ਆਸਾ ਮਹਲਾ ੩ ਪੰਚਪਦੇ₂ ॥
Aasaa, Third Mehl, Panch-Padhay:
ਆਸਾ ਤੀਜੀ ਪਾਤਸ਼ਾਹੀ ਪੰਚਪਦੇ।
ਸਬਦਿ ਮਰੈ ਤਿਸੁ ਸਦਾ ਅਨੰਦ ॥
One who dies in the Word of the Shabad, finds eternal bliss.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਮਾਇਆ ਦੇ ਮੋਹ ਵਲੋਂ) ਮਰਦਾ ਹੈ ਉਸ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ।
ਸਤਿਗੁਰ ਭੇਟੇ ਗੁਰ ਗੋਬਿੰਦ ॥
He is united with the True Guru, the Guru, the Lord God.
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਪਰਮਾਤਮਾ ਦਾ ਆਸਰਾ ਲੈਂਦਾ ਹੈ, ਸਤਿਗੁਰ ਭੇਟੇ = ਗੁਰੂ ਨੂੰ ਮਿਲਦਾ ਹੈ।
ਨਾ ਫਿਰਿ ਮਰੈ ਨ ਆਵੈ ਜਾਇ ॥
He does not die any more, and he does not come or go.
ਉਹ ਮੁੜ ਆਤਮਕ ਮੌਤੇ ਨਹੀਂ ਮਰਦਾ, ਉਹ ਮੁੜ ਮੁੜ ਜੰਮਦਾ ਮਰਦਾ ਨਹੀਂ।
ਪੂਰੇ ਗੁਰ ਤੇ ਸਾਚਿ ਸਮਾਇ ॥੧॥
Through the Perfect Guru, he merges with the True Lord. ||1||
ਪੂਰੇ ਗੁਰੂ ਦੀ ਕਿਰਪਾ ਨਾਲ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੧॥ ਤੇ = ਤੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ ॥੧॥
ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ ॥
One who has the Naam, the Name of the Lord, written in his pre-ordained destiny,
(ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਨੇ) ਜਿਨ੍ਹਾਂ ਦੇ ਮੱਥੇ ਤੇ ਨਾਮ-ਸਿਮਰਨ ਦਾ ਲੇਖ ਲਿਖ ਦਿੱਤਾ, ਧੁਰਿ = ਪ੍ਰਭੂ ਦੀ ਹਜ਼ੂਰੀ ਤੋਂ।
ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥
night and day, meditates forever on the Naam; he obtains the wondrous blessing of devotional love from the Perfect Guru. ||1||Pause||
ਉਹ ਮਨੁੱਖ ਹਰ ਵੇਲੇ, ਸਦਾ ਹੀ ਨਾਮ ਸਿਮਰਦੇ ਹਨ, ਪੂਰੇ ਗੁਰੂ ਪਾਸੋਂ ਉਹਨਾਂ ਨੂੰ ਪ੍ਰਭੂ-ਭਗਤੀ ਦਾ ਟਿੱਕਾ (ਮੱਥੇ ਉਤੇ) ਮਿਲਦਾ ਹੈ ॥੧॥ ਰਹਾਉ ॥ ਤੇ = ਉਹ ਬੰਦੇ। ਵਿਸੇਖੁ = ਮੱਥੇ ਉਤੇ ਕੇਸਰ ਆਦਿਕ ਦਾ ਟਿੱਕਾ ॥੧॥ ਰਹਾਉ ॥
ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ ॥
Those, whom the Lord God has blended with Himself
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ,
ਤਿਨੑ ਕੀ ਗਹਣ ਗਤਿ ਕਹੀ ਨ ਜਾਇ ॥
their sublime state cannot be described.
ਉਹਨਾਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਗਹਣ = ਡੂੰਘੀ। ਗਤਿ = ਆਤਮਕ ਅਵਸਥਾ।
ਪੂਰੈ ਸਤਿਗੁਰ ਦਿਤੀ ਵਡਿਆਈ ॥
The Perfect True Guru has given the Glorious Greatness,
ਜਿਨ੍ਹਾਂ ਨੂੰ ਪੂਰੇ ਗੁਰੂ ਨੇ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਇਹ) ਵਡਿਆਈ ਬਖ਼ਸ਼ੀ ਉਹਨਾਂ ਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਗਈ, ਪੂਰੈ ਸਤਿਗੁਰ = ਗੁਰ ਪੂਰੇ ਨੇ।
ਊਤਮ ਪਦਵੀ ਹਰਿ ਨਾਮਿ ਸਮਾਈ ॥੨॥
of the most exalted order, and I am absorbed into the Lord's Name. ||2||
ਪਰਮਾਤਮਾ ਦੇ ਨਾਮ ਵਿਚ ਉਹਨਾਂ ਦੀ ਹਰ ਵੇਲੇ ਲੀਨਤਾ ਹੋ ਗਈ ॥੨॥ ਨਾਮਿ = ਨਾਮ ਵਿਚ ॥੨॥
ਜੋ ਕਿਛੁ ਕਰੇ ਸੁ ਆਪੇ ਆਪਿ ॥
Whatever the Lord does, He does all by Himself.
'ਜੋ ਕੁਝ ਕਰਦਾ ਹੈ ਪਰਮਾਤਮਾ ਆਪੇ ਹੀ ਕਰਦਾ ਹੈ।
ਏਕ ਘੜੀ ਮਹਿ ਥਾਪਿ ਉਥਾਪਿ ॥
In an instant, He establishes, and disestablishes.
