ਸਲੋਕ ਮਹਲਾ

Salok, Second Mehl:

ਸਲੋਕ ਦੂਜੀ ਪਾਤਿਸ਼ਾਹੀ।

ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ

Those who are blessed with the glorious greatness of Your Name - their minds are imbued with Your Love.

(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਨੂੰ ਤੇਰੇ ਨਾਮ ਦੀ ਸੋਭਾ (ਕਰਨ ਦੀ ਸੁਭਾਗਤਾ) ਮਿਲੀ ਹੈ ਉਹ ਮਨੁੱਖ ਆਪਣੇ ਮਨ ਵਿਚ (ਤੇਰੇ ਨਾਮ ਦੇ ਰੰਗ ਨਾਲ) ਰੰਗੇ ਰਹਿੰਦੇ ਹਨ। ਤੇ = (ਬਹੁ-ਵਚਨ) ਉਹ ਮਨੁੱਖ। ਰਤੇ = ਰੱਤੇ, ਰੰਗੇ ਹੋਏ।

ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ

O Nanak, there is only One Ambrosial Nectar; there is no other nectar at all.

ਹੇ ਨਾਨਕ! (ਉਹਨਾਂ ਲਈ) ਇਕ ਨਾਮ ਹੀ ਅੰਮ੍ਰਿਤ ਹੈ ਹੋਰ ਕਿਸੇ ਚੀਜ਼ ਨੂੰ ਉਹ ਅੰਮ੍ਰਿਤ ਨਹੀਂ ਮੰਨਦੇ। ਅੰਮ੍ਰਿਤੁ = ਅਮਰ ਕਰਨ ਵਾਲਾ ਜਲ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ।

ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ

O Nanak, the Ambrosial Nectar is obtained within the mind, by Guru's Grace.

ਹੇ ਨਾਨਕ! (ਇਹ ਨਾਮ) ਅੰਮ੍ਰਿਤ (ਹਰੇਕ ਮਨੁੱਖ ਦੇ) ਮਨ ਵਿਚ ਹੀ ਹੈ, ਪਰ ਮਿਲਦਾ ਹੈ ਗੁਰੂ ਦੀ ਕਿਰਪਾ ਨਾਲ; ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ।

ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥

They alone drink it in with love, who have such pre-ordained destiny. ||1||

ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਲਿਖਿਆ ਹੋਇਆ ਹੈ; ਉਹਨਾਂ ਨੇ ਹੀ ਸੁਆਦ ਨਾਲ ਪੀਤਾ ਹੈ ॥੧॥ ਰੰਗ ਸਿਉ = ਮੌਜ ਨਾਲ, ਸੁਆਦ ਨਾਲ। ਆਦਿ = ਮੁੱਢ ਤੋਂ, ਧੁਰ ਤੋਂ ॥੧॥