ਜਿਹਬਾ ਏਕ ਉਸਤਤਿ ਅਨੇਕ ॥

The tongue is one, but His Praises are many.

(ਮਨੁੱਖ ਦੀ) ਜੀਭ ਇੱਕ ਹੈ, ਪਰ ਉਸ ਪ੍ਰਭੂ ਦੇ ਅਨੇਕਾਂ ਗੁਣ ਹਨ, ਉਸਤਤਿ = ਵਡਿਆਈ, ਗੁਣ।

ਸਤਿ ਪੁਰਖ ਪੂਰਨ ਬਿਬੇਕ ॥

The True Lord, of perfect perfection

ਜੋ ਪੂਰਨ ਪੁਰਖ ਹੈ, ਸਦਾ-ਥਿਰ ਰਹਿਣ ਵਾਲਾ ਅਤੇ ਵਿਆਪਕ ਹੈ। ਬਿਬੇਕ = ਪਰਖ, ਵਿਚਾਰ।

ਕਾਹੂ ਬੋਲ ਨ ਪਹੁਚਤ ਪ੍ਰਾਨੀ ॥

- no speech can take the mortal to Him.

ਮਨੁੱਖ ਕਿਸੇ ਬੋਲ ਦੁਆਰਾ (ਪ੍ਰਭੂ ਦੇ ਗੁਣਾਂ ਤਕ) ਪਹੁੰਚ ਨਹੀਂ ਸਕਦਾ, ਕਾਹੂ ਬੋਲ = ਕਿਸੇ ਗੱਲੇ।

ਅਗਮ ਅਗੋਚਰ ਪ੍ਰਭ ਨਿਰਬਾਨੀ ॥

God is Inaccessible, Incomprehensible, balanced in the state of Nirvaanaa.

ਪ੍ਰਭੂ ਪਹੁੰਚ ਤੋਂ ਪਰੇ ਹੈ, ਵਾਸਨਾ-ਰਹਿਤ ਹੈ, ਤੇ ਮਨੁੱਖ ਦੇ ਸਰੀਰਕ ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ। ਅਗੋਚਰ = ਜਿਸ ਤਕ ਸਰੀਰਕ ਇੰਦ੍ਰਿਆਂ ਦੀ ਪਹੁੰਚ ਨਹੀਂ। ਨਿਰਬਾਨੀ = ਵਾਸਨਾ-ਰਹਿਤ।

ਨਿਰਾਹਾਰ ਨਿਰਵੈਰ ਸੁਖਦਾਈ ॥

He is not sustained by food; He has no hatred or vengeance; He is the Giver of peace.

ਅਕਾਲ ਪੁਰਖ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ, ਪ੍ਰਭੂ ਵੈਰ-ਰਹਿਤ ਹੈ (ਸਗੋਂ ਸਭ ਨੂੰ) ਸੁਖ ਦੇਣ ਵਾਲਾ ਹੈ, ਨਿਰਾਹਾਰ = ਨਿਰ-ਆਹਾਰ, ਖ਼ੁਰਾਕ ਤੋਂ ਬਿਨਾ, ਜਿਸ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ।

ਤਾ ਕੀ ਕੀਮਤਿ ਕਿਨੈ ਨ ਪਾਈ ॥

No one can estimate His worth.

ਕੋਈ ਜੀਵ ਉਸ (ਦੇ ਗੁਣਾਂ) ਦਾ ਮੁੱਲ ਨਹੀਂ ਪਾ ਸਕਿਆ।

ਅਨਿਕ ਭਗਤ ਬੰਦਨ ਨਿਤ ਕਰਹਿ ॥

Countless devotees continually bow in reverence to Him.

ਅਨੇਕਾਂ ਭਗਤ ਸਦਾ (ਪ੍ਰਭੂ ਨੂੰ) ਨਮਸਕਾਰ ਕਰਦੇ ਹਨ, ਬੰਦਨ = ਨਮਸਕਾਰ, ਪ੍ਰਣਾਮ।

ਚਰਨ ਕਮਲ ਹਿਰਦੈ ਸਿਮਰਹਿ ॥

In their hearts, they meditate on His Lotus Feet.

ਅਤੇ ਉਸ ਦੇ ਕਮਲਾਂ ਵਰਗੇ (ਸੋਹਣੇ) ਚਰਨਾਂ ਨੂੰ ਆਪਣੇ ਹਿਰਦੇ ਵਿਚ ਸਿਮਰਦੇ ਹਨ।

ਸਦ ਬਲਿਹਾਰੀ ਸਤਿਗੁਰ ਅਪਨੇ ॥

Nanak is forever a sacrifice to the True Guru;

ਮੈਂ ਆਪਣੇ ਉਸ ਗੁਰੂ ਤੋਂ ਸਦਾ ਸਦਕੇ ਹਾਂ,

ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥

by His Grace, he meditates on God. ||5||

ਹੇ ਨਾਨਕ! (ਆਖ-) ਜਿਸ ਗੁਰੂ ਦੀ ਮੇਹਰ ਨਾਲ ਐਸੇ ਪ੍ਰਭੂ ਨੂੰ ਜਪ ਸਕੀਦਾ ਹੈ ॥੫॥ ਜਿਸ ਪ੍ਰਸਾਦਿ = ਜਿਸ ਦੀ ਕਿਰਪਾ ਨਾਲ ॥੫॥