ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥
Kabeer, it is good to perform selfless service for two - the Saints and the Lord.
ਹੇ ਕਬੀਰ! ਇਕ ਸੰਤ ਅਤੇ ਇਕ ਪਰਮਾਤਮਾ-(ਮੁਕਤੀ ਅਤੇ ਪ੍ਰਭੂ-ਮਿਲਾਪ ਦੀ ਖ਼ਾਤਰ) ਇਹਨਾਂ ਦੋਹਾਂ ਦੀ ਹੀ ਸੇਵਾ-ਪੂਜਾ ਕਰਨੀ ਚਾਹੀਦੀ ਹੈ।
ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥
The Lord is the Giver of liberation, and the Saint inspires us to chant the Naam. ||164||
ਕਿਉਂਕਿ ਮਾਇਕ ਬੰਧਨਾਂ ਤੋਂ ਖ਼ਲਾਸੀ ਦੇਣ ਵਾਲਾ ਪਰਮਾਤਮਾ ਆਪ ਹੈ, ਅਤੇ ਸੰਤ-ਗੁਰਮੁਖਿ ਉਸ ਪਰਮਾਤਮਾ ਦਾ ਨਾਮ ਸਿਮਰਨ ਵਲ ਪ੍ਰੇਰਦਾ ਹੈ ॥੧੬੪॥ ਕੋ = ਦਾ। ਦਾਤਾ = ਦੇਣ ਵਾਲਾ। ਮੁਕਤਿ = ਮਾਇਕ ਬੰਧਨਾਂ ਤੋਂ ਖ਼ਲਾਸੀ। ਜਪਾਵੈ = ਜਪਣ ਵਿਚ ਸਹੈਤਾ ਕਰਦਾ ਹੈ, ਜਪਣ ਵਲ ਪ੍ਰੇਰਦਾ ਹੈ ॥੧੬੪॥