ਪਉੜੀ ॥
Pauree:
ਪਉੜੀ।
ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥
In this age, the Naam, the Name of the Lord, is the treasure. Only the Naam goes along in the end.
ਮਨੁੱਖਾ ਜਨਮ ਵਿਚ (ਜੀਵ ਲਈ ਪਰਮਾਤਮਾ ਦਾ) ਨਾਮ ਹੀ (ਅਸਲ) ਖ਼ਜ਼ਾਨਾ ਹੈ, 'ਨਾਮ' ਹੀ (ਇਥੋਂ ਮਨੁੱਖ ਦੇ) ਨਾਲ ਜਾਂਦਾ ਹੈ,
ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥
It is inexhaustible; it is never empty, no matter how much one may eat, consume or spend.
ਇਹ ਨਾਮ-ਖ਼ਜ਼ਾਨਾ ਅਮੁੱਕ ਹੈ ਕਦੇ ਮੁੱਕਦਾ ਨਹੀਂ, ਬੇਸ਼ਕ ਖਾਓ ਖਰਚੋ ਤੇ ਪੱਲੇ ਬੰਨ੍ਹੋ।
ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥
The Messenger of Death does not even approach the humble servant of the Lord.
(ਫਿਰ, ਇਸ ਖ਼ਜ਼ਾਨੇ ਵਾਲੇ) ਭਗਤ ਜਨ ਦੇ ਨੇੜੇ ਜਮਕਾਲ ਜਮਦੂਤ ਭੀ ਨਹੀਂ ਆਉਂਦੇ। ਜਮ ਕੰਕਰ = ਜਮ ਦਾ ਸੇਵਕ ਜਮ-ਦੂਤ। ਜਮਕਲੈ = ਜਮ ਕਾਲ।
ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥
They alone are the true bankers and traders, who have the wealth of the Lord in their laps.
ਜਿਨ੍ਹਾਂ ਨੇ ਨਾਮ-ਧਨ ਇਕੱਠਾ ਕੀਤਾ ਹੈ ਉਹੀ ਸੱਚੇ ਸ਼ਾਹ ਹਨ ਉਹੀ ਸੱਚੇ ਵਪਾਰੀ ਹਨ।
ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥
By the Lord's Mercy, one finds the Lord, only when the Lord Himself sends for him. ||15||
ਇਹ ਨਾਮ-ਧਨ ਪਰਮਾਤਮਾ ਦੀ ਮਿਹਰ ਨਾਲ ਮਿਲਦਾ ਹੈ ਜਦੋਂ ਉਹ ਆਪ (ਗੁਰੂ ਨੂੰ ਜਗਤ ਵਿਚ) ਭੇਜਦਾ ਹੈ ॥੧੫॥