ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ

Kabeer, tumeric is yelow, and lime is white.

ਹੇ ਕਬੀਰ! ਹਲਦੀ ਪੀਲੇ ਰੰਗ ਦੀ ਹੁੰਦੀ ਹੈ, ਚੂਨਾ ਸਫ਼ੈਦ ਹੁੰਦਾ ਹੈ (ਪਰ ਜਦੋਂ ਇਹ ਦੋਵੇਂ ਮਿਲਦੇ ਹਨ ਤਾਂ ਦੋਹਾਂ ਦਾ ਰੰਗ ਦੂਰ ਹੋ ਜਾਂਦਾ ਹੈ, ਤੇ ਲਾਲ ਰੰਗ ਪੈਦਾ ਹੋ ਜਾਂਦਾ ਹੈ; ਇਸੇ ਤਰ੍ਹਾਂ) ਹਰਦੀ = ਹਲਦੀ। ਪੀਅਰੀ = ਪੀਲੀ, ਪੀਲੇ ਰੰਗ ਦੀ। ਊਜਲ ਭਾਇ = ਚਿੱਟੇ ਰੰਗ ਤੇ, ਚਿੱਟਾ।

ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥

You shall meet the Beloved Lord, only when both colors are lost. ||56||

ਪਰਮਾਤਮਾ ਨਾਲ ਪਿਆਰ ਕਰਨ ਵਾਲਾ ਮਨੁੱਖ ਪਰਮਾਤਮਾ ਨੂੰ ਤਦੋਂ ਮਿਲਿਆ ਸਮਝੋ, ਜਦੋਂ ਮਨੁੱਖ ਉੱਚੀ ਨੀਵੀਂ ਦੋਵੇਂ ਜਾਤੀਆਂ (ਦਾ ਵਿਤਕਰਾ) ਮਿਟਾ ਦੇਂਦਾ ਹੈ, (ਤੇ ਉਸ ਦੇ ਅੰਦਰ ਸਭ ਜੀਵਾਂ ਵਿਚ ਇੱਕ ਪ੍ਰਭੂ ਦੀ ਜੋਤਿ ਹੀ ਵੇਖਣ ਦੀ ਸੂਝ ਪੈਦਾ ਹੋ ਜਾਂਦੀ ਹੈ) ॥੫੬॥ ਸਨੇਹੀ = ਸਨੇਹ ਕਰਨ ਵਾਲਾ, ਪਿਆਰ ਕਰਨ ਵਾਲਾ। ਤਉ = ਤਦੋਂ। ਦੋਨਉ ਬਰਨ = ਦੋਵੇਂ ਉੱਚੀ ਤੇ ਨੀਵੀਂ ਜਾਤਿ (ਦਾ ਵਿਤਕਰਾ) ॥੫੬॥