ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥
You may torment your body with extremes of self-discipline, practice intensive meditation and hang upside-down, but your ego will not be eliminated from within.
ਮਨੁੱਖ ਸਰੀਰ ਨੂੰ (ਭਾਵ, ਗਿਆਨ-ਇੰਦ੍ਰਿਆਂ ਨੂੰ) ਆਪਣੇ ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ, ਪੁੱਠਾ ਲਟਕ ਕੇ ਤਪ ਕਰਦਾ ਹੈ, (ਪਰ ਇਸ ਤਰ੍ਹਾਂ) ਅੰਦਰੋਂ ਹਉਮੈ ਦੂਰ ਨਹੀਂ ਹੁੰਦੀ। ਕਾਂਇਆ = ਸਰੀਰ। ਸਾਧੈ = ਸਾਧਦਾ ਹੈ, ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ। ਉਧਰ = ਪੁੱਠਾ ਲਟਕ ਕੇ।
ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥
You may perform religious rituals, and still never obtain the Naam, the Name of the Lord.
ਜੇ ਮਨੁੱਖ ਆਤਮਕ ਉੱਨਤੀ ਸੰਬੰਧੀ (ਅਜੇਹੇ ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਰਹੇ, ਤਾਂ ਕਦੇ ਭੀ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ। ਅਧਿਆਤਮ ਕਰਮ = ਆਤਮਾ ਸੰਬੰਧੀ (ਧਾਰਮਿਕ) ਕੰਮ। ਅਧਿਆਤਮ = ਆਤਮਾ ਸੰਬੰਧੀ। ਕਬ ਹੀ = ਕਦੇ ਭੀ।
ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥
Through the Word of the Guru's Shabad, remain dead while yet alive, and the Name of the Lord shall come to dwell within the mind. ||1||
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਸਹੈਤਾ ਨਾਲ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਦਾ ਹੈ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ॥੧॥ ਜੀਵਤੁ ਮਰੈ = ਜੀਊਂਦਾ ਮਰੇ, ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਿਆ ਰਹੇ। ਮਨਿ = ਮਨ ਵਿਚ॥੧॥
ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥
Listen, O my mind: hurry to the Protection of the Guru's Sanctuary.
ਹੇ ਮੇਰੇ ਮਨ! (ਮੇਰੀ ਗੱਲ) ਸੁਣ, ਸਤਿਗੁਰੂ ਦੀ ਸਰਨ ਪਉ। ਭਜੁ ਸਰਣਾ = ਸਰਨ ਪਉ।
ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥
By Guru's Grace you shall be saved. Through the Word of the Guru's Shabad, you shall cross over the terrifying world-ocean of poison. ||1||Pause||
(ਮਾਇਆ ਦੇ ਪ੍ਰਭਾਵ ਤੋਂ) ਗੁਰੂ ਦੀ ਕਿਰਪਾ ਨਾਲ ਹੀ ਬਚੀਦਾ ਹੈ, ਇਹ ਜ਼ਹਰ-(ਭਰਿਆ) ਸੰਸਾਰ-ਸਮੁੰਦਰ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਤਰ ਸਕੀਦਾ ਹੈ ॥੧॥ ਰਹਾਉ ॥ ਛੁਟੀਐ = (ਮਾਇਆ ਦੇ ਪ੍ਰਭਾਵ ਤੋਂ) ਬਚੀਦਾ ਹੈ। ਬਿਖੁ = ਜ਼ਹਰ, ਮਾਇਆ ਦਾ ਜ਼ਹਰੀਲਾ ਅਸਰ। ਭਵ ਜਲੁ = ਸੰਸਾਰ-ਸਮੁੰਦਰ॥੧॥ਰਹਾਉ॥
ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥
Everything under the influence of the three qualities shall perish; the love of duality is corrupting.
ਤਿੰਨ ਗੁਣਾਂ ਦੇ ਅਧੀਨ ਰਹਿ ਕੇ ਕੰਮ ਕਰਨੇ-ਇਹ ਸਾਰਾ ਮਾਇਆ ਦਾ ਹੀ ਪ੍ਰਭਾਵ ਹੈ, ਤੇ ਮਾਇਆ ਦਾ ਪਿਆਰ (ਮਨ ਵਿਚ) ਵਿਕਾਰ (ਹੀ) ਪੈਦਾ ਕਰਦਾ ਹੈ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣ, ਰਜੋ ਗੁਣ, ਤਮੋ ਗੁਣ, ਸਤੋ ਗੁਣ। ਧਾਤੁ = ਮਾਇਆ। ਦੂਜਾ ਭਾਉ = (ਪ੍ਰਭੂ ਤੋਂ ਬਿਨਾ) ਹੋਰ ਪਿਆਰ।
ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥
The Pandits, the religious scholars, read the scriptures, but they are trapped in the bondage of emotional attachment. In love with evil, they do not understand.
