ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥
Fareed, houses, mansions and balconies - do not attach your consciousness to these.
ਹੇ ਫਰੀਦ! (ਇਹ ਜੋ ਤੇਰੇ) ਘਰ ਤੇ ਮਹਲ-ਮਾੜੀਆਂ (ਹਨ, ਇਹਨਾਂ ਦੇ) ਇਸ (ਸਿਲਸਿਲੇ) ਵਿਚ ਚਿੱਤ ਨਾਹ ਜੋੜ। ਮੰਡਪ = ਮਹਲ। ਏਤੁ = ਇਸ ਵਿਚ, ਇਸ (ਮਹਲ-ਮਾੜੀਆਂ ਦੇ ਸਿਲਸਿਲੇ) ਵਿਚ।
ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥
When these collapse into heaps of dust, none of them will be your friend. ||57||
(ਮਰਨ ਤੇ ਜਦੋਂ ਕਬਰ ਵਿਚ ਤੇਰੇ ਉੱਤੇ) ਅਤੋਲਵੀਂ ਮਿੱਟੀ ਪਏਗੀ ਤਦੋਂ (ਇਹਨਾਂ ਵਿਚੋਂ) ਕੋਈ ਭੀ ਸਾਥੀ ਨਹੀਂ ਬਣੇਗਾ ॥੫੭॥