ਮਃ ੪ ॥
Fourth Mehl:
ਚੌਥੀ ਪਾਤਿਸ਼ਾਹੀ।
ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
The self-willed manmukhs are engrossed in emotional attachment to Maya; in the love of duality, their minds are unsteady.
ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਵਿਆਪੇ = ਗ੍ਰਸੇ ਹੋਏ।
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥
Night and day, they are burning; day and night, they are totally ruined by their egotism.
ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ।
ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥
Within them, is the total pitch darkness of greed, and no one even approaches them.
ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਗੁਬਾਰਾ = ਹਨੇਰਾ। ਨਿਕਟਿ = ਨੇੜੇ।
ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥
They themselves are miserable, and they never find peace; they are born, only to die, and die again.
ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।
ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
O Nanak, the True Lord God forgives those, who focus their consciousness on the Guru's feet. ||2||
ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