ਮਾਇਆ ਦੇ ਬੰਧਨਾਂ ਵਿਚ ਮਾਇਆ ਦੇ ਮੋਹ ਦਾ ਬੱਝਾ ਹੋਇਆ ਪੰਡਿਤ (ਧਰਮ-ਪੁਸਤਕ) ਪੜ੍ਹਦਾ ਹੈ, ਪਰ ਮਾਇਆ ਦੇ ਪਿਆਰ ਵਿਚ (ਫਸਿਆ ਰਹਿਣ ਕਰਕੇ ਉਹ ਜੀਵਨ ਦਾ ਸਹੀ ਰਸਤਾ) ਨਹੀਂ ਸਮਝ ਸਕਦਾ। ਬਿਖਿਆ ਪਿਆਰਿ = ਮਾਇਆ ਦੇ ਪਿਆਰ ਵਿਚ।
ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥
Meeting the Guru, the bondage of the three qualities is cut away, and in the fourth state, the Door of Liberation is attained. ||2||
ਜੇ ਸਤਿਗੁਰੂ ਮਿਲ ਪਏ ਤਾਂ (ਮਾਇਆ-ਮੋਹ ਦੇ ਕਾਰਨ ਪੈਦਾ ਹੋਈ ਅੰਦਰਲੀ) ਖਿੱਝ ਦੂਰ ਹੋ ਜਾਂਦੀ ਹੈ, ਮਾਇਆ ਦੇ ਤਿੰਨ ਗੁਣਾਂ ਤੋਂ ਉਤਲੇ ਆਤਮਕ ਦਰਜੇ ਵਿਚ (ਪਹੁੰਚਿਆਂ) (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ॥੨॥ ਤ੍ਰਿਕੁਟੀ = {त्रि कुटी = ਤਿੰਨ ਵਿੰਗੀਆਂ ਲਕੀਰਾਂ} ਮੱਥੇ ਦੀ ਤਿਊੜੀ, ਅੰਦਰ ਦੀ ਖਿੱਝ। ਚਉਥੈ ਪਦਿ = ਉਸ ਆਤਮਕ ਦਰਜੇ ਵਿਚ ਜੋ ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ ਹੈ॥੨॥
ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥
Through the Guru, the Path is found, and the darkness of emotional attachment is dispelled.
ਗੁਰੂ ਪਾਸੋਂ ਜੀਵਨ ਦਾ ਸਹੀ ਰਸਤਾ ਲੱਭ ਪੈਂਦਾ ਹੈ (ਮਨ ਵਿਚੋਂ) ਮੋਹ (ਦਾ) ਹਨੇਰਾ ਦੂਰ ਹੋ ਜਾਂਦਾ ਹੈ। ਤੇ = ਤੋਂ। ਮਾਰਗੁ = (ਜੀਵਨ ਦਾ ਸਹੀ) ਰਸਤਾ। ਗੁਬਾਰੁ = ਹਨੇਰਾ।
ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥
If one dies through the Shabad, then salvation is obtained, and one finds the Door of Liberation.
ਜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੇ ਮੋਹ ਵਲੋਂ ਮਰ ਜਾਏ ਤਾਂ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦਾ ਹੈ, ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਉਧਰੈ = ਬਚ ਜਾਂਦਾ ਹੈ। ਮੋਖ ਦੁਆਰੁ = (ਵਿਕਾਰਾਂ ਤੋਂ) ਖ਼ਲਾਸੀ ਦਾ ਦਰਵਾਜ਼ਾ।
ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥
By Guru's Grace, one remains blended with the True Name of the Creator. ||3||
ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਨਾਮ ਪ੍ਰਾਪਤ ਕਰ ਸਕਦਾ ਹੈ ॥੩॥ ਮਿਲਿ ਰਹੈ = ਜੁੜਿਆ ਰਹੇ॥੩॥
ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥
This mind is very powerful; we cannot escape it just by trying.
(ਨਹੀਂ ਤਾਂ) ਇਹ ਮਨ (ਤਾਂ) ਬੜਾ ਬਲਵਾਨ ਹੈ (ਗੁਰੂ ਦੀ ਸਰਨ ਤੋਂ ਬਿਨਾ ਹੋਰ) ਕਿਸੇ ਭੀ ਹੀਲੇ ਨਾਲ ਇਹ (ਕੁਰਾਹੇ ਪਾਣੋਂ) ਛੱਡਦਾ ਨਹੀਂ। ਸਬਲ = ਬਲਵਾਨ। ਕਿਤੈ ਉਪਾਇ = ਕਿਸੇ ਉਪਾਵ ਦੀ ਰਾਹੀਂ ਭੀ।
ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥
In the love of duality, people suffer in pain, condemned to terrible punishment.
ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ। ਦੂਜੈ ਭਾਇ = ਮਾਇਆ ਦੇ ਪ੍ਰੇਮ ਵਿਚ (ਜੋੜ ਕੇ)।
ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥
O Nanak, those who are attached to the Naam are saved; through the Shabad, their ego is banished. ||4||18||51||
ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ (ਇਸ ਦੇ ਪੰਜੇ ਤੋਂ) ਬਚਦੇ ਹਨ ॥੪॥੧੮॥੫੧॥ ਦੇਇ = ਦੇਂਦਾ ਹੈ। ਸਬਦਿ = ਸ਼ਬਦ ਦੀ ਰਾਹੀਂ। ਜਲਾਇ = ਸਾੜ ਕੇ॥੪॥