ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਸਤਿਗੁਰੁ ਸੇਵਿ ਸਰਬ ਫਲ ਪਾਏ ॥
Serving the True Guru, all fruits and rewards are obtained.
(ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਗੁਰੂ ਦੀ ਸਰਨ ਪੈ ਕੇ ਸਾਰੇ ਫਲ (ਦੇਣ ਵਾਲਾ ਹਰਿ-ਨਾਮ) ਪ੍ਰਾਪਤ ਕਰ ਲੈਂਦਾ ਹੈ, ਸੇਵਿ = ਸੇਵ ਕੇ, ਸਰਨ ਪੈ ਕੇ। ਸਰਬ ਫਲ = ਸਾਰੇ ਫਲ (ਦੇਣ ਵਾਲਾ ਹਰਿ-ਨਾਮ)। ਪਾਏ = ਹਾਸਲ ਕਰ ਲੈਂਦਾ ਹੈ।
ਜਨਮ ਜਨਮ ਕੀ ਮੈਲੁ ਮਿਟਾਏ ॥੧॥
The filth of so many lifetimes is washed away. ||1||
(ਤੇ, ਇਸ ਤਰ੍ਹਾਂ) ਜਨਮਾਂ ਜਨਮਾਂ ਦੇ ਵਿਕਾਰਾਂ ਦੀ ਮੈਲ ਦੂਰ ਕਰ ਲੈਂਦਾ ਹੈ ॥੧॥
ਪਤਿਤ ਪਾਵਨ ਪ੍ਰਭ ਤੇਰੋ ਨਾਉ ॥
Your Name, God, is the Purifier of sinners.
ਹੇ ਪ੍ਰਭੂ! ਤੇਰਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ। ਪਤਿਤ ਪਾਵਨ = (ਵਿਕਾਰਾਂ ਵਿਚ) ਡਿੱਗੇ ਹੋਇਆਂ ਨੂੰ ਪਵਿੱਤਰ ਕਰਨ ਵਾਲਾ। ਪ੍ਰਭ = ਹੇ ਪ੍ਰਭੂ!
ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥
Because of the karma of my past deeds, I sing the Glorious Praises of the Lord. ||1||Pause||
ਪਰ ਤੇਰੇ ਗੁਣ ਗਾਵਣ ਦੀ ਦਾਤ ਉਸੇ ਨੂੰ ਮਿਲਦੀ ਹੈ ਜਿਸ ਦੇ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਗੁਰੂ ਦੀ ਪ੍ਰਾਪਤੀ ਉਸ ਦੇ ਭਾਗਾਂ ਵਿਚ) ਲਿਖੀ ਹੈ ॥੧॥ ਰਹਾਉ ॥ ਗੁਣ ਗਾਉ = ਗੁਣਾਂ ਦਾ ਗਾਵਣਾ। ਪੂਰਬਿ = ਪਿਛਲੇ ਜਨਮ ਵਿਚ। ਕਰਮ ਲਿਖੇ = ਕੀਤੇ ਕਰਮਾਂ ਦੇ ਲਿਖੇ ਸੰਸਕਾਰਾਂ ਅਨੁਸਾਰ ॥੧॥ ਰਹਾਉ ॥
ਸਾਧੂ ਸੰਗਿ ਹੋਵੈ ਉਧਾਰੁ ॥
In the Saadh Sangat, the Company of the Holy, I am saved.
ਗੁਰੂ ਦੀ ਸੰਗਤ ਵਿਚ ਰਿਹਾਂ ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਸਾਧੂ ਸੰਗਿ = ਗੁਰੂ ਦੀ ਸੰਗਤ ਵਿਚ। ਉਧਾਰੁ = ਪਾਰ-ਉਤਾਰਾ।
ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥
I am blessed with honor in God's Court. ||2||
(ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਪਰਮਾਤਮਾ ਦੇ ਦਰ ਤੇ ਸੋਭਾ ਖੱਟਦਾ ਹੈ ॥੨॥ ਪ੍ਰਭ ਕੈ ਦੁਆਰ = ਪ੍ਰਭੂ ਦੇ ਦਰ ਤੇ ॥੨॥
ਸਰਬ ਕਲਿਆਣ ਚਰਣ ਪ੍ਰਭ ਸੇਵਾ ॥
Serving at God's Feet, all comforts are obtained.
ਪ੍ਰਭੂ ਦੇ ਚਰਨਾਂ ਦੀ ਸੇਵਾ-ਭਗਤੀ ਤੋਂ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਜਿਹੜਾ ਮਨੁੱਖ ਪ੍ਰਭੂ ਦੇ ਚਰਨਾਂ ਦੀ ਸਰਨ ਲੈਂਦਾ ਹੈ) ਸਰਬ ਕਲਿਆਣ = ਸਾਰੇ ਸੁਖ।
ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥
All the angels and demi-gods long for the dust of the feet of such beings. ||3||
ਉਸ ਦੇ ਚਰਨਾਂ ਦੀ ਧੂੜ ਸਾਰੇ ਦੇਵਤੇ ਸਾਰੇ ਦੈਵੀ ਗੁਣਾਂ ਵਾਲੇ ਮਨੁੱਖ ਲੋੜਦੇ ਹਨ ॥੩॥ ਬਾਛਹਿ = ਲੋਚਦੇ ਹਨ। ਸਭਿ = ਸਾਰੇ। ਸੁਰਿ ਨਰ = ਦੈਵੀ ਗੁਣਾਂ ਵਾਲੇ ਮਨੁੱਖ ॥੩॥
ਨਾਨਕ ਪਾਇਆ ਨਾਮ ਨਿਧਾਨੁ ॥
Nanak has obtained the treasure of the Naam.
ਹੇ ਨਾਨਕ! (ਗੁਰੂ ਦੀ ਸਰਨ ਵਿਚ ਰਹਿ ਕੇ) ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ। ਨਿਧਾਨੁ = ਖ਼ਜ਼ਾਨਾ।
ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥
Chanting and meditating on the Lord, the whole world is saved. ||4||12||
(ਗੁਰੂ ਦੀ ਸੰਗਤ ਵਿਚ) ਹਰਿ-ਨਾਮ ਜਪ ਜਪ ਕੇ ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੪॥੧੨॥ ਜਪਿ ਜਪਿ = ਹਰ ਵੇਲੇ ਜਪ ਕੇ। ਉਧਾਰਿਆ = ਪਾਰ ਲੰਘ ਗਿਆ ॥੪॥੧੨॥