ਗੂਜਰੀ ਮਹਲਾ ੫ ਘਰੁ ੪ ਦੁਪਦੇ ॥
Goojaree, Fifth Mehl, Fourth House, Dho-Padhay:
ਰਾਗ ਗੂਜਰੀ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥
Worship and adore the Lord of wealth, the fulfilling vision, the Almighty Cause of causes.
ਹੇ ਮਨ! ਉਸ ਲੱਛਮੀ-ਪਤੀ ਪ੍ਰਭੂ ਦੀ ਆਰਾਧਨਾ ਕਰਿਆ ਕਰ, ਜਿਸ ਦੇ ਸਰੂਪ ਦਾ ਦਰਸਨ ਜੀਵਨ ਨੂੰ ਕਾਮਯਾਬ ਕਰ ਦੇਂਦਾ ਹੈ, ਤੇ, ਜੋ ਜਗਤ ਦਾ ਸਮਰੱਥ ਮੂਲ ਹੈ। ਸ੍ਰੀਧਰ = ਲੱਛਮੀ ਦਾ ਸਹਾਰਾ, ਪਰਮਾਤਮਾ। ਸਫਲ ਮੂਰਤਿ = ਜਿਸ ਦੇ ਸਰੂਪ ਦਾ ਦਰਸਨ ਜੀਵਨ ਨੂੰ ਕਾਮਯਾਬ ਕਰਦਾ ਹੈ। ਕਰਣ = ਸ੍ਰਿਸ਼ਟੀ। ਕਾਰਣ = ਸਬੱਬ, ਮੂਲ। ਜੋਗੁ = ਸਮਰੱਥ। ਕਰਣ ਕਾਰਣ ਜੋਗੁ = ਜਗਤ ਦਾ ਸਮਰੱਥ ਮੂਲ।
ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥
Uttering His Praises, and hearing of His infinite glory, you shall never suffer separation from Him again. ||1||
ਉਸ ਬੇਅੰਤ ਪਰਮਾਤਮਾ ਦੀ ਵਡਿਆਈ ਤੇ ਗੁਣ ਗਾਵਿਆਂ ਤੇ ਸੁਣਿਆਂ ਮੁੜ ਕਦੇ ਉਸ ਦੇ ਚਰਨਾਂ ਨਾਲੋਂ ਵਿਛੋੜਾ ਨਹੀਂ ਹੁੰਦਾ ॥੧॥ ਬਿਓਗੁ = ਵਿਛੋੜਾ ॥੧॥
ਮਨ ਚਰਣਾਰਬਿੰਦ ਉਪਾਸ ॥
O my mind, worship the Lord's Lotus Feet.
ਹੇ ਮੇਰੇ ਮਨ! ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦੀ ਉਪਾਸਨਾ ਕਰਦਾ ਰਿਹਾ ਕਰ। ਮਨ = ਹੇ ਮਨ! ਚਰਣਾਰਬਿੰਦ = ਚਰਣ-ਅਰਬਿੰਦ {ਅਰਬਿੰਦ = ਕਮਲ}, ਚਰਣ ਕਮਲ। ਉਪਾਸ = ਉਪਾਸਨਾ ਕਰ।
ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥
Meditating in remembrance, strife and sorrow are ended, and the noose of the Messenger of Death is snapped. ||1||Pause||
(ਹਰਿ-ਨਾਮ-) ਸਿਮਰਨ ਦੀ ਬਰਕਤਿ ਨਾਲ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ (ਸਿਮਰਨ ਨਾਲ) ਤੂੰ ਜਮਦੂਤਾਂ ਦੀਆਂ ਮੋਹ ਦੀਆਂ ਉਹ ਫਾਹੀਆਂ ਕੱਟ ਲੈ (ਜੋ ਆਤਮਕ ਮੌਤ ਲਿਆਉਂਦੀਆਂ ਹਨ) ॥੧॥ ਰਹਾਉ ॥ ਕਲਿ = ਝਗੜੇ। ਸਿਮਰਣਿ = ਸਿਮਰਨ ਨਾਲ। ਫਾਸ = ਫਾਹੀ ॥੧॥ ਰਹਾਉ ॥
ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥
Chant the Name of the Lord, and your enemies shall be consumed; there is no other way.
ਹੇ ਮਨ! ਪਰਮਾਤਮਾ ਦਾ ਨਾਮ ਸਿਮਰਨਾ ਹੀ ਕਾਮਾਦਿਕ ਵੈਰੀਆਂ ਨੂੰ ਸਾੜਨ ਲਈ ਵਸੀਲਾ ਹੈ, (ਇਸ ਤੋਂ ਬਿਨਾ ਇਹਨਾਂ ਤੋਂ ਬਚਣ ਲਈ) ਹੋਰ ਕੋਈ ਤਰੀਕਾ ਨਹੀਂ ਹੈ। ਸਤ੍ਰੁ = ਵੈਰੀ। ਉਪਾਉ = ਇਲਾਜ।
ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥
Show Mercy, O my God, and bestow upon Nanak the taste of the Naam, the Name of the Lord. ||2||1||31||
ਹੇ ਨਾਨਕ! (ਆਖ-) ਹੇ ਮੇਰੇ ਪ੍ਰਭੂ! ਮੇਹਰ ਕਰ, ਤੇਰਾ ਨਾਮ ਸਿਮਰਨਾ ਹੀ ਮੇਰੇ ਜੀਵਨ ਦਾ ਮਨੋਰਥ ਬਣਿਆ ਰਹੇ ॥੨॥੧॥੩੧॥ ਅਨੁਗ੍ਰਹੁ = ਦਇਆ। ਸੁਆਉ = ਸਆਰਥ, ਜੀਵਨ-ਮਨੋਰਥ ॥੨॥੧॥੩੧॥