ਆਸਾ ॥
Aasaa:
ਆਸਾ।
ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥
The elephant is the guitar player, the ox is the drummer, and the crow plays the cymbals.
(ਮਨ ਦਾ) ਹਾਥੀ (ਵਾਲਾ ਸੁਭਾਉ) ਰਬਾਬੀ (ਬਣ ਗਿਆ ਹੈ), ਬਲਦ (ਵਾਲਾ ਸੁਭਾਉ) ਜੋੜੀ ਵਜਾਣ ਵਾਲਾ (ਹੋ ਗਿਆ ਹੈ) ਅਤੇ ਕਾਂ (ਵਾਲਾ ਸੁਭਾਉ) ਤਾਲ ਵਜਾ ਰਿਹਾ ਹੈ। ਫੀਲੁ = ਹਾਥੀ। ਪਖਾਵਜ = ਜੋੜੀ ਵਜਾਣ ਵਾਲਾ। ਕਊਆ = ਕਾਂ।
ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥
Putting on the skirt, the donkey dances around, and the water buffalo performs devotional worship. ||1||
ਖੋਤਾ (-ਖੋਤੇ ਵਾਲਾ ਸੁਭਾਉ) (ਪ੍ਰੇਮ ਰੂਪੀ) ਚੋਲਾ ਪਾ ਕੇ ਨੱਚ ਰਿਹਾ ਹੈ, ਅਤੇ ਭੈਂਸਾ (ਭਾਵ, ਭੈਂਸੇ ਵਾਲਾ ਸੁਭਾਉ) ਭਗਤੀ ਕਰਦਾ ਹੈ ॥੧॥
ਰਾਜਾ ਰਾਮ ਕਕਰੀਆ ਬਰੇ ਪਕਾਏ ॥
The Lord, the King, has cooked the cakes of ice,
ਹੇ ਮੇਰੇ ਸੁਹਣੇ ਰਾਮ ਅੱਕਾਂ ਦੀਆਂ ਖੱਖੜੀਆਂ (ਹੁਣ) ਪੱਕੇ ਹੋਏ ਅੰਬ ਬਣ ਗਏ ਹਨ, ਰਾਜਾ ਰਾਮ = ਹੇ ਸੁਹਣੇ ਰਾਮ! ਕਕਰੀਆ = ਅੱਕਾਂ ਦੀਆਂ ਖੱਖੜੀਆਂ। ਆਬਰੇ ਪਕਾਏ = ਪੱਕੇ ਅੰਬ।
ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥
but only the rare man of understanding eats them. ||1||Pause||
ਪਰ ਖਾਧੇ ਕਿਸੇ ਵਿਰਲੇ ਵਿਚਾਰ ਵਾਲੇ ਨੇ ਹਨ ॥੧॥ ਰਹਾਉ ॥ ਕਿਨੈ = ਕਿਸੇ ਵਿਰਲੇ ਨੇ। ਬੂਝਨਹਾਰੈ = ਗਿਆਨਵਾਨ ਨੇ ॥੧॥ ਰਹਾਉ ॥
ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥
Sitting in his den, the lion prepares the betel leaves, and the muskrat brings the betel nuts.
