ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥

By His Grace, you abide in comfort upon the earth.

(ਹੇ ਜੀਵ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਧਰਤੀ ਉਤੇ ਸੁਖੀ ਵੱਸਦਾ ਹੈਂ, ਜਿਹ ਪ੍ਰਸਾਦਿ = ਜਿਸ ਦੀ ਕ੍ਰਿਪਾ ਨਾਲ। ਧਰ = ਧਰਤੀ। ਸੁਖਿ = ਸੁਖ ਨਾਲ। ਬਸਹਿ = ਤੂੰ ਵੱਸਦਾ ਹੈਂ।

ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥

With your children, siblings, friends and spouse, you laugh.

ਪੁਤ੍ਰ ਭਰਾ ਮਿਤ੍ਰ ਇਸਤ੍ਰੀ ਨਾਲ ਹੱਸਦਾ ਹੈਂ; ਸੁਤ = ਪੁੱਤ੍ਰ। ਭ੍ਰਾਤ = ਭਰਾ। ਬਨਿਤਾ = ਇਸਤ੍ਰੀ। ਹਸਹਿ = ਤੂੰ ਹੱਸਦਾ ਹੈਂ।

ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥

By His Grace, you drink in cool water.

ਜਿਸ ਦੀ ਮੇਹਰ ਨਾਲ ਤੂੰ ਠੰਢਾ ਪਾਣੀ ਪੀਂਦਾ ਹੈਂ, ਸੀਤਲ = ਠੰਢਾ।

ਸੁਖਦਾਈ ਪਵਨੁ ਪਾਵਕੁ ਅਮੁਲਾ ॥

You have peaceful breezes and priceless fire.

ਸੁਖ ਦੇਣ ਵਾਲੀ ਹਵਾ ਤੇ ਅਮੋਲਕ ਅੱਗ (ਵਰਤਦਾ ਹੈਂ); ਪਵਨੁ = ਹਵਾ। ਪਾਵਕੁ = ਅੱਗ।

ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥

By His Grace, you enjoy all sorts of pleasures.

ਜਿਸ ਦੀ ਕਿਰਪਾ ਨਾਲ ਸਾਰੇ ਰਸ ਭੋਗਦਾ ਹੈਂ,

ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥

You are provided with all the necessities of life.

ਸਾਰੇ ਪਦਾਰਥਾਂ ਦੇ ਨਾਲ ਤੂੰ ਰਹਿੰਦਾ ਹੈਂ (ਭਾਵ, ਸਾਰੇ ਪਦਾਰਥ ਵਰਤਣ ਲਈ ਤੈਨੂੰ ਮਿਲਦੇ ਹਨ); ਸਗਲ = ਸਾਰੇ। ਸਮਗ੍ਰੀ = ਪਦਾਰਥ।

ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥

He gave you hands, feet, ears, eyes and tongue,

(ਜਿਸ ਨੇ) ਤੈਨੂੰ ਹੱਥ ਪੈਰ ਕੰਨ ਅੱਖਾਂ ਜੀਭ ਦਿੱਤੇ ਹਨ, ਹਸਤ = ਹੱਥ। ਪਾਵ = ਪੈਰ। ਕਰਨ = ਕੰਨ। ਨੇਤ੍ਰ = ਅੱਖਾਂ। ਰਸਨਾ = ਜੀਭ।

ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥

and yet, you forsake Him and attach yourself to others.

ਉਸ (ਪ੍ਰਭੂ) ਨੂੰ ਵਿਸਾਰ ਕੇ (ਹੇ ਜੀਵ!) ਤੂੰ ਹੋਰਨਾਂ ਨਾਲ ਮਗਨ ਹੈਂ। ਤਿਸਹੁ = ਉਸ (ਪ੍ਰਭੂ) ਨੂੰ। ਤਿਆਗਿ = ਛੱਡ ਕੇ, ਵਿਸਾਰ ਕੇ। ਰਚਨਾ = ਰੁੱਝਾ ਹੋਇਆ ਹੈਂ, ਮਗਨ ਹੈਂ।

ਐਸੇ ਦੋਖ ਮੂੜ ਅੰਧ ਬਿਆਪੇ ॥

Such sinful mistakes cling to the blind fools;

(ਇਹ) ਮੂਰਖ ਅੰਨ੍ਹੇ ਜੀਵ (ਭਲਾਈ ਵਿਸਾਰਨ ਵਾਲੇ) ਇਹੋ ਜਿਹੇ ਔਗੁਣਾਂ ਵਿਚ ਫਸੇ ਹੋਏ ਹਨ। ਦੋਖ = ਮੰਦੇ ਕਰਮ। ਮੂੜ = ਮੂਰਖ ਜੀਵ। ਬਿਆਪੇ = ਫਸੇ ਹੋਏ ਹਨ।

ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥

Nanak: uplift and save them, God! ||2||

ਹੇ ਨਾਨਕ! (ਇਹਨਾਂ ਜੀਵਾਂ ਵਾਸਤੇ ਅਰਦਾਸ ਕਰ, ਤੇ ਆਖ)-ਹੇ ਪ੍ਰਭੂ! (ਇਹਨਾਂ ਨੂੰ) ਆਪ (ਇਹਨਾਂ ਔਗੁਣਾਂ ਵਿਚੋਂ) ਕੱਢ ਲੈ ॥੨॥