ਪਰਮਾਤਮਾ ਇਕ ਘੜੀ ਵਿਚ ਪੈਦਾ ਕਰ ਕੇ ਤੁਰਤ ਨਾਸ ਭੀ ਕਰ ਸਕਦਾ ਹੈ'- ਥਾਪਿ = ਥਾਪ ਕੇ, ਬਣਾ ਕੇ। ਉਥਾਪਿ = ਉਥਾਪੇ, ਨਾਸ ਕਰਦਾ ਹੈ।
ਕਹਿ ਕਹਿ ਕਹਣਾ ਆਖਿ ਸੁਣਾਏ ॥
By merely speaking, talking, shouting and preaching about the Lord,
ਜੇਹੜਾ ਮਨੁੱਖ ਮੁੜ ਮੁੜ ਇਹੀ ਆਖ ਕੇ ਲੋਕਾਂ ਨੂੰ ਸੁਣਾ ਦੇਂਦਾ ਹੈ (ਪਰ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਸਿਮਰਨ ਕਦੇ ਨਹੀਂ ਕਰਦਾ, ਅਜੇਹਾ ਮਨੁੱਖ) ਕਹਿ ਕਹਿ ਕਹਣਾ = ਮੁੜ ਮੁੜ ਆਖਣਾ।
ਜੇ ਸਉ ਘਾਲੇ ਥਾਇ ਨ ਪਾਏ ॥੩॥
Even hundreds of times, the mortal is not approved. ||3||
ਜੇ ਇਹੋ ਜਿਹੀ (ਨਿਰੀ ਹੋਰਨਾਂ ਨੂੰ ਕਹਣ ਦੀ) ਸੌ ਘਾਲਣਾ ਭੀ ਘਾਲੇ ਤਾਂ ਭੀ ਉਸ ਦੀ ਅਜੇਹੀ ਕੋਈ ਮੇਹਨਤ (ਪਰਮਾਤਮਾ ਦੇ ਦਰ ਤੇ) ਕਬੂਲ ਨਹੀਂ ਪੈਂਦੀ ॥੩॥
ਜਿਨੑ ਕੈ ਪੋਤੈ ਪੁੰਨੁ ਤਿਨੑਾ ਗੁਰੂ ਮਿਲਾਏ ॥
The Guru meets with those, who take virtue as their treasure;
(ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਨ੍ਹਾਂ ਦੇ ਪੱਲੇ (ਸਿਮਰਨ ਦੇ) ਚੰਗੇ ਸੰਸਕਾਰ ਹਨ, ਉਹਨਾਂ ਨੂੰ ਪਰਮਾਤਮਾ ਗੁਰੂ ਮਿਲਾਂਦਾ ਹੈ, ਪੋਤੈ = ਖ਼ਜ਼ਾਨੇ ਵਿਚ।
ਸਚੁ ਬਾਣੀ ਗੁਰੁ ਸਬਦੁ ਸੁਣਾਏ ॥
they listen to the True Word of the Guru's Bani, the Shabad.
ਗੁਰੂ ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਸੁਣਾਂਦਾ ਹੈ। ਸਦਾ-ਥਿਰ ਪ੍ਰਭੂ ਦਾ ਨਾਮ ਸੁਣਾਂਦਾ ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਸੁਣਾਂਦਾ ਹੈ। ਸਚੁ = ਸਦਾ-ਥਿਰ ਪ੍ਰਭੂ।
ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥
Pain departs, from that place where the Shabad abides.
(ਹੇ ਭਾਈ!) ਜਿਸ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਥੋਂ ਹਰੇਕ ਕਿਸਮ ਦਾ ਦੁੱਖ ਦੂਰ ਹੋ ਜਾਂਦਾ ਹੈ।
ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥
By the jewel of spiritual wisdom, one is easily absorbed into the True Lord. ||4||
ਗੁਰੂ ਦੇ ਬਖ਼ਸ਼ੇ ਗਿਆਨ-ਰਤਨ ਦੀ ਬਰਕਤਿ ਨਾਲ ਮਨੁੱਖ ਸਦਾ-ਥਿਰ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੪॥ ਗਿਆਨਿ = ਗਿਆਨ ਦੀ ਰਾਹੀਂ। ਰਤਨਿ = ਰਤਨ ਦੀ ਰਾਹੀਂ ॥੪॥
ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥
No other wealth is as great as the Naam.
(ਹੇ ਭਾਈ!) ਪਰਮਾਤਮਾ ਦੇ ਨਾਮ ਦੇ ਬਰਾਬਰ ਦਾ ਹੋਰ ਕੋਈ ਧਨ ਨਹੀਂ ਹੈ ਨਾਵੈ ਜੇਵਡੁ = ਨਾਮ ਦੇ ਬਰਾਬਰ।
ਜਿਸ ਨੋ ਬਖਸੇ ਸਾਚਾ ਸੋਇ ॥
It is bestowed only by the True Lord.
(ਪਰ ਇਹ ਧਨ ਸਿਰਫ਼ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਨੂੰ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪ ਬਖ਼ਸ਼ਦਾ ਹੈ। ਸਾਚਾ = ਸਦਾ-ਥਿਰ ਪ੍ਰਭੂ।
ਪੂਰੈ ਸਬਦਿ ਮੰਨਿ ਵਸਾਏ ॥
Through the Perfect Word of the Shabad, it abides in the mind.
ਪੂਰੇ ਗੁਰੂ ਦੇ ਸ਼ਬਦ ਦੀ ਸਹਾਇਤਾ ਨਾਲ ਉਹ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਮੰਨਿ = ਮਨਿ, ਮਨ ਵਿਚ।
ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥
O Nanak, imbued with the Naam, peace is obtained. ||5||11||50||
ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਰੰਗੀਜ ਕੇ ਮਨੁੱਖ (ਸਦਾ) ਆਤਮਕ ਆਨੰਦ ਮਾਣਦਾ ਹੈ ॥੫॥੧੧॥੫੦॥