(ਮਨ-) ਸਿੰਘ ਆਪਣੇ ਸ੍ਵੈ-ਸਰੂਪ ਵਿਚ ਟਿਕ ਕੇ (ਭਾਵ, ਮਨ ਦਾ ਨਿਰਦਇਤਾ ਵਾਲਾ ਸੁਭਾਉ ਹਟ ਕੇ ਹੁਣ ਇਹ) ਸੇਵਾ ਦਾ ਆਹਰ ਕਰਦਾ ਹੈ ਤੇ (ਮਨ-) ਘੀਸ ਪਾਨਾਂ ਦੇ ਬੀੜੇ ਵੰਡ ਰਹੀ ਹੈ, (ਭਾਵ, ਮਨ ਤ੍ਰਿਸ਼ਨਾ ਛੱਡ ਕੇ ਹੋਰਨਾਂ ਦੀ ਸੇਵਾ ਕਰਦਾ ਹੈ)। ਬੈਠਿ ਘਰਿ = ਅੰਦਰ ਟਿਕ ਕੇ। ਸਿੰਘੁ = ਹਿੰਸਾ ਵਾਲਾ ਸੁਭਾਉ ਨਿਰਦਇਤਾ। ਪਾਨ ਲਗਾਵੈ = (ਜਾਂਞੀਆਂ ਲਈ) ਪਾਨ ਤਿਆਰ ਕਰਦਾ ਹੈ (ਭਾਵ, ਸਭ ਦੀ ਸੇਵਾ ਕਰਨ ਦਾ ਉੱਦਮ ਕਰਦਾ ਹੈ)। ਘੀਸ = ਛਛੂੰਦਰ, ਮਨ ਦਾ ਘੀਸ ਵਾਲਾ ਸੁਭਾਉ, ਤ੍ਰਿਸ਼ਨਾ। ਗਲਉਰੇ = ਪਾਨਾਂ ਦੇ ਬੀੜੇ। "ਘੀਸ.....ਲਿਆਵੈ = ਭਾਵ, ਪਹਿਲਾਂ ਮਨ ਇਤਨਾ ਤ੍ਰਿਸ਼ਨਾ ਦੇ ਅਧੀਨ ਸੀ ਕਿ ਆਪ ਹੀ ਨਹੀਂ ਸੀ ਰੱਜਦਾ, ਪਰ ਹੁਣ ਹੋਰਨਾਂ ਦੀ ਸੇਵਾ ਕਰਦਾ ਹੈ।
ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥
Going from house to house, the mouse sings the songs of joy, and the turtle blows on the conch-shell. ||2||
ਸਾਰੀਆਂ ਇੰਦ੍ਰੀਆਂ ਆਪੋ ਆਪਣੇ ਗੋਲਕ-ਅਸਥਾਨ ਵਿਚ ਰਹਿ ਕੇ ਹਰੀ-ਜਸ ਰੂਪ ਮੰਗਲ ਗਾ ਰਹੀਆਂ ਹਨ ਤੇ (ਉਹੀ) ਮਨ (ਜੋ ਪਹਿਲਾਂ) ਕੱਛੂ-ਕੁੰਮਾ (ਸੀ, ਭਾਵ, ਜੋ ਪਹਿਲਾਂ ਸਤਸੰਗ ਤੋਂ ਦੂਰ ਭੱਜਦਾ ਸੀ, ਹੁਣ) ਹੋਰਨਾਂ ਨੂੰ ਉਪਦੇਸ਼ ਕਰ ਰਿਹਾ ਹੈ ॥੨॥ ਘਰਿ ਘਰਿ = ਹਰੇਕ ਘਰ ਵਿਚ, ਹਰੇਕ ਗੋਲਕ-ਅਸਥਾਨ ਵਿਚ। ਮੁਸਰੀ = ਚੂਹੀਆਂ, ਇੰਦ੍ਰੀਆਂ। (ਨੋਟ: ਸ਼ਬਦ 'ਮੁਸਰ' ਵਿਆਕਰਣ ਅਨੁਸਾਰ ਬਹੁ-ਵਚਨ ਹੈ, ਕਿਉਂਕਿ ਇਸ ਦੀ ਕ੍ਰਿਆ "ਗਾਵਹਿ" ਬਹੁ-ਵਚਨ ਹੈ)। ਕਛੂਆ = ਮਨ ਦਾ ਕੱਛੂ ਵਾਲਾ ਸੁਭਾਉ, ਮਨੁੱਖਾਂ ਤੋਂ ਸੰਕੋਚ, ਕਾਇਰਤਾ, ਮਨ ਦਾ ਸਤਸੰਗ ਤੋਂ ਡਰਨਾ। ਸੰਖੁ ਬਜਾਵੈ = ਭਾਵ, ਉਹ ਮਨ ਜੋ ਪਹਿਲਾਂ ਆਪ ਸਤਸੰਗ ਤੋਂ ਡਰਦਾ ਸੀ, ਹੁਣ ਹੋਰਨਾਂ ਨੂੰ ਉਪਦੇਸ਼ ਕਰਦਾ ਹੈ ॥੨॥
ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥
The son of the sterile woman goes to get married, and the golden canopy is spread out for him.
