ਮਾਝ ਮਹਲਾ

Maajh, Third Mehl:

ਮਾਝ, ਤੀਜੀ ਪਾਤਸ਼ਾਹੀ।

ਤੇਰੇ ਭਗਤ ਸੋਹਹਿ ਸਾਚੈ ਦਰਬਾਰੇ

Your devotees look beautiful in the True Court.

(ਹੇ ਪ੍ਰਭੂ!) ਤੇਰੀ ਭਗਤੀ ਕਰਨ ਵਾਲੇ ਬੰਦੇ ਤੇਰੇ ਸਦਾ-ਥਿਰ ਰਹਿਣ ਵਾਲੇ ਦਰਬਾਰ ਵਿਚ ਸੋਭਾ ਪਾਂਦੇ ਹਨ। ਸੋਹਹਿ = ਸੋਭਦੇ ਹਨ। ਸਾਚੈ ਦਰਬਾਰੇ = ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ।

ਗੁਰ ਕੈ ਸਬਦਿ ਨਾਮਿ ਸਵਾਰੇ

Through the Word of the Guru's Shabad, they are adorned with the Naam.

(ਹੇ ਭਾਈ!) ਭਗਤ ਜਨ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਜੁੜ ਕੇ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।

ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥

They are forever in bliss, day and night; chanting the Glorious Praises of the Lord, they merge with the Lord of Glory. ||1||

ਉਹ ਸਦਾ ਆਤਮਕ ਆਨੰਦ ਵਿਚ ਟਿਕੇ ਰਹਿੰਦੇ ਹਨ, ਉਹ ਦਿਨ ਰਾਤ ਪ੍ਰਭੂ ਦੇ ਗੁਣ ਉਚਾਰ ਉਚਾਰ ਕੇ ਗੁਣਾਂ ਦੇ ਮਾਲਕ ਪ੍ਰਭੂ ਵਿਚ ਸਮਾਏ ਰਹਿੰਦੇ ਹਨ ॥੧॥ ਅਨੰਦਿ = ਆਨੰਦ ਵਿਚ। ਕਹਿ = ਆਖ ਕੇ, ਉਚਾਰ ਕੇ। ਗੁਣੀ = ਗੁਣਾਂ ਦੇ ਮਾਲਕ-ਪ੍ਰਭੂ ਵਿਚ ॥੧॥

ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ

I am a sacrifice, my soul is a sacrifice, to those who hear and enshrine the Naam within their minds.

ਮੈਂ ਉਹਨਾਂ ਮਨੁੱਖਾਂ ਤੋਂ ਸਦਾ ਕੁਰਬਾਨ ਸਦਕੇ ਜਾਂਦਾ ਹਾਂ, ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਆਪਣੇ ਮਨ ਵਿਚ ਵਸਾਈ ਰੱਖਦੇ ਹਨ। ਸੁਣਿ = ਸੁਣ ਕੇ। ਮੰਨਿ = ਮਨਿ, ਮਨ ਵਿਚ।

ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ

The Dear Lord, the True One, the Highest of the High, subdues their ego and blends them with Himself. ||1||Pause||

ਉਹ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ (ਜੀਵਾਂ ਵਾਲੀ 'ਮੈਂ ਮੇਰੀ' ਤੋਂ) ਬਹੁਤ ਉੱਚਾ ਹੈ, (ਵਡ ਭਾਗੀ ਜੀਵ) ਹਉਮੈ ਮਾਰ ਕੇ (ਹੀ) ਉਸ ਵਿਚ ਲੀਨ ਹੁੰਦੇ ਹਨ ॥੧॥ ਰਹਾਉ ॥ ਸਚਾ = ਸਦਾ-ਥਿਰ ਰਹਿਣ ਵਾਲਾ। ਮਾਰਿ = ਮਾਰ ਕੇ ॥੧॥ ਰਹਾਉ ॥

ਹਰਿ ਜੀਉ ਸਾਚਾ ਸਾਚੀ ਨਾਈ

True is the Dear Lord, and True is His Name.

ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਨਾਈ = {स्ना = ਅਰਬੀ ਲ਼ਫ਼ਜ਼} ਵਡਿਆਈ।

ਗੁਰ ਪਰਸਾਦੀ ਕਿਸੈ ਮਿਲਾਈ

By Guru's Grace, some merge with Him.

