ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥
O Nanak, those humble beings are true and approved, who serve their True Guru.
ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ;
ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥
They remain absorbed in the Name of the Lord, and their comings and goings cease. ||2||
ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਨਾਇ = ਨਾਮ ਵਿਚ ॥੨॥