਲਾਹੁੰਦਾ ਹੈ।

ਜੋ ਜੋ ਕਹੈ ਸੁ ਮੁਕਤਾ ਹੋਇ

whoever speaks of Him shall be liberated.

ਜੋ ਜੋ (ਮਨੁੱਖ ਉਸ ਨੂੰ) ਸਿਮਰਦਾ ਹੈ ਉਹ (ਵਿਕਾਰਾਂ ਦੇ ਜਾਲ ਤੋਂ) ਖ਼ਲਾਸੀ ਪਾ ਲੈਂਦਾ ਹੈ। ਮੁਕਤਾ = (ਮਾਇਆ ਦੇ ਬੰਧਨਾਂ ਤੋਂ) ਆਜ਼ਾਦ।

ਸੁਨਿ ਮੀਤਾ ਨਾਨਕੁ ਬਿਨਵੰਤਾ

Listen, O friends, Nanak prays,

ਹੇ ਮਿਤ੍ਰ! ਸੁਣ, ਨਾਨਕ ਬੇਨਤੀ ਕਰਦਾ ਹੈ: ਮੀਤਾ = ਹੇ ਮਿਤ੍ਰ! ਨਾਨਕੁ = {Nominative Case, Singular Number, Subject to the verb ਬਿਨਵੰਤਾ, ਕਰਤਾ-ਕਾਰਕ, ਪੁਲਿੰਗ, ਇਕ-ਵਚਨ।} ਨਾਨਕੁ ਬਿਨਵੰਤਾ = ਨਾਨਕ ਬੇਨਤੀ ਕਰਦਾ ਹੈ।

ਸਾਧ ਜਨਾ ਕੀ ਅਚਰਜ ਕਥਾ ॥੧॥

To the wonderful story of the Holy. ||1||

(ਸਿਮਰਨ ਕਰਨ ਵਾਲੇ) ਗੁਰਮੁਖਾਂ (ਦੇ ਗੁਣਾਂ) ਦਾ ਜ਼ਿਕਰ ਹੈਰਾਨ ਕਰਨ ਵਾਲਾ ਹੈ (ਭਾਵ, ਸਿਮਰਨ ਦੀ ਬਰਕਤਿ ਨਾਲ ਭਗਤ ਜਨਾਂ ਵਿਚ ਇਤਨੇ ਗੁਣ ਪੈਦਾ ਹੋ ਜਾਂਦੇ ਹਨ ਕਿ ਉਹਨਾਂ ਗੁਣਾਂ ਦੀ ਗੱਲ ਛੇੜਿਆਂ ਅਚਰਜ ਰਹਿ ਜਾਈਦਾ ਹੈ) ॥੧॥ ਸਾਧ = ਉਹ ਮਨੁੱਖ ਜਿਸ ਨੇ ਆਪਣੇ ਆਪ ਨੂੰ ਸਾਧਿਆ ਹੈ, ਜਿਸ ਨੇ ਆਪਣੇ ਮਨ ਨੂੰ ਵੱਸ ਵਿਚ ਕੀਤਾ ਹੈ, ਗੁਰਮੁਖ। ਅਚਰਜ = ਹੈਰਾਨ ਕਰਨ ਵਾਲੀ। ਕਥਾ = ਜ਼ਿਕਰ, ਗੱਲ-ਬਾਤ ॥੧॥