ਨਟ ਮਹਲਾ

Nat, Fifth Mehl:

ਨਟ ਪੰਜਵੀਂ ਪਾਤਸ਼ਾਹੀ।

ਹਰਿ ਹਰਿ ਮਨ ਮਹਿ ਨਾਮੁ ਕਹਿਓ

One who chants the Name of the Lord, Har, Har, within his mind

(ਜਿਸ ਭੀ ਮਨੁੱਖ ਨੇ) ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਸਿਮਰਿਆ ਹੈ, ਕਹਿਓ = ਆਖਿਆ, ਉਚਾਰਿਆ।

ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਰਹਿਓ ॥੧॥ ਰਹਾਉ

- millions of sins are erased in an instant, and pain is relieved. ||1||Pause||

ਇਕ ਖਿਨ ਵਿਚ ਹੀ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ, ਉਸ ਦਾ ਕੋਈ ਭੀ ਦੁੱਖ ਰਹਿ ਨਹੀਂ ਜਾਂਦਾ ॥੧॥ ਰਹਾਉ ॥ ਕੋਟਿ = ਕ੍ਰੋੜਾਂ। ਅਪ੍ਰਾਧ = ਭੁੱਲਾਂ, ਪਾਪ। ਮਿਟਹਿ = ਮਿਟ ਜਾਂਦੇ ਹਨ। ਤਾ ਕਾ = ਉਸ (ਮਨੁੱਖ) ਦਾ। ਨ ਰਹਿਓ = ਨਹੀਂ ਰਹਿ ਜਾਂਦਾ ॥੧॥ ਰਹਾਉ ॥

ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ

Seeking and searching, I have become detached; I have found the Saadh Sangat, the Company of the Holy.

ਜਿਹੜਾ ਮਨੁੱਖ ਪ੍ਰਭੂ ਦੀ ਭਾਲ ਕਰਦਿਆਂ ਕਰਦਿਆਂ (ਉਸੇ ਦਾ ਹੀ) ਮਤਵਾਲਾ ਬਣ ਗਿਆ, ਉਸ ਨੇ ਪ੍ਰਭੂ ਨੂੰ ਗੁਰੂ ਦੀ ਸੰਗਤ ਵਿਚ ਲੱਭ ਲਿਆ। ਖੋਜਤ = ਭਾਲ ਕਰਦਿਆਂ। ਬੈਰਾਗੀ = ਵੈਰਾਗਵਾਨ, ਮਤਵਾਲਾ। ਸਾਧੂ ਸੰਗਿ = ਗੁਰੂ ਦੀ ਸੰਗਤ ਵਿਚ। ਲਹਿਓ = ਲੱਭ ਲਿਆ।

ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥

Renouncing everything, I am lovingly focused on the One Lord. I grab hold of the feet of the Lord, Har, Har. ||1||

(ਹੋਰ) ਸਾਰੇ (ਖ਼ਿਆਲ) ਛੱਡ ਕੇ ਉਸ ਮਨੁੱਖ ਦੀ ਲਗਨ ਇਕ ਪਰਮਾਤਮਾ ਵਿਚ ਲੱਗ ਗਈ, ਜਿਸ ਨੇ ਪਰਮਾਤਮਾ ਦੇ ਚਰਨ (ਆਪਣੇ ਮਨ ਵਿਚ ਘੁੱਟ ਕੇ) ਫੜ ਲਏ ॥੧॥ ਸਗਲ = ਸਾਰੇ (ਖ਼ਿਆਲ)। ਲਿਵ = ਲਗਨ। ਗਹਿਓ = ਫੜ ਲਏ ॥੧॥

ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ

Whoever chants His Name is liberated; whoever listens to it is saved, as is anyone who seeks His Sanctuary.

ਪਰਮਾਤਮਾ ਦਾ ਨਾਮ ਉਚਾਰਨ ਵਾਲੇ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਨਾਮ ਸੁਣਨ ਵਾਲਿਆਂ ਨੂੰ ਪ੍ਰਭੂ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ। ਮੁਕਤ = ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਨਿਸਤਾਰੇ = ਪਾਰ ਲੰਘਾ ਦਿੱਤੇ। ਜੋ ਜੋ = ਜਿਹੜਾ ਜਿਹੜਾ ਮਨੁੱਖ।

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥

Meditating, meditating in remembrance on God the Lord and Master, says Nanak, I am in ecstasy! ||2||4||5||

ਨਾਨਕ ਆਖਦਾ ਹੈ- ਜਿਹੜਾ ਜਿਹੜਾ ਭੀ ਮਨੁੱਖ ਪ੍ਰਭੂ ਦੀ ਸਰਨ ਪੈਂਦਾ ਹੈ (ਪ੍ਰਭੂ ਉਸ ਨੂੰ ਪਾਰ ਲੰਘਾ ਦੇਂਦਾ ਹੈ)। ਆਪਣੇ ਮਾਲਕ-ਪ੍ਰਭੂ ਨੂੰ ਮੁੜ ਮੁੜ ਸਿਮਰ ਕੇ ਆਤਮਕ ਆਨੰਦ ਬਣਿਆ ਰਹਿੰਦਾ ਹੈ ॥੨॥੪॥੫॥ ਸਿਮਰਿ = ਸਿਮਰ ਕੇ। ਕਹੁ = ਆਖ। ਨਾਨਕ = ਹੇ ਨਾਨਕ! ਅਨਦੁ = ਆਨੰਦ, ਸੁਖ ॥੨॥੪॥੫॥