ਪਉੜੀ ॥
Pauree:
ਪਉੜੀ।
ਇਕਨੑਾ ਗਲੀਂ ਜੰਜੀਰ ਬੰਦਿ ਰਬਾਣੀਐ ॥
Some have chains around their necks, in bondage to the Lord.
(ਜੋ 'ਬਿਖਿਆ' ਵਿਚ ਲੱਗੇ ਰਹੇ) ਉਹਨਾਂ ਦੇ ਗਲਾਂ ਵਿਚ (ਮਾਇਆ ਦੇ ਮੋਹ ਦੇ ਬੰਧਨ-ਰੂਪ) ਜ਼ੰਜੀਰ ਪਏ ਹੋਏ ਹਨ, ਉਹ, (ਮਾਨੋ,) ਰੱਬ ਦੇ ਬੰਦੀਖ਼ਾਨੇ ਵਿਚ (ਕੈਦ) ਹਨ; ਗਲੀਂ = ਗਲਾਂ ਵਿਚ। ਜੰਜੀਰ = 'ਬਿਖਿਆ' ਦੇ ਬੰਧਨ (ਵੇਖੋ ਪਿਛਲੀ ਪਉੜੀ "ਬਿਖਿਆ ਕਦੇ ਹੀ ਰਜੈ ਨਾਹੀ")। ਬੰਦਿ = ਬੰਦੀਖ਼ਾਨੇ ਵਿਚ।
ਬਧੇ ਛੁਟਹਿ ਸਚਿ ਸਚੁ ਪਛਾਣੀਐ ॥
They are released from bondage, realizing the True Lord as True.
ਜੇ ਸੱਚੇ ਪ੍ਰਭੂ ਦੀ ਪਛਾਣ ਆ ਜਾਏ (ਜੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਬਣ ਜਾਏ) ਤਾਂ ਸਦਾ-ਥਿਰ ਹਰਿ-ਨਾਮ ਦੀ ਰਾਹੀਂ ਹੀ (ਇਹਨਾਂ ਜ਼ੰਜੀਰਾਂ ਵਿਚ) ਬੱਝੇ ਹੋਏ ਛੁੱਟ ਸਕਦੇ ਹਨ। ਸਰਿ = ਸਦਾ-ਥਿਰ ਹਰਿ-ਨਾਮ ਦੀ ਰਾਹੀਂ।
ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥
One whose pre-ordained destiny is activated, comes to know the True Lord.
ਤਾਂ ਤੇ ਉਸ ਸੱਚੇ ਪ੍ਰਭੂ ਨਾਲ ਸਾਂਝ ਬਣਾਈਏ, ਤਦੋਂ ਹੀ (ਨਾਮ-ਸਿਮਰਨ-ਰੂਪ) ਲਿਖਿਆ ਹੋਇਆ (ਲੇਖ) ਮਿਲਦਾ ਹੈ। ਪਲੈ ਪਾਇ = ਮਿਲਦਾ ਹੈ।
ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥
By God's Command, it is ordained. When the mortal goes, he knows.
ਇਹ ਸਾਰਾ ਨਿਰਨਾ ਪ੍ਰਭੂ ਦੇ ਹੁਕਮ ਵਿਚ ਹੀ ਹੁੰਦਾ ਹੈ, ਤੇ ਇਸ ਦੀ ਸਮਝ (ਇਥੋਂ ਜਗਤ ਤੋਂ) ਤੁਰਿਆਂ ਹੀ ਪੈਂਦੀ ਹੈ। ਗਇਆ ਜਾਣੀਐ = ਇਥੋਂ ਤੁਰਿਆਂ ਸਮਝ ਪੈਂਦੀ ਹੈ (ਭਾਵ, ਜਦੋਂ ਮਾਇਆ ਨਾਲੋਂ ਵਿਛੋੜਾ ਹੋਣ ਲੱਗਦਾ ਹੈ ਤਦੋਂ ਸਮਝ ਆਉਂਦੀ ਹੈ ਕਿ ਮਾਇਆ ਦੇ ਮੋਹ ਦੇ ਕਿਤਨੇ ਕੁ ਪੱਕੇ ਜੰਜੀਰ ਪਏ ਹੋਏ ਸਨ)। ਨਿਬੇੜੁ = ਨਿਰਨਾ, ਨਿਆਂ।
ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥
Realize the Word of the Shabad, and cross over the terrifying world-ocean.
(ਸੋ,) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰਥ ਹੈ। ਭਉਜਲੁ = ਸੰਸਾਰ-ਸਮੁੰਦਰ।
ਚੋਰ ਜਾਰ ਜੂਆਰ ਪੀੜੇ ਘਾਣੀਐ ॥
Thieves, adulterers and gamblers are pressed like seeds in the mill.
ਚੋਰਾਂ ਵਿਭਚਾਰੀਆਂ ਤੇ ਜੂਏ-ਬਾਜ਼ (ਆਦਿਕ ਵਿਕਾਰੀਆਂ ਦਾ ਇਉਂ ਹਾਲ ਹੁੰਦਾ ਹੈ ਜਿਵੇਂ) ਕੋਲ੍ਹੂ ਵਿਚ ਪੀੜੇ ਜਾ ਰਹੇ ਹਨ; ਜਾਰ = ਵਿਭਚਾਰੀ।
ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥
Slanderers and gossipers are hand-cuffed.
ਨਿੰਦਕਾਂ ਤੇ ਚੁਗ਼ਲਖ਼ੋਰਾਂ ਨੂੰ (ਮਾਨੋ, ਨਿੰਦਾ ਤੇ ਚੁਗ਼ਲੀ ਦੀ) ਹਥਕੜੀ ਵੱਜੀ ਹੋਈ ਹੈ (ਭਾਵ, ਇਸ ਭੈੜੀ ਵਾਦੀ ਵਿਚੋਂ ਉਹ ਆਪਣੇ ਆਪ ਨੂੰ ਕੱਢ ਨਹੀਂ ਸਕਦੇ)। ਲਾਇਤਬਾਰ = ਚੁਗ਼ਲਖ਼ੋਰ। ਹੜ੍ਹ੍ਹਵਾਣੀ = ਹੱਥ-ਕੜੀ, ਕਾਠ।
ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥
The Gurmukh is absorbed in the True Lord, and is famous in the Court of the Lord. ||21||
ਪਰ ਜੋ ਮਨੁੱਖ ਗੁਰੂ ਦੇ ਸਨਮੁਖ ਹਨ ਉਹ ਪ੍ਰਭੂ ਵਿਚ ਲੀਨ ਹੋ ਕੇ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ ॥੨੧॥ ਸਮਾਇ = ਲੀਨ ਹੋ ਕੇ ॥੨੧॥