ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥
Those things, which caused me such anxiety, have all vanished.
ਹੇ ਭਾਈ! ਜਿਨ੍ਹਾਂ ਗੱਲਾਂ ਦਾ ਮੈਨੂੰ ਬਹੁਤ ਚਿੰਤਾ-ਫ਼ਿਕਰ ਲੱਗਾ ਰਹਿੰਦਾ ਸੀ (ਗੁਰੂ ਦੀ ਕਿਰਪਾ ਨਾਲ) ਉਹ ਸਾਰੇ ਚਿੰਤਾ-ਫ਼ਿਕਰ ਮਿਟ ਗਏ ਹਨ। ਕੋ = ਦਾ। ਜਿਨਾ ਬਾਤ ਕੋ = ਜਿਨ੍ਹਾਂ ਗੱਲਾਂ ਦਾ। ਅੰਦੇਸਰੋ = ਚਿੰਤਾ-ਫ਼ਿਕਰ। ਤੇ ਸਭਿ = ਉਹ ਸਾਰੀਆਂ ਗੱਲਾਂ।
ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥
Now, I sleep in peace and tranquility, and my mind is in a state of deep and profound peace; the inverted lotus of my heart has blossomed forth. ||1||
ਮੇਰਾ ਪੁੱਠਾ ਪਿਆ ਹੋਇਆ ਹਿਰਦਾ-ਕੌਲ ਫੁੱਲ ਖਿੜ ਪਿਆ ਹੈ, ਆਤਮਕ ਅਡੋਲਤਾ ਵਿਚ ਮੇਰੀ ਲੀਨਤਾ ਹੋਈ ਰਹਿੰਦੀ ਹੈ, ਅਤੇ, ਮੇਰੀਆਂ ਸਾਰੀਆਂ ਇੰਦ੍ਰੀਆਂ ਹੁਣ ਮੇਰੇ ਮਨ ਨੂੰ ਆਤਮਕ ਸੁਖ ਦੇਣ ਵਾਲੀਆਂ ਹੋ ਗਈਆਂ ਹਨ ॥੧॥ ਸਹਜ = ਆਤਮਕ ਅਡੋਲਤਾ। ਸੈਨ = ਲੀਨਤਾ। ਸਹਜ ਸੈਨ = ਆਤਮਕ ਅਡੋਲਤਾ ਵਿਚ ਲੀਨਤਾ। ਸੁਖਮਨ = ਮਨ ਨੂੰ ਸੁਖ ਦੇਣ ਵਾਲੀਆਂ। ਨਾਰੀ = ਨਾਰੀਆਂ, ਇੰਦ੍ਰੀਆਂ। ਊਧ = ਉਲਟਾ। ਬਿਗਸਇਆ = ਖਿੜ ਪਿਆ ਹੈ ॥੧॥
ਦੇਖਹੁ ਅਚਰਜੁ ਭਇਆ ॥
Behold, a wondrous miracle has happened!
ਹੇ ਭਾਈ! ਵੇਖੋ (ਮੇਰੇ ਅੰਦਰ) ਇਕ ਅਨੋਖਾ ਕੌਤਕ ਵਰਤਿਆ ਹੈ। ਅਚਰਜੁ = ਅਨੋਖਾ ਤਮਾਸ਼ਾ।
ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥
That Lord and Master, whose wisdom is said to be unfathomable, has been enshrined within my heart, by the Guru. ||Pause||
ਗੁਰੂ ਨੇ (ਮੈਨੂੰ ਮੇਰੇ) ਹਿਰਦੇ ਵਿਚ ਉਹ ਪਰਮਾਤਮਾ (ਵਿਖਾ) ਦਿੱਤਾ ਹੈ ਜਿਸ ਦੀ ਬਾਬਤ ਸੁਣਦੇ ਸਾਂ ਕਿ ਉਹ ਮਨੁੱਖਾ ਸਮਝ ਤੋਂ ਬਹੁਤ ਪਰੇ ਹੈ ਰਹਾਉ॥ ਜਿਹ ਕਉ = ਜਿਸ ਨੂੰ। ਅਗਾਧਿ = ਅਥਾਹ, ਬਹੁਤ ਹੀ ਡੂੰਘਾ। ਬੋਧਿ = ਅਕਲ ਦੀ ਰਾਹੀਂ। ਅਗਾਧਿ ਬੋਧਿ = ਸਮਝ ਲਈ ਅਥਾਹ। ਰਿਦੈ = ਹਿਰਦੇ ਵਿਚ। ਗੁਰਿ = ਗੁਰੂ ਨੇ ॥ਰਹਾਉ॥
ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥
The demons which tormented me so much, have themselves become terrified.