ਗੁਰੂ ਦੀ ਕਿਰਪਾ ਨਾਲ ਕਿਸੇ (ਵਿਰਲੇ ਵਡ-ਭਾਗੀ) ਨੂੰ (ਪ੍ਰਭੂ ਆਪਣੇ ਚਰਨਾਂ ਵਿਚ) ਮਿਲਾਂਦਾ ਹੈ। ਕਿਸੈ = ਕਿਸੇ ਵਿਰਲੇ ਨੂੰ।

ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥

Through the Word of the Guru's Shabad, those who merge with the Lord shall not be separated from Him again. They merge with intuitive ease into the True Lord. ||2||

ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਵਿਚ) ਮਿਲਦੇ ਹਨ, ਉਹ (ਉਸ ਤੋਂ) ਵਿੱਛੁੜਦੇ ਨਹੀਂ। ਉਹ ਆਤਮਕ ਅਡੋਲਤਾ ਵਿਚ ਤੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋਏ ਰਹਿੰਦੇ ਹਨ ॥੨॥ ਸਬਦਿ = ਸ਼ਬਦ ਦੀ ਰਾਹੀਂ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ॥੨॥

ਤੁਝ ਤੇ ਬਾਹਰਿ ਕਛੂ ਹੋਇ

There is nothing beyond You;

(ਹੇ ਭਾਈ!) ਤੈਥੋਂ (ਭਾਵ, ਤੇਰੇ ਹੁਕਮ ਤੋਂ) ਬਾਹਰ ਕੁਝ ਨਹੀਂ ਹੋ ਸਕਦਾ। ਤੇ = ਤੋਂ।

ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ

You are the One who does, sees, and knows.

ਤੂੰ (ਜਗਤ) ਪੈਦਾ ਕਰ ਕੇ (ਉਸ ਦੀ) ਸੰਭਾਲ (ਭੀ) ਕਰਦਾ ਹੈਂ, ਤੂੰ (ਹਰੇਕ ਦੇ ਦਿਲ ਦੀ) ਜਾਣਦਾ ਭੀ ਹੈਂ। ਵੇਖਹਿ = ਵੇਖਦਾ ਹੈਂ, ਸੰਭਾਲ ਕਰਦਾ ਹੈਂ।

ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥

The Creator Himself acts, and inspires others to act. Through the Guru's Teachings, He blends us into Himself. ||3||

(ਹੇ ਭਾਈ!) ਕਰਤਾਰ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰਦਾ ਹੈ (ਤੇ ਜੀਵਾਂ ਪਾਸੋਂ) ਕਰਾਂਦਾ ਹੈ, ਗੁਰੂ ਦੀ ਮਤਿ ਦੀ ਰਾਹੀਂ ਆਪ ਹੀ ਜੀਵਾਂ ਨੂੰ ਆਪਣੇ ਵਿਚ ਮਿਲਾਂਦਾ ਹੈ ॥੩॥

ਕਾਮਣਿ ਗੁਣਵੰਤੀ ਹਰਿ ਪਾਏ

The virtuous soul-bride finds the Lord;

ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਗੁਣ ਆਪਣੇ ਅੰਦਰ ਵਸਾਂਦੀ ਹੈ ਉਹ ਪਰਮਾਤਮਾ ਨੂੰ ਮਿਲ ਪੈਂਦੀ ਹੈ। ਕਾਮਣਿ = ਇਸਤ੍ਰੀ {कामिनी}।

ਭੈ ਭਾਇ ਸੀਗਾਰੁ ਬਣਾਏ

she decorates herself with the Love and the Fear of God.

ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ, ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਹ (ਪਰਮਾਤਮਾ ਦੇ ਗੁਣਾਂ ਨੂੰ ਆਪਣੇ ਜੀਵਨ ਦਾ) ਸਿੰਗਾਰ ਬਣਾਂਦੀ ਹੈ। ਭੈ = ਡਰ-ਅਦਬ ਵਿਚ। ਭਾਇ = ਪ੍ਰੇਮ ਵਿਚ।

ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥

She who serves the True Guru is forever a happy soul-bride. She is absorbed in the true teachings. ||4||

ਉਹ ਗੁਰੂ ਨੂੰ ਆਸਰਾ-ਪਰਨਾ ਬਣਾ ਕੇ ਸਦਾ ਲਈ ਖਸਮ-ਪ੍ਰਭੂ ਵਾਲੀ ਬਣ ਜਾਂਦੀ ਹੈ, ਉਹ ਪ੍ਰਭੂ-ਮਿਲਾਪ ਵਾਲੇ ਗੁਰ-ਉਪਦੇਸ਼ ਵਿਚ ਲੀਨ ਰਹਿੰਦੀ ਹੈ ॥੪॥ ਸੇਵਿ = ਸੇਵ ਕੇ, ਆਸਰਾ ਬਣ ਕੇ। ਸਚੁ ਉਪਦੇਸਿ = ਸਦਾ-ਥਿਰ ਪ੍ਰਭੂ ਨਾਲ ਮਿਲਾਣ ਵਾਲੇ ਉਪਦੇਸ ਵਿਚ ॥੪॥

ਸਬਦੁ ਵਿਸਾਰਨਿ ਤਿਨਾ ਠਉਰੁ ਠਾਉ

Those who forget the Word of the Shabad have no home and no place of rest.

ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਭੁਲਾ ਦੇਂਦੇ ਹਨ ਉਹਨਾਂ ਨੂੰ (ਪਰਮਾਤਮਾ ਦੀ ਹਜ਼ੂਰੀ ਵਿਚ) ਕੋਈ ਥਾਂ-ਥਿੱਤਾ ਨਹੀਂ ਮਿਲਦਾ। ਉਹ (-ਮਾਇਆ-ਮੋਹ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।

ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ

They are deluded by doubt, like a crow in a deserted house.

ਜਿਵੇਂ ਕੋਈ ਕਾਂ ਕਿਸੇ ਉੱਜੜੇ ਘਰ ਵਿਚ (ਜਾ ਕੇ ਖਾਣ ਲਈ ਕੁਝ ਨਹੀਂ ਲੱਭ ਸਕਦਾ, ਤਿਵੇਂ ਗੁਰ-ਸ਼ਬਦ ਨੂੰ ਭੁਲਾਣ ਵਾਲੇ ਬੰਦੇ ਆਤਮਕ ਜੀਵਨ ਵੱਲੋਂ ਖ਼ਾਲੀ-ਹੱਥ ਹੀ ਰਹਿੰਦੇ ਹਨ)। ਭ੍ਰਮਿ = ਭਟਕਣਾ ਵਿਚ ਪੈ ਕੇ। ਭੂਲੇ = ਕੁਰਾਹੇ ਪੈ ਗਏ। ਘਰਿ = ਘਰ ਵਿਚ। ਕਾਉ = ਕਾਂ।

ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥

They forfeit both this world and the next, and they pass their lives suffering in pain and misery. ||5||

ਉਹ ਮਨੁੱਖ ਇਹ ਲੋਕ ਤੇ ਪਰਲੋਕ ਦੋਵੇਂ ਹੀ ਜ਼ਾਇਆ ਕਰ ਲੈਂਦੇ ਹਨ, ਉਹਨਾਂ ਦੀ ਉਮਰ ਸਦਾ ਦੁੱਖ ਵਿਚ ਹੀ ਬੀਤਦੀ ਹੈ ॥੫॥ ਹਾਲਤ = ਇਹ ਲੋਕ। ਪਲਤੁ {परन्न} ਪਰਲੋਕ। ਦੁਖੇ = ਦੁਖਿ ਹੀ, ਦੁੱਖ ਵਿਚ ਹੀ ॥੫॥

ਲਿਖਦਿਆ ਲਿਖਦਿਆ ਕਾਗਦ ਮਸੁ ਖੋਈ

Writing on and on endlessly, they run out of paper and ink.

(ਮਾਇਆ-ਵੇੜ੍ਹੇ ਮਨੁੱਖ ਮਾਇਆ ਦੇ ਲੇਖੇ) ਲਿਖਦੇ ਲਿਖਦੇ (ਅਨੇਕਾਂ) ਕਾਗ਼ਜ਼ ਤੇ (ਬੇਅੰਤ) ਸਿਆਹੀ ਮੁਕਾ ਲੈਂਦੇ ਹਨ, ਮਸੁ = ਸਿਆਹੀ। ਖੋਈ = ਮੁਕਾ ਲਈ।

ਦੂਜੈ ਭਾਇ ਸੁਖੁ ਪਾਏ ਕੋਈ

Through the love with duality, no one has found peace.

