ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਜੀਅਰੇ ਓਲੑਾ ਨਾਮ ਕਾ ॥
Hey, soul: your only Support is the Naam, the Name of the Lord.
ਹੇ ਮੇਰੀ ਜਿੰਦੇ! ਪਰਮਾਤਮਾ ਦੇ ਨਾਮ ਦਾ (ਹੀ) ਆਸਰਾ (ਲੋਕ ਪਰਲੋਕ ਵਿਚ ਸਹਾਇਤਾ ਕਰਦਾ ਹੈ)। ਜੀਅ ਰੇ = ਹੇ ਜੀਵ! ਹੇ ਜਿੰਦੇ! ਓਲ੍ਹ੍ਹਾ = ਆਸਰਾ।
ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥
Whatever else you do or make happen, the fear of death still hangs over you. ||1||Pause||
(ਨਾਮ ਤੋਂ ਬਿਨਾ ਮਾਇਆ ਦੀ ਖ਼ਾਤਰ) ਹੋਰ ਜਿਤਨਾ ਭੀ ਉੱਦਮ-ਜਤਨ ਹੈ ਉਹਨਾਂ ਸਾਰੇ ਕੰਮਾਂ ਵਿਚ ਆਤਮਕ ਮੌਤ ਦਾ ਖ਼ਤਰਾ (ਬਣਦਾ ਜਾਂਦਾ ਹੈ) ॥੧॥ ਰਹਾਉ ॥ ਅਵਰੁ = ਹੋਰ। ਜਿ = ਜੇਹੜਾ। ਕਰਨ ਕਰਾਵਨੋ = ਦੌੜ-ਭੱਜ, ਕੰਮ-ਕਾਜ। ਜਾਮ ਕਾ ਭਉ = ਜਮ ਦਾ ਡਰ, ਆਤਮਕ ਮੌਤ ਦਾ ਖ਼ਤਰਾ ॥੧॥ ਰਹਾਉ ॥
ਅਵਰ ਜਤਨਿ ਨਹੀ ਪਾਈਐ ॥
He is not obtained by any other efforts.
(ਸਿਮਰਨ ਤੋਂ ਬਿਨਾ ਕਿਸੇ ਭੀ) ਹੋਰ ਜਤਨ ਨਾਲ ਪਰਮਾਤਮਾ ਨਹੀਂ ਮਿਲਦਾ। ਜਤਨਿ = ਜਤਨ ਨਾਲ।
ਵਡੈ ਭਾਗਿ ਹਰਿ ਧਿਆਈਐ ॥੧॥
By great good fortune, meditate on the Lord. ||1||
(ਪਰ) ਵੱਡੀ ਕਿਸਮਤਿ ਨਾਲ ਹੀ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ ॥੧॥ ਭਾਗਿ = ਕਿਸਮਤ ਨਾਲ। ਧਿਆਈਐ = ਸਿਮਰਿਆ ਜਾ ਸਕਦਾ ਹੈ ॥੧॥
ਲਾਖ ਹਿਕਮਤੀ ਜਾਨੀਐ ॥
You may know hundreds of thousands of clever tricks,
(ਜੇ ਜਗਤ ਵਿਚ) ਲੱਖਾਂ ਚਤੁਰਾਈਆਂ ਦੇ ਕਾਰਨ ਇੱਜ਼ਤ ਖੱਟ ਲਈਏ, ਹਿਕਮਤੀ = ਹਿਕਮਤਾਂ ਦੇ ਕਾਰਨ। ਜਾਨੀਐ = (ਜਗਤ ਵਿਚ) ਪ੍ਰਸਿੱਧ ਹੋ ਜਾਈਏ।
ਆਗੈ ਤਿਲੁ ਨਹੀ ਮਾਨੀਐ ॥੨॥
but not even one will be of any use at all hereafter. ||2||
ਪਰਲੋਕ ਵਿਚ (ਇਹਨਾਂ ਹਿਕਮਤਾਂ ਦੇ ਕਾਰਨ) ਰਤਾ ਜਿਤਨਾ ਭੀ ਆਦਰ ਨਹੀਂ ਮਿਲਦਾ ॥੨॥ ਆਗੈ = ਪਰਲੋਕ ਵਿਚ। ਮਾਨੀਐ = ਆਦਰ ਮਿਲਦਾ ਹੈ ॥੨॥
ਅਹੰਬੁਧਿ ਕਰਮ ਕਮਾਵਨੇ ॥
Good deeds done in the pride of ego are swept away,
(ਹੇ ਜਿੰਦੇ! ਜੇ ਆਪਣੇ ਵਲੋਂ ਧਾਰਮਿਕ) ਕੰਮ (ਭੀ) ਕੀਤੇ ਜਾਣ (ਪਰ ਉਹ) ਹਉਮੈ ਵਾਲੀ ਅਕਲ ਵਧਾਣ ਵਾਲੇ ਹੀ ਹੋਣ, ਅਹੰਬੁਧਿ = ਅਹੰਕਾਰ ਪੈਦਾ ਕਰਨ ਵਾਲੀ ਅਕਲ।
ਗ੍ਰਿਹ ਬਾਲੂ ਨੀਰਿ ਬਹਾਵਨੇ ॥੩॥
Like the house of sand by water. ||3||
ਤਾਂ ਉਹ ਅਜੇਹੇ ਕਰਮ ਰੇਤ ਦੇ ਘਰਾਂ ਵਾਂਗ ਹੀ ਹਨ ਜਿਨ੍ਹਾਂ ਨੂੰ (ਹੜ੍ਹ ਦੇ) ਪਾਣੀ ਨੇ ਰੋੜ੍ਹ ਦਿੱਤਾ ॥੩॥ ਬਾਲੂ = ਰੇਤ। ਨੀਰਿ = ਨੀਰ ਨੇ, ਪਾਣੀ ਨੇ। ਬਹਾਵਨੇ = ਰੋੜ੍ਹ ਦਿੱਤੇ ॥੩॥
ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥
When God the Merciful shows His Mercy,
ਦਇਆ ਦਾ ਸੋਮਾ ਪਰਮਾਤਮਾ ਜਿਸ ਮਨੁੱਖ ਉਤੇ ਕਿਰਪਾ ਕਰਦਾ ਹੈ,
ਨਾਮੁ ਨਾਨਕ ਸਾਧੂ ਸੰਗਿ ਮਿਲੈ ॥੪॥੪॥੧੪੨॥
Nanak receives the Naam in the Saadh Sangat, the Company of the Holy. ||4||4||142||
ਹੇ ਨਾਨਕ! (ਆਖ-) ਉਸ ਨੂੰ ਗੁਰੂ ਦੀ ਸੰਗਤਿ ਵਿਚ ਪਰਮਾਤਮਾ ਦਾ ਨਾਮ ਮਿਲਦਾ ਹੈ ॥੪॥੪॥੧੪੨॥ ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ ॥੪॥