ਹੇ ਭਾਈ! ਜੇਹੜੇ (ਕਾਮਾਦਿਕ) ਵੈਰੀ ਮੈਨੂੰ ਬਹੁਤ ਸਤਾਇਆ ਕਰਦੇ ਸਨ, ਉਹ ਹੁਣ (ਮੇਰੇ ਨੇੜੇ ਢੁਕਣੋਂ) ਡਰਦੇ ਹਨ, ਜੋਇ ਦੂਤ = ਜੇਹੜੇ ਵੈਰੀ। ਮੋਹਿ = ਮੈਨੂੰ। ਤੇ = {ਬਹੁ-ਵਚਨ} ਉਹ। ਭਇਆਨਕ = ਭੈ-ਭੀਤ।
ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥
They pray: please, save us from your Lord Master; we seek your protection. ||2||
ਉਹ ਸਗੋਂ ਤਰਲੇ ਕਰਦੇ ਹਨ ਕਿ ਅਸੀਂ ਹੁਣ ਤੇਰੇ ਅਧੀਨ ਹੋ ਕੇ ਰਹਾਂਗੇ, ਸਾਨੂੰ ਮਾਲਕ-ਪ੍ਰਭੂ (ਦੀ ਕ੍ਰੋਪੀ) ਤੋਂ ਬਚਾ ਲੈ ॥੨॥ ਕਰਹਿ = ਕਰਦੇ ਹਨ। ਤੇ = ਤੋਂ। ਰਾਖੁ = ਬਚਾ ਲੈ ॥੨॥
ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥
When the treasure of the Lord of the Universe is opened, those who are pre-destined, receive it.
ਹੇ ਭਾਈ! (ਮੇਰੇ ਅੰਦਰ ਉਹ ਕੌਤਕ ਅਜੇਹਾ ਵਰਤਿਆ ਹੈ) ਕਿ ਉਸ ਅਵਸਥਾ ਵਿਚ ਪਰਮਾਤਮਾ (ਦੀ ਭਗਤੀ) ਦਾ ਖ਼ਜ਼ਾਨਾ (ਮੇਰੇ ਅੰਦਰ) ਖੁਲ੍ਹ ਪਿਆ ਹੈ। ਪਰ (ਹੇ ਭਾਈ! ਇਹ ਖ਼ਜ਼ਾਨਾ) ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਭਾਗਾਂ ਵਿਚ ਇਸ ਦੀ ਪ੍ਰਾਪਤੀ ਲਿਖੀ ਹੋਈ ਹੈ। ਜਹ = ਜਿੱਥੇ, ਜਿਸ ਅਵਸਥਾ ਵਿਚ। ਭੰਡਾਰੁ = ਖ਼ਜ਼ਾਨਾ। ਜਿਹ = ਜਿਸ ਨੂੰ। ਤਿਹ = ਉਸ ਨੇ।
ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥
The Guru has given me the one jewel, and my mind and body have become peaceful and tranquil. ||3||
ਹੇ ਭਾਈ! ਗੁਰੂ ਨੇ ਮੈਨੂੰ (ਪਰਮਾਤਮਾ ਦਾ ਨਾਮ) ਇਕ ਐਸਾ ਰਤਨ ਦੇ ਦਿੱਤਾ ਹੈ ਕਿ (ਉਸ ਦੀ ਬਰਕਤਿ ਨਾਲ) ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ, ਮੇਰਾ ਸਰੀਰ ਸ਼ਾਂਤ ਹੋ ਗਿਆ ਹੈ ॥੩॥
ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥
The Guru has blessed me with the one drop of Ambrosial Nectar, and so I have become stable, unmoving and immortal - I shall not die.
ਹੇ ਭਾਈ! ਗੁਰੂ ਨੇ ਮੈਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਇਕ ਬੂੰਦ ਦਿੱਤੀ ਹੈ, ਹੁਣ ਮੇਰਾ ਆਤਮਾ (ਵਿਕਾਰਾਂ ਵਲੋਂ) ਅਡੋਲ ਹੋ ਗਿਆ ਹੈ, ਆਤਮਕ ਮੌਤ ਤੋਂ ਮੈਂ ਬਚ ਗਿਆ ਹਾਂ, ਆਤਮਕ ਮੌਤ ਮੇਰੇ ਨੇੜੇ ਨਹੀਂ ਢੁਕਦੀ। ਗੁਰਿ = ਗੁਰੂ ਨੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਅਟਲੁ = ਅਡੋਲ। ਅਮਰੁ = ਆਤਮਕ ਮੌਤ ਤੋਂ ਬਚਿਆ ਹੋਇਆ। ਨ ਮੁਆ = ਨਹੀਂ ਮਰਦਾ, ਆਤਮਕ ਮੌਤ ਨੇੜੇ ਨਹੀਂ ਢੁਕਦੀ।
ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥
The Lord blessed Guru Nanak with the treasure of devotional worship, and did not call him to account again. ||4||3||14||
ਹੇ ਭਾਈ! (ਜਦੋਂ ਤੋਂ) ਗੁਰੂ ਨੇ ਨਾਨਕ ਨੂੰ ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਬਖ਼ਸ਼ ਦਿੱਤੇ ਹਨ, ਉਸ ਤੋਂ ਪਿੱਛੋਂ ਕੀਤੇ ਕਰਮਾਂ ਦਾ ਹਿਸਾਬ ਉੱਕਾ ਹੀ ਨਹੀਂ ਮੰਗਿਆ ॥੪॥੩॥੧੪॥ ਭੰਡਾਰ = ਖ਼ਜ਼ਾਨੇ। ਕਉ = ਨੂੰ। ਲੇਖਾ = ਕਰਮਾਂ ਦਾ ਹਿਸਾਬ। ਮੂਲਿ ਨ = ਬਿਲਕੁਲ ਨਹੀਂ ॥੪॥੩॥੧੪॥