ਆਸਾ ਮਹਲਾ ੪ ॥
Aasaa, Fourth Mehl:
ਆਸਾ ਚੌਥੀ ਪਾਤਸ਼ਾਹੀ।
ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥
Constantly listening to the Ambrosial Gurbani in the heart, it becomes pleasing to the mind.
(ਹੇ ਭੈਣੋ!) ਗੁਰੂ ਦੀ ਬਾਣੀ ਸੁਣ ਕੇ ਜਿਸ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਿਆਰਾ ਲੱਗਣ ਲੱਗ ਪੈਂਦਾ ਹੈ। ਹਿਰਦੈ = ਹਿਰਦੇ ਵਿਚ। ਸੁਣਿ ਸੁਣਿ = (ਗੁਰਬਾਣੀ) ਮੁੜ ਮੁੜ ਸੁਣ ਕੇ। ਮਨਿ = ਮਨ ਵਿਚ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਭਾਇਆ = ਪਿਆਰਾ ਲੱਗਾ।
ਗੁਰਬਾਣੀ ਹਰਿ ਅਲਖੁ ਲਖਾਇਆ ॥੧॥
Through Gurbani, the Incomprehensible Lord is comprehended. ||1||
ਗੁਰਬਾਣੀ ਦੀ ਬਰਕਤਿ ਨਾਲ ਉਹ ਮਨੁੱਖ ਅਦ੍ਰਿਸ਼ਟ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ ॥੧॥ ਅਲਖੁ = ਅਦ੍ਰਿਸ਼ਟ ॥੧॥
ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥
As Gurmukh, listen to the Naam, the Name of the Lord, O my sisters.
ਹੇ ਮੇਰੀ ਭੈਣੋ! ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਦਾ ਨਾਮ ਸੁਣਿਆ ਕਰੋ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਮੇਰੀ ਭੈਨਾ = ਹੇ ਮੇਰੀ ਭੈਣੋ! ਹੇ ਸਤਸੰਗੀਹੋ!
ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥
The One Lord is pervading and permeating deep within the heart; with your mouth, recite the Ambrosial Hymns of the Guru. ||1||Pause||
ਜੋ ਆਪ ਹੀ ਹਰੇਕ ਜੀਵ ਦੇ ਸਰੀਰ ਵਿਚ ਮੌਜੂਦ ਹੈ। (ਹੇ ਮੇਰੀ ਭੈਣੋ!) ਮੂੰਹ ਨਾਲ ਗੁਰੂ ਦੇ ਆਤਮਕ ਜੀਵਨ ਦੇਣ ਵਾਲੇ ਸ਼ਬਦ ਬੋਲਿਆ ਕਰੋ ॥੧॥ ਰਹਾਉ ॥ ਏਕੋ = ਇਕ ਪ੍ਰਭੂ ਹੀ। ਘਟ = ਹਿਰਦਾ। ਮੁਖਿ = ਮੂੰਹ ਨਾਲ। ਗੁਰ ਬੈਨਾ = ਗੁਰੂ ਦੇ ਬਚਨ ॥੧॥ ਰਹਾਉ ॥
ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥
My mind and body are filled with divine love, and great sadness.
(ਹੇ ਭੈਣੋ!) ਮੇਰੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਵਾਸਤੇ ਪਿਆਰ ਪੈਦਾ ਹੋ ਗਿਆ ਹੈ ਪਰਮਾਤਮਾ ਵਾਸਤੇ ਬੜੀ ਲਗਨ ਪੈਦਾ ਹੋ ਗਈ ਹੈ। ਮੈ ਮਨਿ = ਮੇਰੇ ਮਨ ਵਿਚ। ਮੈ ਤਨਿ = ਮੇਰੇ ਤਨ ਵਿਚ। ਬੈਰਾਗੁ = ਲਗਨ।
ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥
By great good fortune, I have obtained the True Guru, the Primal Being. ||2||
ਪਰਮਾਤਮਾ ਦਾ ਰੂਪ ਤੇ ਵੱਡੇ ਭਾਗਾਂ ਵਾਲਾ ਸਤਿਗੁਰੂ ਮੈਨੂੰ ਭੀ ਮਿਲ ਪਿਆ ਹੈ (ਜਿਸ ਦੀ ਮੇਹਰ ਨਾਲ) ਮੇਰੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਵਾਸਤੇ ਪਿਆਰ ਪੈਦਾ ਹੋ ਗਿਆ ਹੈ ॥੨॥ ਵਡਭਾਗੁ = ਵੱਡੇ ਭਾਗਾਂ ਵਾਲਾ ॥੨॥
ਦੂਜੈ ਭਾਇ ਭਵਹਿ ਬਿਖੁ ਮਾਇਆ ॥
In the love of duality, the mortals wander through poisonous Maya.
(ਪਰ, ਹੇ ਭੈਣੋ!) ਜਿਹੜੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ ਜੋ ਉਹਨਾਂ ਲਈ ਆਤਮਕ ਮੌਤ ਦਾ ਕਾਰਨ ਬਣਦੀ ਹੈ, ਭਾਇ = ਪਿਆਰ ਵਿਚ। ਦੂਜੈ ਭਾਇ = ਪ੍ਰਭੂ ਤੋਂ ਬਿਨਾ ਹੋਰ ਦੇ ਪਿਆਰ ਵਿਚ। ਭਵਹਿ = ਭਟਕਦੇ ਹਨ। ਬਿਖੁ = ਜ਼ਹਰ, ਆਤਮਕ ਮੌਤ ਲਿਆਉਣ ਵਾਲੀ।
ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥
The unfortunate ones do not meet the True Guru. ||3||
ਉਹ ਮਨੁੱਖ ਬਦ-ਨਸੀਬ ਹਨ ਜਿਨ੍ਹਾਂ ਨੂੰ ਗੁਰੂ ਨਹੀਂ ਮਿਲਿਆ ॥੩॥
ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥
The Lord Himself inspires us to drink in the Lord's Ambrosial Elixir.
(ਜੀਵ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਨੇ ਆਪ ਹੀ ਜਿਸ ਮਨੁੱਖ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹਰਿ-ਨਾਮ-ਰਸ ਪਿਲਾ ਦਿੱਤਾ, ਹਰਿ ਰਸੁ = ਹਰਿ ਨਾਮ ਦਾ ਰਸ।
ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥
Through the Perfect Guru, O Nanak, the Lord is obtained. ||4||3||55||
ਹੇ ਨਾਨਕ! ਉਸ ਨੇ ਪੂਰੇ ਗੁਰੂ ਦੀ ਰਾਹੀਂ ਉਸ ਪਰਮਾਤਮਾ ਨੂੰ ਲੱਭ ਲਿਆ ॥੪॥੩॥੫੫॥ ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ ॥੪॥੩॥੫੫॥