ਪਉੜੀ

Pauree:

ਪਉੜੀ।

ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ

The True Lord is truly the greatest of all; he alone obtains Him, who is anointed by the Guru.

ਸਦਾ-ਥਿਰ ਰਹਿਣ ਵਾਲਾ ਜੋ ਸੱਚਾ ਪ੍ਰਭੂ ਸਭ ਤੋਂ ਵੱਡਾ ਹੈ, ਉਸ ਮਨੁੱਖ ਨੂੰ ਮਿਲਦਾ ਹੈ ਜਿਸ ਨੂੰ ਸਤਿਗੁਰੂ ਤਿਲਕ ਦੇਵੇ (ਭਾਵ, ਅਸੀਸ ਦੇਵੇ)। ਟਿਕੇ = ਟਿੱਕੇ, ਤਿਲਕ ਦੇਂਦਾ ਹੈ, ਅਸੀਸ ਦੇਂਦਾ ਹੈ, ਮਿਹਰ ਦੀ ਨਜ਼ਰ ਕਰਦਾ ਹੈ। (ਨੋਟ: 'ਟਿੱਕੇ' ਦਾ ਅਰਥ ਗੱਦੀ ਦੇਣਾ ਗ਼ਲਤ ਹੈ। ਗੱਦੀ ਤਾਂ ਗੁਰੂ ਗੋਬਿੰਦ ਸਿੰਘ ਜੀ ਤੋਂ ਪਿਛੋਂ ਕਿਸੇ ਮਨੁੱਖ ਨੂੰ ਨਹੀਂ ਮਿਲੀ। ਕੀ 'ਗੁਰੂ' ਬਣਨ ਤੋਂ ਬਿਨਾ ਕਿਸੇ ਹੋਰ ਨੂੰ ਪਰਮਾਤਮਾ ਨਹੀਂ ਮਿਲ ਸਕਦਾ?)

ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ

He is the True Guru, who meditates on the True Lord. The True Lord and the True Guru are truly One.

ਸਤਿਗੁਰੂ ਭੀ ਉਹੀ ਹੈ ਜੋ ਸਦਾ ਸੱਚੇ ਪ੍ਰਭੂ ਨੂੰ ਚੇਤੇ ਰੱਖਦਾ ਹੈ (ਅਤੇ ਇਸ ਤਰ੍ਹਾਂ) ਸੱਚਾ ਪ੍ਰਭੂ ਤੇ ਸਤਿਗੁਰੂ ਇੱਕ-ਰੂਪ (ਹੋ ਗਏ ਹਨ।)

ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ

He is the True Guru, the Primal Being, who has totally conquered his five passions.

ਸਤਿਗੁਰੂ ਪੁਰਖ ਉਹੋ ਹੀ ਹੈ, ਜਿਸ ਨੇ (ਕਾਮਾਦਿਕ) ਪੰਜੇ ਵੈਰੀ ਖਿੱਚ ਕੇ ਵੱਸ ਕਰ ਲਏ ਹਨ।

ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ

One who does not serve the True Guru, and who praises himself, is filled with falsehood within. Cursed, cursed is his ugly face.

ਜੋ ਮਨੁੱਖ ਸਤਿਗੁਰੂ ਦੀ ਸੇਵਾ ਤੋਂ ਵਾਂਜੇ ਰਹਿੰਦੇ ਹਨ ਤੇ ਆਪਣੇ ਆਪ ਨੂੰ ਵੱਡਾ ਅਖਵਾਉਂਦੇ ਹਨ, ਉਹਨਾਂ ਦੇ ਹਿਰਦੇ ਵਿਚ ਝੂਠ ਹੁੰਦਾ ਹੈ (ਇਸ ਕਰਕੇ ਉਹਨਾਂ ਦਾ) ਮੂੰਹ ਫਿੱਕਾ (ਰਹਿੰਦਾ ਹੈ, ਭਾਵ, ਉਹਨਾਂ ਦੇ ਮੂੰਹ ਤੇ ਨਾਮ ਦੀ ਲਾਲੀ ਨਹੀਂ ਹੁੰਦੀ ਤੇ) ਉਹਨਾਂ ਨੂੰ ਸਦਾ ਫਿਟਕਾਰ ਪੈਂਦੀ ਹੈ;

ਓਇ ਬੋਲੇ ਕਿਸੈ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥

His words are not pleasing to anyone; his face is blackened, and he is separated from the True Guru. ||8||

ਕਿਸੇ ਨੂੰ ਉਹਨਾਂ ਦੇ ਬਚਨ ਹੱਛੇ ਨਹੀਂ ਲੱਗਦੇ (ਅੰਦਰ ਕੂੜ ਹੋਣ ਕਰਕੇ) ਉਹਨਾਂ ਦੇ ਮੂੰਹ ਭੀ ਭਰਿਸ਼ਟੇ ਹੋਏ ਹੁੰਦੇ ਹਨ (ਕਿਉਂਕਿ) ਉਹ ਸਤਿਗੁਰ ਤੋਂ ਭੁੱਲੇ ਹੋਏ ਹਨ ॥੮॥