ਗਉੜੀ₂ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥
One who forgets the Lord's Name, suffers in pain.
(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਭੁੱਲ ਜਾਂਦਾ ਹੈ ਉਸੇ ਨੂੰ ਹੀ ਦੁੱਖ ਆ ਘੇਰਦਾ ਹੈ। ਜਾ ਕਉ = ਜਿਸ ਮਨੁੱਖ ਨੂੰ। ਤਾਹੂ ਕਉ = ਉਸੇ ਨੂੰ ਹੀ। ਪੀਰ = ਪੀੜ, ਦੁੱਖ।
ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ ਗਹੀਰ ॥੧॥ ਰਹਾਉ ॥
Those who join the Saadh Sangat, the Company of the Holy, and dwell upon the Lord, find the Ocean of virtue. ||1||Pause||
ਜੇਹੜੇ ਮਨੁੱਖ ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਗੁਣਾਂ ਦੇ ਮਾਲਕ ਬਣ ਜਾਂਦੇ ਹਨ, ਉਹ ਡੂੰਘੇ ਜਿਗਰੇ ਵਾਲੇ ਬਣ ਜਾਂਦੇ ਹਨ ॥੧॥ ਰਹਾਉ ॥ ਰਵਹਿ = (ਜੋ) ਸਿਮਰਦੇ ਹਨ। ਗੁਣੀ = ਗੁਣਾਂ ਦੇ ਮਾਲਕ। ਗਹੀਰ = ਡੂੰਘੇ ਜਿਗਰੇ ਵਾਲੇ ॥੧॥ ਰਹਾਉ ॥
ਜਾ ਕਉ ਗੁਰਮੁਖਿ ਰਿਦੈ ਬੁਧਿ ॥
Those Gurmukhs whose hearts are filled with wisdom,
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੇ ਹਿਰਦੇ ਵਿਚ (ਸਿਮਰਨ ਦੀ) ਸੂਝ ਪੈਦਾ ਹੋ ਜਾਂਦੀ ਹੈ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਰਿਦੈ = ਹਿਰਦੇ ਵਿਚ। ਬੁਧਿ = (ਸਿਮਰਨ ਦੀ) ਅਕਲ।
ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥
hold the nine treasures, and the miraculous spiritual powers of the Siddhas in the palms of their hands. ||1||
ਉਸ ਮਨੁੱਖ ਦੇ ਹੱਥਾਂ ਦੀਆਂ ਤਲੀਆਂ ਉਤੇ ਨੌ ਹੀ ਖ਼ਜ਼ਾਨੇ ਤੇ ਸਾਰੀਆਂ ਸਿੱਧੀਆਂ (ਆ ਟਿਕਦੀਆਂ ਹਨ) ॥੧॥ ਕਰ = ਹੱਥ। ਤਲ = ਤਲੀ। ਤਾ ਕੈ ਕਰ ਤਲ = ਉਸ ਦੇ ਹੱਥ ਦੀਆਂ ਤਲੀਆਂ ਉਤੇ। ਨਵ ਨਿਧਿ = ਨੌ ਖ਼ਜ਼ਾਨੇ। ਸਿਧਿ = ਸਿੱਧੀਆਂ ॥੧॥
ਜੋ ਜਾਨਹਿ ਹਰਿ ਪ੍ਰਭ ਧਨੀ ॥
Those who know the Lord God as their Master,
(ਹੇ ਭਾਈ!) ਜੇਹੜੇ ਮਨੁੱਖ (ਸਭ ਖ਼ਜ਼ਾਨਿਆਂ ਦੇ) ਮਾਲਕ ਹਰਿ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ, ਜਾਨਹਿ = ਜਾਣਦੇ ਹਨ, ਡੂੰਘੀ ਸਾਂਝ ਪਾਂਦੇ ਹਨ। ਧਨੀ = ਮਾਲਕ।
ਕਿਛੁ ਨਾਹੀ ਤਾ ਕੈ ਕਮੀ ॥੨॥
do not lack anything. ||2||
ਉਹਨਾਂ ਦੇ ਘਰ ਵਿਚ ਕਿਸੇ ਚੀਜ਼ ਦੀ ਕੋਈ ਥੁੜ ਨਹੀਂ ਰਹਿੰਦੀ ॥੨॥ ਤਾ ਕੈ = ਉਹਨਾਂ ਦੇ ਘਰ ਵਿਚ। ਕਮੀ = ਘਾਟ ॥੨॥
ਕਰਣੈਹਾਰੁ ਪਛਾਨਿਆ ॥
Those who realize the Creator Lord,
(ਹੇ ਭਾਈ!) ਜਿਸ ਮਨੁੱਖ ਨੇ ਸਿਰਜਣਹਾਰ ਕਰਤਾਰ ਨਾਲ ਸਾਂਝ ਪਾ ਲਈ, ਕਰਣੈਹਾਰੁ = ਸਿਰਜਣਹਾਰ ਕਰਤਾਰ।
ਸਰਬ ਸੂਖ ਰੰਗ ਮਾਣਿਆ ॥੩॥
enjoy all peace and pleasure. ||3||
ਉਹ ਆਤਮਕ ਸੁਖ ਤੇ ਆਨੰਦ ਮਾਣਦਾ ਹੈ ॥੩॥
ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥
Those whose inner homes are filled with the Lord's wealth
ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਪਰਮਾਤਮਾ ਦਾ ਨਾਮ-ਧਨ ਆ ਵੱਸਦਾ ਹੈ, ਜਾ ਕੈ ਗ੍ਰਿਹਿ = ਜਿਨ੍ਹਾਂ ਦੇ ਹਿਰਦੇ-ਘਰ ਵਿਚ।
ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥
- says Nanak, in their company, pain departs. ||4||9||147||
ਨਾਨਕ ਆਖਦਾ ਹੈ- ਉਹਨਾਂ ਦੀ ਸੰਗਤਿ ਵਿਚ ਰਿਹਾਂ ਹਰੇਕ ਕਿਸਮ ਦਾ ਦੁੱਖ ਦੂਰ ਹੋ ਜਾਂਦਾ ਹੈ ॥੪॥੯॥੧੪੭॥ ਤਿਨ ਸੰਗਿ = ਉਹਨਾਂ ਦੀ ਸੰਗਤਿ ਵਿਚ ਰਿਹਾਂ ॥੪॥