ਆਸਾ ਮਹਲਾ ੩ ॥
Aasaa, Third Mehl:
ਆਸਾ ਤੀਜੀ ਪਾਤਸ਼ਾਹੀ।
ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥
The Guru is the Ocean; the True Guru is the Embodiment of Truth.
(ਹੇ ਭਾਈ!) ਗੁਰੂ (ਗੁਣਾਂ ਦਾ) ਸਮੁੰਦਰ ਹੈ, ਗੁਰੂ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਰੂਪ ਹੈ, ਸਾਇਰੁ = ਸਾਗਰ, ਸਮੁੰਦਰ। ਸਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ। ਸੋਇ = ਉਹੀ।
ਪੂਰੈ ਭਾਗਿ ਗੁਰ ਸੇਵਾ ਹੋਇ ॥
Through perfect good destiny, one serves the Guru.
ਵੱਡੀ ਕਿਸਮਤਿ ਨਾਲ ਹੀ ਗੁਰੂ ਦੀ (ਦੱਸੀ) ਸੇਵਾ ਹੋ ਸਕਦੀ ਹੈ। ਭਾਗਿ = ਕਿਸਮਤ ਨਾਲ।
ਸੋ ਬੂਝੈ ਜਿਸੁ ਆਪਿ ਬੁਝਾਏ ॥
He alone understands, whom the Lord Himself inspires to understand.
(ਇਸ ਭੇਤ ਨੂੰ) ਉਹ ਮਨੁੱਖ ਸਮਝਦਾ ਹੈ ਜਿਸ ਨੂੰ (ਪਰਮਾਤਮਾ) ਆਪ ਸਮਝਾਂਦਾ ਹੈ, ਬੂਝੈ = ਸਮਝਦਾ ਹੈ।
ਗੁਰ ਪਰਸਾਦੀ ਸੇਵ ਕਰਾਏ ॥੧॥
By Guru's Grace, one serves Him. ||1||
ਤੇ (ਉਸ ਪਾਸੋਂ) ਗੁਰੂ ਦੀ ਕਿਰਪਾ ਨਾਲ (ਆਪਣੀ) ਸੇਵਾ-ਭਗਤੀ ਕਰਾਂਦਾ ਹੈ ॥੧॥ ਪਰਸਾਦੀ = ਪਰਸਾਦਿ, ਕਿਰਪਾ ਨਾਲ। ਸੇਵ = ਸੇਵਾ-ਭਗਤੀ ॥੧॥
ਗਿਆਨ ਰਤਨਿ ਸਭ ਸੋਝੀ ਹੋਇ ॥
With the jewel of spiritual wisdom, total understanding is obtained.
(ਹੇ ਭਾਈ!) ਗੁਰੂ ਦੇ ਬਖ਼ਸ਼ੇ ਹੋਏ ਗਿਆਨ-ਰਤਨ ਦੀ ਬਰਕਤਿ ਨਾਲ (ਮਨੁੱਖ ਨੂੰ ਸਹੀ ਜੀਵਨ-ਜੁਗਤਿ ਬਾਰੇ) ਹਰੇਕ ਕਿਸਮ ਦੀ ਸਮਝ ਆ ਜਾਂਦੀ ਹੈ। ਰਤਨਿ = ਰਤਨ ਨਾਲ। ਗਿਆਨ ਰਤਨਿ = ਗਿਆਨ ਦੇ ਰਤਨ ਨਾਲ।
ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥
By Guru's Grace, ignorance is dispelled; one then remains wakeful, night and day, and beholds the True Lord. ||1||Pause||
ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦਾ) ਅਗਿਆਨ ਦੂਰ ਹੋ ਜਾਂਦਾ ਹੈ ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ (ਹਰ ਥਾਂ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ (ਹੀ) ਵੇਖਦਾ ਹੈ ॥੧॥ ਰਹਾਉ ॥ ਬਿਨਾਸੈ = ਦੂਰ ਹੋ ਜਾਂਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ ॥੧॥ ਰਹਾਉ ॥
ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥
Through the Word of the Guru's Shabad, attachment and pride are burnt away.
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮੋਹ ਅਤੇ ਅਹੰਕਾਰ ਸਾੜ ਦੇਂਦਾ ਹੈ, ਸਬਦਿ = ਸ਼ਬਦ ਦੀ ਰਾਹੀਂ।
ਪੂਰੇ ਗੁਰ ਤੇ ਸੋਝੀ ਪਾਏ ॥
From the Perfect Guru, true understanding is obtained.
ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਹੀ ਜੀਵਨ-ਜੁਗਤਿ) ਸਮਝ ਲੈਂਦਾ ਹੈ, ਤੇ = ਤੋਂ, ਪਾਸੋਂ।
ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥
Through the Word of the Guru's Shabad, one realizes the Lord's Presence within.
ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰ (ਵੱਸਦੇ ਪਰਮਾਤਮਾ ਦਾ) ਟਿਕਾਣਾ ਪਛਾਣ ਲੈਂਦਾ ਹੈ; ਅੰਤਰਿ = ਅੰਦਰ। ਮਹਲੁ = ਟਿਕਾਣਾ। ਰਹੈ = ਮੁੱਕ ਜਾਂਦਾ ਹੈ।
ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥
Then, one's coming and going cease, and one becomes stable, absorbed in the Naam, the Name of the Lord. ||2||
ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਟਿਕਿਆ ਰਹਿੰਦਾ ਹੈ ਤੇ ਅਡੋਲ-ਚਿੱਤ ਹੋ ਜਾਂਦਾ ਹੈ ॥੨॥ ਨਾਮਿ = ਨਾਮ ਵਿਚ ॥੨॥
ਜੰਮਣੁ ਮਰਣਾ ਹੈ ਸੰਸਾਰੁ ॥
The world is tied to birth and death.
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਾਸਤੇ) ਜਗਤ ਜਨਮ ਮਰਨ (ਦਾ ਗੇੜ ਹੀ) ਹੈ।
ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥
The unconscious, self-willed manmukh is enveloped in the darkness of Maya and emotional attachment.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀ ਯਾਦ ਵਲੋਂ) ਗ਼ਾਫ਼ਿਲ ਰਹਿੰਦਾ ਹੈ, ਮਾਇਆ ਦਾ ਮੋਹ-ਰੂਪ ਘੁੱਪ ਹਨੇਰਾ (ਉਸ ਨੂੰ ਕੁਝ ਸੁੱਝਣ ਨਹੀਂ ਦੇਂਦਾ।) ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅਚੇਤੁ = ਗ਼ਾਫ਼ਿਲ। ਗੁਬਾਰੁ = ਹਨੇਰਾ।
ਪਰ ਨਿੰਦਾ ਬਹੁ ਕੂੜੁ ਕਮਾਵੈ ॥
He slanders others, and practices utter falsehood.
ਉਹ ਸਦਾ ਪਰਾਈ ਨਿੰਦਾ ਕਰਦਾ ਰਹਿੰਦਾ ਹੈ, ਉਹ ਨਿਰਾ ਝੂਠ-ਫ਼ਰੇਬ ਹੀ ਕਮਾਂਦਾ ਰਹਿੰਦਾ ਹੈ,
ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥
He is a maggot in manure, and into manure he is absorbed. ||3||
(ਪਰਾਈ ਨਿੰਦਾ ਕੂੜ-ਠੱਗੀ ਵਿਚ ਹੀ ਉਹ ਇਉਂ ਮਸਤ ਰਹਿੰਦਾ ਹੈ ਜਿਵੇਂ) ਗੰਦ ਦਾ ਕੀੜਾ ਗੰਦ ਵਿਚ ਹੀ ਟਿਕਿਆ ਰਹਿੰਦਾ ਹੈ (ਤੇ ਉਸ ਵਿਚੋਂ ਬਾਹਰ ਨਿਕਲਣਾ ਪਸੰਦ ਨਹੀਂ ਕਰਦਾ) ॥੩॥
ਸਤਸੰਗਤਿ ਮਿਲਿ ਸਭ ਸੋਝੀ ਪਾਏ ॥
Joining the True Congregation, the Sat Sangat, total understanding is obtained.
ਜੇਹੜਾ ਮਨੁੱਖ ਸਾਧ ਸੰਗਤ ਵਿਚ ਮਿਲ ਕੇ (ਸਹੀ ਜੀਵਨ ਦੀ) ਸਾਰੀ ਸੂਝ ਹਾਸਲ ਕਰਦਾ ਹੈ, ਮਿਲਿ = ਮਿਲ ਕੇ।
ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥
Through the Word of the Guru's Shabad, devotional love for the Lord is implanted.
ਜੇਹੜਾ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾ ਕੇ) ਪਰਮਾਤਮਾ ਦੀ ਭਗਤੀ ਨੂੰ (ਆਪਣੇ ਅੰਦਰ) ਪੱਕੀ ਤਰ੍ਹਾਂ ਟਿਕਾਂਦਾ ਹੈ, ਦ੍ਰਿੜਾਏ = (ਹਿਰਦੇ ਵਿਚ) ਪੱਕੀ ਕਰ ਦੇਂਦਾ ਹੈ।
ਭਾਣਾ ਮੰਨੇ ਸਦਾ ਸੁਖੁ ਹੋਇ ॥
One who surrenders to the Lord's Will is peaceful forever.
ਜੇਹੜਾ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰ ਕੇ) ਮੰਨਦਾ ਹੈ,
ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥
O Nanak, he is absorbed into the True Lord. ||4||10||49||
ਹੇ ਨਾਨਕ! ਉਸ ਨੂੰ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੪॥੧੦॥੪੯॥ ਸਚਿ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ॥੪॥੧੦॥੪੯॥