(ਜੋ ਪਹਿਲਾਂ) ਮਾਇਆ ਵਿਚ ਵੇੜ੍ਹਿਆ ਹੋਇਆ (ਸੀ, ਉਹ) ਮਨ (ਸੁਅੱਛ ਬ੍ਰਿਤੀ) ਵਿਆਹੁਣ ਤੁਰ ਪਿਆ ਹੈ, (ਹੁਣ) ਅੰਦਰ ਖਿੜਾਉ ਹੀ ਖਿੜਾਉ ਬਣ ਗਿਆ ਹੈ। ਬੰਸ ਕੋ ਪੂਤੁ = ਬਾਂਝ ਇਸਤ੍ਰੀ ਦਾ ਪੁੱਤਰ, ਮਾਇਆ ਦਾ ਪੁੱਤਰ, ਮਾਇਆ-ਵੇੜ੍ਹਿਆ ਮਨ।
ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥
He marries a beautiful and enticing young woman; the rabbit and the lion sing their praises. ||3||
ਉਸ ਮਨ ਨੇ (ਹਰੀ ਨਾਲ ਜੁੜੀ ਉਹ ਬ੍ਰਿਤੀ-ਰੂਪ) ਸੁੰਦਰੀ ਵਿਆਹ ਲਈ ਹੈ ਜੋ ਵਿਕਾਰਾਂ ਵਲੋਂ ਕੁਆਰੀ ਹੈ (ਅਤੇ ਹੁਣ ਉਹ ਮਨ ਜੋ ਪਹਿਲਾਂ ਵਿਕਾਰਾਂ ਵਿਚ ਪੈਣ ਦੇ ਕਾਰਨ) ਸਹਿਆ (ਸੀ, ਭਾਵ, ਸਹਮਿਆ ਰਹਿੰਦਾ ਸੀ) ਨਿਰਭਉ ਹਰੀ ਦੇ ਗੁਣ ਗਾਉਂਦਾ ਹੈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥
Says Kabeer, listen, O Saints - the ant has eaten the mountain.
ਕਬੀਰ ਆਖਦਾ ਹੈ-ਹੇ ਸੰਤ ਜਨੋਂ! ਸੁਣਹੁ (ਹੁਣ ਮਨ ਦੀ) ਨਿੰਮ੍ਰਤਾ ਨੇ ਅਹੰਕਾਰ ਨੂੰ ਮੁਕਾ ਦਿੱਤਾ ਹੈ। ਕੀਟੀ = ਕੀੜੀ, ਨਿੰਮ੍ਰਤਾ। ਪਰਬਤ = (ਮਨ ਦਾ) ਅਹੰਕਾਰ।
ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥
The turtle says, "I need a burning coal, also." Listen to this mystery of the Shabad. ||4||6||
(ਮਨ ਦਾ) ਕੋਰਾਪਨ (ਹਟ ਗਿਆ ਹੈ, ਤੇ ਮਨ) ਕਹਿੰਦਾ ਹੈ, ਮੈਨੂੰ ਨਿੱਘ ਚਾਹੀਦਾ ਹੈ, (ਭਾਵ, ਹੁਣ ਮਨ ਇਨਸਾਨੀ ਹਮਦਰਦੀ ਦੇ ਗੁਣ ਦਾ ਚਾਹਵਾਨ ਹੈ)। (ਮਨ ਦੀ) ਅਗਿਆਨਤਾ ਉਲਟ ਕੇ ਗਿਆਨ ਬਣ ਗਿਆ ਹੈ, ਤੇ (ਹੁਣ ਮਨ ਹੋਰਨਾਂ ਨੂੰ) ਗੁਰੂ ਦਾ ਸ਼ਬਦ ਸੁਣਾ ਰਿਹਾ ਹੈ ॥੪॥੬॥ ਕਛੂਆ = ਸਰਦ-ਮੇਹਰੀ, ਕੋਰਾਪਨ। ਅੰਗਾਰੁ = ਸੇਕ, ਨਿੱਘ, ਪਿਆਰ, ਹਮਦਰਦੀ। ਲੋਰਉ = ਚਾਹੁੰਦਾ ਹਾਂ, ਲੋੜਦਾ ਹਾਂ। ਲੂਕੀ = ਗੱਤੀ, ਜੋ ਹਨੇਰੇ ਵਿਚ ਰਹਿੰਦੀ ਹੈ ਤੇ ਡੰਗ ਮਾਰਦੀ ਹੈ, ਭਾਵ, (ਮਨ ਦੀ) ਅਗਿਆਨਤਾ ਜੋ ਜੀਵ ਨੂੰ ਹਨੇਰੇ ਵਿਚ ਰੱਖਦੀ ਹੈ ਤੇ ਦੁੱਖੀ ਕਰਦੀ ਹੈ। ਲੂਕੀ ਸਬਦੁ ਸੁਣਾਇਆ = ਅਗਿਆਨਤਾ ਉਲਟ ਕੇ ਗਿਆਨ ਹੋ ਗਿਆ ਹੈ, ਤੇ ਮਨ ਹੁਣ ਹੋਰਨਾਂ ਨੂੰ ਭੀ ਉਪਦੇਸ਼ ਦੇਣ ਲੱਗ ਪਿਆ ਹੈ ॥੪॥੬॥