ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ ॥

Raag Maaroo, First Mehl, First House, Chau-Padhay:

ਰਾਗ ਮਾਰੂ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕੁ ॥

Salok:

ਸਲੋਕ।

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥

O my Friend, I shall forever remain the dust of Your feet.

ਹੇ ਮਿਤ੍ਰ-ਪ੍ਰਭੂ! (ਮੇਰੀ ਅਰਦਾਸ ਹੈ ਕਿ) ਮੈਂ ਸਦਾ ਤੇਰੇ ਚਰਨਾਂ ਦੀ ਧੂੜ ਬਣਿਆ ਰਹਾਂ। ਸਾਜਨ = ਹੇ ਸੱਜਣ! ਹੇ ਮ੍ਰਿਤ = ਪ੍ਰਭੂ! ਹੋਇ ਰਹਾ = ਮੈਂ ਬਣਿਆ ਰਹਾਂ। ਸਦ = ਸਦਾ।

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

Nanak seeks Your protection, and beholds You ever-present, here and now. ||1||

ਮੈਂ ਨਾਨਕ ਤੇਰੀ ਸ਼ਰਨ ਆਇਆ ਹਾਂ। (ਮੇਹਰ ਕਰ, ਸਮਰਥਾ ਬਖ਼ਸ਼ ਕਿ) ਮੈਂ ਸਦਾ ਤੈਨੂੰ ਆਪਣੇ ਅੰਗ ਸੰਗ ਵੇਖਦਾ ਰਹਾਂ ॥੧॥ ਤੁਹਾਰੀਆ = ਤੇਰੀ। ਪੇਖਉ = ਮੈਂ ਵੇਖਾਂ। ਹਜੂਰਿ = ਆਪਣੇ ਨਾਲ, ਆਪਣੇ ਅੰਗ ਸੰਗ ॥੧॥