ਸਲੋਕੁ ਮਰਦਾਨਾ ੧ ॥
Salok, Mardaanaa:
ਸਲੋਕ ਮਰਦਾਨਾ।
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥
The Dark Age of Kali Yuga is the vessel, filled with the wine of sexual desire; the mind is the drunkard.
ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ। ਕਲਿ = ਕਲਜੁਗੀ ਸੁਭਾਉ, ਪ੍ਰਭੂ ਨਾਲੋਂ ਵਿਛੋੜੇ ਦੀ ਹਾਲਤ। ਕਲਵਾਲੀ = ਸ਼ਰਾਬ ਕੱਢਣ ਵਾਲੀ ਮੱਟੀ। ਮਦੁ = ਸ਼ਰਾਬ।
ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
Anger is the cup, filled with emotional attachment, and egotism is the server.
ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ। ਮੋਹਿ = ਮੋਹ ਨਾਲ।
ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥
Drinking too much in the company of falsehood and greed, one is ruined.
ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਮਜਲਸ = ਮਹਿਫ਼ਲ।
ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥
So let good deeds be your distillery, and Truth your molasses; in this way, make the most excellent wine of Truth.
ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਲਾਹਣਿ = ਸੱਕ ਗੁੜ ਪਾਣੀ ਆਦਿਕ ਜੋ ਰਲਾ ਕੇ ਮਿੱਟੀ ਵਿਚ ਪਾ ਕੇ ਰੂੜੀ ਵਿਚ ਦੱਬ ਕੇ ਤਰਕਾ ਲੈਂਦੇ ਹਨ। ਸਤੁ = ਸੱਚ। ਸਰਾ = ਸ਼ਰਾਬ। ਸਾਰੁ = ਸ੍ਰੇਸ਼ਟ।
ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥
Make virtue your bread, good conduct the ghee, and modesty the meat to eat.
ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ! ਮੰਡੇ = ਰੋਟੀਆਂ। ਸੀਲ = ਚੰਗਾ ਸੁਭਾਉ। ਸਰਮੁ = ਹਯਾ। ਆਹਾਰੁ = ਖ਼ੁਰਾਕ।
ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
As Gurmukh, these are obtained, O Nanak; partaking of them, one's sins depart. ||1||
ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