ਪਰ ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਨੇ ਕਦੇ ਆਤਮਕ ਆਨੰਦ ਨਹੀਂ ਮਾਣਿਆ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।

ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥

They write falsehood, and they practice falsehood; they are burnt to ashes by focusing their consciousness on falsehood. ||6||

ਉਹ ਮਾਇਆ ਦਾ ਹੀ ਲੇਖਾ ਲਿਖਦੇ ਰਹਿੰਦੇ ਹਨ, ਅਤੇ ਮਾਇਆ ਹੀ ਇਕੱਠੀ ਕਰਦੇ ਰਹਿੰਦੇ ਹਨ, ਉਹ ਸਦਾ ਖਿੱਝਦੇ ਹੀ ਰਹਿੰਦੇ ਹਨ ਕਿਉਂਕਿ ਉਹ ਨਾਸਵੰਤ ਮਾਇਆ ਵਿਚ ਹੀ ਆਪਣਾ ਮਨ ਜੋੜੀ ਰੱਖਦੇ ਹਨ ॥੬॥ ਤੈ = ਅਤੇ। ਜਲਿ ਜਾਵਹਿ = ਸੜ ਜਾਂਦੇ ਹਨ, ਖਿੱਝਦੇ ਹਨ। ਕੂੜਿ = ਕੂੜ ਵਿਚ, ਨਾਸਵੰਤ ਦੇ ਮੋਹ ਵਿਚ ॥੬॥

ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ

The Gurmukhs write and reflect on Truth, and only Truth.

ਗੁਰੂ ਦੀ ਸਰਨ ਵਿਚ ਰਹਿਣ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ ਲਿਖਦੇ ਹਨ, ਪਰਮਾਤਮਾ ਦੇ ਗੁਣਾਂ ਦਾ ਵਿਚਾਰ ਲਿਖਦੇ ਹਨ।

ਸੇ ਜਨ ਸਚੇ ਪਾਵਹਿ ਮੋਖ ਦੁਆਰੁ

The true ones find the gate of salvation.

ਉਹ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ, ਉਹ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦੇ ਹਨ। ਸਚੇ = ਸਦਾ-ਥਿਰ ਪ੍ਰਭੂ ਦਾ ਰੂਪ। ਮੋਖ ਦੁਆਰੁ = (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ।

ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥

True is their paper, pen and ink; writing Truth, they are absorbed in the True One. ||7||

ਉਹਨਾਂ ਮਨੁੱਖਾਂ ਦਾ ਕਾਗ਼ਜ਼ ਸਫਲ ਹੈ, ਉਹਨਾਂ ਦੀ ਕਲਮ ਸਫਲ ਹੈ, ਦਵਾਤ ਭੀ ਸਫਲ ਹੈ, ਜੇਹੜੇ ਸਦਾ-ਥਿਰ ਪ੍ਰਭੂ ਦਾ ਨਾਮ ਲਿਖ ਲਿਖ ਕੇ ਸਦਾ-ਥਿਰ ਪ੍ਰਭੂ ਦੇ ਵਿਚ ਹੀ ਲੀਨ ਰਹਿੰਦੇ ਹਨ ॥੭॥ ਸਚੁ = ਸਫਲ। ਮਸਵਾਣੀ = ਦਵਾਤ। ਲਿਖਿ = ਲਿਖ ਕੇ ॥੭॥

ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ

My God sits deep within the self; He watches over us.

(ਹੇ ਭਾਈ!) ਮੇਰਾ ਪਰਮਾਤਮਾ (ਸਭ ਜੀਵਾਂ ਦੇ) ਅੰਦਰ ਬੈਠਾ (ਹਰੇਕ ਦੀ) ਸੰਭਾਲ ਕਰਦਾ ਹੈ। ਅੰਤਰਿ = (ਜੀਵਾਂ ਦੇ) ਅੰਦਰ।

ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ

Those who meet the Lord, by Guru's Grace, are acceptable.

ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਉਸ ਪਰਮਾਤਮਾ ਦੇ ਚਰਨਾਂ ਵਿਚ ਜੁੜਦਾ ਹੈ, ਉਹੀ ਮਨੁੱਖ ਪਰਮਾਤਮਾ ਦੀਆਂ ਨਜ਼ਰਾਂ ਵਿਚ ਪਰਵਾਨ ਹੁੰਦਾ ਹੈ। ਲੇਖੈ = ਲੇਖੇ ਵਿਚ, ਪਰਵਾਨ।

ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥

O Nanak, glorious greatness is received through the Naam, which is obtained through the Perfect Guru. ||8||22||23||

ਹੇ ਨਾਨਕ! ਪਰਮਾਤਮਾ ਦਾ ਨਾਮ ਪੂਰੇ ਗੁਰੂ ਪਾਸੋਂ ਹੀ ਮਿਲਦਾ ਹੈ। ਜਿਸ ਨੂੰ ਨਾਮ ਮਿਲ ਜਾਂਦਾ ਹੈ, ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ ਪ੍ਰਾਪਤ ਕਰਦਾ ਹੈ ॥੮॥੨੨॥੨੩॥ ਤੇ = ਪਾਸੋਂ ॥੮॥