ਪਉੜੀ ੫ ॥
Pauree, Fifth Mehl:
ਪਉੜੀ ਪੰਜਵੀਂ ਪਾਤਸ਼ਾਹੀ।
ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥
One who has received a kick from the Lord God - where can he place his foot?
ਜਿਸ ਮਨੁੱਖ ਨੂੰ ਰੱਬ ਵਲੋਂ ਹੀ ਠੇਡਾ ਵੱਜੇ, ਉਹ (ਜ਼ਿੰਦਗੀ ਦੇ ਸਹੀ ਰਾਹ ਤੇ) ਟਿਕ ਨਹੀਂ ਸਕਦਾ। ਨਾਰਾਇਣਿ = ਨਾਰਾਇਣ ਤੋਂ। ਨਾਠੂੰਗੜਾ = ਠੇਡਾ, ਨੱਠਣ ਲਈ ਧੱਕਾ।
ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥
He commits countless sins, and continually eats poison.
ਉਹ ਬੇਅੰਤ ਪਾਪ ਕਰਦਾ ਰਹਿੰਦਾ ਹੈ, ਸਦਾ (ਵਿਕਾਰਾਂ ਦੀ) ਵਿਹੁ ਹੀ ਚੱਖਦਾ ਹੈ (ਭਾਵ, ਉਸ ਨੂੰ ਵਿਕਾਰਾਂ ਦਾ ਚਸਕਾ ਪਿਆ ਰਹਿੰਦਾ ਹੈ)। ਅਮਿਤਿਆ = ਬੇਅੰਤ। ਵਿਸੋ = ਵਿਹੁ ਹੀ।
ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥
Slandering others, he wastes away and dies; within his body, he burns.
ਦੂਜਿਆਂ ਦੇ ਐਬ ਢੂੰਢ ਢੂੰਢ ਕੇ ਖ਼ੁਆਰ ਹੁੰਦਾ ਹੈ ਤੇ ਆਪਣੇ ਆਪ ਵਿਚ ਸੜਦਾ ਹੈ। ਭਖੈ = ਸਕਦਾ ਹੈ।
ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥
One who has been struck down by the True Lord and Master - who can save him now?
ਉਹ (ਸਮਝੋ) ਸੱਚੇ ਪਰਮਾਤਮਾ ਵਲੋਂ ਮਾਰਿਆ ਹੋਇਆ ਹੈ, ਕੋਈ ਉਸ ਦੀ ਸਹਾਇਤਾ ਨਹੀਂ ਕਰ ਸਕਦਾ।
ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥
Nanak has entered the Sanctuary of the Unseen Lord, the Primal Being. ||28||
ਹੇ ਨਾਨਕ! (ਇਸ ਵਿਹੁ ਤੋਂ ਬਚਣ ਲਈ) ਉਸ ਅਕਾਲ ਪੁਰਖ ਦੀ ਸ਼ਰਨ ਪਉ ਜੋ ਅਲੱਖ ਹੈ ॥੨੮॥ ਅਲਖੈ = ਅਲੱਖ, ਅਦ੍ਰਿਸ਼ਟ ॥੨੮॥