ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥
Blessed is this place, where the Glorious Praises of the Lord of the Universe are sung.
(ਹੇ ਭਾਈ!) ਗੋਬਿੰਦ ਦੇ ਗੁਣ ਗਾਂਵਿਆਂ (ਮਨੁੱਖ ਦਾ) ਇਹ ਹਿਰਦਾ-ਥਾਂ ਭਾਗਾਂ ਵਾਲਾ ਬਣ ਜਾਂਦਾ ਹੈ, ਧੰਨੁ = ਭਾਗਾਂ ਵਾਲਾ। ਇਹੁ ਥਾਨੁ = ਇਹ ਹਿਰਦਾ ਥਾਂ।
ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥
God Himself bestows peace and pleasure. ||1||Pause||
(ਕਿਉਂਕਿ ਜਿਸ ਹਿਰਦੇ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਆ ਵੱਸੀ, ਉਸ ਵਿਚ) ਪ੍ਰਭੂ ਨੇ ਆਪ ਸਾਰੇ ਸੁਖ ਸਾਰੇ ਆਨੰਦ ਲਿਆ ਵਸਾਏ ॥੧॥ ਰਹਾਉ ॥ ਕੁਸਲ ਖੇਮ = ਸੁਖ ਆਨੰਦ। ਪ੍ਰਭਿ = ਪ੍ਰਭੂ ਨੇ ॥੧॥ ਰਹਾਉ ॥
ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥
Misfortune occurs where the Lord is not remembered in meditation.
(ਹੇ ਭਾਈ!) ਬਿਪਤਾ (ਸਦਾ) ਉਸ ਹਿਰਦੇ ਵਿਚ (ਵਾਪਰੀ ਰਹਿੰਦੀ) ਹੈ, ਜਿਸ ਵਿਚ ਪਰਮਾਤਮਾ (ਦੇ ਨਾਮ) ਦਾ ਸਿਮਰਨ ਨਹੀਂ ਹੈ। ਬਿਪਤਿ = ਮੁਸੀਬਤ।
ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥
There are millions of joys where the Glorious Praises of the Lord are sung. ||1||
ਜਿਸ ਹਿਰਦੇ ਵਿਚ ਪਰਮਾਤਮਾ ਦੇ ਗੁਣ ਗਾਏ ਜਾਂਦੇ ਹਨ, ਉਥੇ ਕ੍ਰੋੜਾਂ ਹੀ ਆਨੰਦ ਹਨ ॥੧॥ ਕੋਟਿ = ਕ੍ਰੋੜਾਂ। ਗਾਹੀ = ਗਾਏ ਜਾਂਦੇ ਹਨ ॥੧॥
ਹਰਿ ਬਿਸਰਿਐ ਦੁਖ ਰੋਗ ਘਨੇਰੇ ॥
Forgetting the Lord, all sorts of pains and diseases come.
(ਹੇ ਭਾਈ!) ਜੇ ਮਨੁੱਖ ਨੂੰ ਪਰਮਾਤਮਾ (ਦਾ ਨਾਮ) ਵਿਸਰ ਜਾਏ, ਤਾਂ ਉਸ ਨੂੰ ਅਨੇਕਾਂ ਦੁੱਖ ਅਨੇਕਾਂ ਰੋਗ (ਆ ਘੇਰਦੇ ਹਨ)। ਹਰਿ ਬਿਸਰਿਐ = ਹੇ ਹਰੀ ਵਿਸਰ ਜਾਏ। ਘਨੇਰੇ = ਬਹੁਤ।
ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥
Serving God, the Messenger of Death will not even approach you. ||2||
(ਪਰ) ਪਰਮਾਤਮਾ ਦੀ ਸੇਵਾ-ਭਗਤੀ ਕੀਤਿਆਂ ਜਮ (ਮੌਤ ਦਾ ਭਉ) ਨੇੜੇ ਨਹੀਂ ਢੁੱਕਦਾ (ਆਤਮਕ ਮੌਤ ਨਹੀਂ ਆਉਂਦੀ) ॥੨॥ ਨੇਰੇ = ਨੇੜੇ ॥੨॥
ਸੋ ਵਡਭਾਗੀ ਨਿਹਚਲ ਥਾਨੁ ॥
Very blessed, stable and sublime is that place,
(ਹੇ ਭਾਈ!) ਉਹ ਹਿਰਦਾ-ਥਾਂ ਵੱਡੇ ਭਾਗਾਂ ਵਾਲਾ ਹੈ ਉਹ ਹਿਰਦਾ ਸਦਾ ਅਡੋਲ ਰਹਿੰਦਾ ਹੈ, ਥਾਨੁ = ਥਾਂ, ਹਿਰਦਾ।
ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥
where the Name of God alone is chanted. ||3||
ਜਿਸ ਵਿਚ ਪਰਮਾਤਮਾ ਦਾ ਹੀ ਨਾਮ ਜਪਿਆ ਜਾਂਦਾ ਹੈ ॥੩॥ ਜਹ = ਜਿੱਥੇ ॥੩॥
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥
Wherever I go, my Lord and Master is with me.
(ਹੇ ਭਾਈ!) ਹੁਣ ਮੈਂ ਜਿਧਰ ਜਾਂਦਾ ਹਾਂ, ਉਧਰ ਮੇਰਾ ਮਾਲਕ-ਪ੍ਰਭੂ ਮੈਨੂੰ ਆਪਣੇ ਨਾਲ ਦਿੱਸਦਾ ਹੈ। ਸੁਆਮੀ = ਮਾਲਕ-ਪ੍ਰਭੂ।
ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥
Nanak has met the Inner-knower, the Searcher of hearts. ||4||89||158||
ਸਭ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਆਪਣੀ ਕਿਰਪਾ ਨਾਲ ਮੈਨੂੰ) ਨਾਨਕ ਨੂੰ ਮਿਲ ਪਿਆ ਹੈ ॥੪॥੮੯॥੧੫੮॥ ਕਉ = ਨੂੰ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ ॥੪॥