ਪਉੜੀ ॥
Pauree:
ਪਉੜੀ।
ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥
The speech of the devotees is approved; it is accepted in the Court of the Lord.
ਬੰਦਗੀ ਕਰਨ ਵਾਲੇ ਮਨੁੱਖਾਂ ਦਾ ਬੋਲਿਆ ਬਚਨ ਮੰਨਣ-ਯੋਗ ਹੁੰਦਾ ਹੈ, ਪ੍ਰਭੂ ਦੀ ਦਰਗਾਹ ਵਿਚ (ਭੀ) ਕਬੂਲ ਹੁੰਦਾ ਹੈ। ਪਰਵਾਣੁ = ਮੰਨਣ-ਯੋਗ। ਪਵੈ ਥਾਇ = ਕਬੂਲ ਹੁੰਦਾ ਹੈ।
ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥
Your devotees take to Your Support; they are imbued with the True Name.
ਹੇ ਪ੍ਰਭੂ! ਭਗਤਾਂ ਨੂੰ ਤੇਰਾ ਆਸਰਾ ਹੁੰਦਾ ਹੈ, ਉਹ ਸੱਚੇ ਨਾਮ ਵਿਚ ਰੰਗੇ ਰਹਿੰਦੇ ਹਨ। ਟੇਕ = ਆਸਰਾ। ਸਚਿ = ਸੱਚ ਵਿਚ। ਨਾਇ = ਨਾਮ ਵਿਚ।
ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥
One unto whom You are Merciful, has his sufferings depart.
ਪ੍ਰਭੂ ਜਿਸ ਮਨੁੱਖ ਉਤੇ ਮਿਹਰਬਾਨ ਹੁੰਦਾ ਹੈ ਉਸ ਦਾ ਦੁੱਖ ਦੂਰ ਹੋ ਜਾਂਦਾ ਹੈ।
ਭਗਤ ਤੇਰੇ ਦਇਆਲ ਓਨੑਾ ਮਿਹਰ ਪਾਇ ॥
O Merciful Lord, You bless Your devotees with Your Grace.
ਹੇ ਦਇਆਲ ਪ੍ਰਭੂ! ਬੰਦਗੀ ਕਰਨ ਵਾਲੇ ਬੰਦੇ ਤੇਰੇ ਹੋ ਕੇ ਰਹਿੰਦੇ ਹਨ, ਤੂੰ ਉਹਨਾਂ ਤੇ ਕਿਰਪਾ ਕਰਦਾ ਹੈਂ;
ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥
Suffering, pain, terrible disease and Maya do not afflict them.
(ਜਿਸ ਮਨੁੱਖ ਤੇ ਤੂੰ ਮਿਹਰ ਕਰਦਾ ਹੈਂ) ਉਸ ਨੂੰ ਮਾਇਆ ਪੋਹ ਨਹੀਂ ਸਕਦੀ, ਕੋਈ ਦੁਖ ਦਰਦ ਕੋਈ ਵੱਡੇ ਤੋਂ ਵੱਡਾ ਰੋਗ ਉਸ ਨੂੰ ਪੋਹ ਨਹੀਂ ਸਕਦਾ। ਮਾਇ = ਮਾਇਆ।
ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥
This is the Support of the devotees, that they sing the Glorious Praises of the Lord of the Universe.
ਗੋਵਿੰਦ ਦੇ ਗੁਣ ਗਾ ਗਾ ਕੇ ਇਹ (ਸਿਫ਼ਤ-ਸਾਲਾਹ) ਭਗਤਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੀ ਹੈ; ਅਧਾਰੁ = ਆਸਰਾ।
ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥
Forever and ever, day and night, they meditate on the One and Only Lord.
ਤੇ ਦਿਨ ਰਾਤ ਸਦਾ ਹੀ ਇਕ ਪ੍ਰਭੂ ਨੂੰ ਸਿਮਰ ਸਿਮਰ ਕੇ, ਰੈਣਿ = ਰਾਤ।
ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥
Drinking in the Ambrosial Amrit of the Naam, the Name of the Lord, His humble servants remain satisfied with the Naam. ||14||
ਨਾਮ-ਰੂਪ ਅੰਮ੍ਰਿਤ ਪੀ ਪੀ ਕੇ ਸੇਵਕ ਨਾਮ ਵਿਚ ਹੀ ਰੱਜੇ ਰਹਿੰਦੇ ਹਨ ॥੧੪॥ ਰਹੇ ਅਘਾਇ = ਰੱਜੇ ਰਹਿੰਦੇ ਹਨ ॥੧੪॥