ਪੰਡਿਤ ਜਨ ਮਾਤੇ ਪੜੑਿ ਪੁਰਾਨ ॥
The Pandits, the Hindu religious scholars, are intoxicated, reading the Puraanas.
ਪੰਡਿਤ ਲੋਕ ਪੁਰਾਨ (ਆਦਿਕ ਧਰਮ-ਪੁਸਤਕਾਂ) ਪੜ੍ਹ ਕੇ ਅਹੰਕਾਰੇ ਹੋਏ ਹਨ; ਜਨ = ਲੋਕ। {ਨੋਟ: ਲਫ਼ਜ਼ 'ਜਨ' ਕਿਸੇ ਸ਼੍ਰੇਣੀ ਦੇ ਲਫ਼ਜ਼ ਨਾਲ ਵਰਤੀਏ ਤਾਂ ਉਸ ਦਾ ਅਰਥ ਹੁੰਦਾ ਹੈ "ਉਸ ਸ਼੍ਰੈਣੀ ਦੇ ਆਮ ਲੋਕ"}। ਮਾਤੇ = ਮੱਤੇ ਹੋਏ, ਮਸਤੇ ਹੋਏ, ਅਹੰਕਾਰੀ। ਪੜ੍ਹ੍ਹਿ = ਪੜ੍ਹ ਕੇ।
ਜੋਗੀ ਮਾਤੇ ਜੋਗ ਧਿਆਨ ॥
The Yogis are intoxicated in Yoga and meditation.
ਜੋਗੀ ਜੋਗ-ਸਾਧਨਾਂ ਦੇ ਮਾਣ ਵਿਚ ਮੱਤੇ ਹੋਏ ਹਨ,
ਸੰਨਿਆਸੀ ਮਾਤੇ ਅਹੰਮੇਵ ॥
The Sannyaasees are intoxicated in egotism.
ਸੰਨਿਆਸੀ (ਸੰਨਿਆਸ ਦੇ) ਅਹੰਕਾਰ ਵਿਚ ਡੁੱਬੇ ਹੋਏ ਹਨ; ਅਹੰਮੇਵ = ਅਹੰਕਾਰ।
ਤਪਸੀ ਮਾਤੇ ਤਪ ਕੈ ਭੇਵ ॥੧॥
The penitents are intoxicated with the mystery of penance. ||1||
ਤਪੀ ਲੋਕ ਇਸ ਵਾਸਤੇ ਮਸਤੇ ਹੋਏ ਹਨ ਕਿ ਉਹਨਾਂ ਨੇ ਤਪ ਦਾ ਭੇਤ ਪਾ ਲਿਆ ਹੈ ॥੧॥ ਭੇਵ = ਭੇਤ, ਮਰਮ ॥੧॥
ਸਭ ਮਦ ਮਾਤੇ ਕੋਊ ਨ ਜਾਗ ॥
All are intoxicated with the wine of Maya; no one is awake and aware.
ਸਭ ਜੀਵ (ਕਿਸੇ ਨਾ ਕਿਸੇ ਵਿਕਾਰ ਵਿਚ) ਮੱਤੇ ਪਏ ਹਨ, ਕੋਈ ਜਾਗਦਾ ਨਹੀਂ (ਦਿੱਸਦਾ)।
ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
The thieves are with them, plundering their homes. ||1||Pause||
ਤੇ, ਇਹਨਾਂ ਜੀਵਾਂ ਦੇ ਅੰਦਰੋਂ ਹੀ (ਉੱਠ ਕੇ ਕਾਮਾਦਿਕ) ਚੋਰ ਇਹਨਾਂ ਦਾ (ਹਿਰਦਾ-ਰੂਪ) ਘਰ ਲੁੱਟ ਰਹੇ ਹਨ ॥੧॥ ਰਹਾਉ ॥ ਸੰਗ ਹੀ = ਨਾਲ ਹੀ; ਅੰਦਰ ਹੀ। ਮੁਸਨ ਲਾਗ = ਠੱਗਣ ਲੱਗ ਪੈਂਦੇ ਹਨ ॥੧॥ ਰਹਾਉ ॥
ਜਾਗੈ ਸੁਕਦੇਉ ਅਰੁ ਅਕੂਰੁ ॥
Suk Dayv and Akrur are awake and aware.
(ਜਗਤ ਵਿਚ ਕੋਈ ਵਿਰਲੇ ਵਿਰਲੇ ਜਾਗੇ, ਵਿਰਲੇ ਵਿਰਲੇ ਮਾਇਆ ਦੇ ਪ੍ਰਭਾਵ ਤੋਂ ਬਚੇ); ਜਾਗਦਾ ਰਿਹਾ ਸੁਕਦੇਵ ਰਿਸ਼ੀ ਤੇ ਅਕ੍ਰੂਰ ਭਗਤ; ਸੁਕਦੇਉ = {Skt. शुक} ਵਿਆਸ ਦੇ ਇਕ ਪੁੱਤਰ ਦਾ ਨਾਮ ਹੈ। ਇਹ ਜੰਮਦਾ ਹੀ ਭਗਤ ਸੀ, ਇਸ ਨੇ ਬੜੇ ਕਠਿਨ ਤਪ ਕੀਤੇ। ਰਾਜਾ ਪਰੀਖ੍ਯ੍ਯਤ ਨੂੰ ਇਸੇ ਰਿਸ਼ੀ ਨੇ ਭਾਗਵਤ ਪੁਰਾਣ ਸੁਣਾਇਆ ਸੀ। ਅਕ੍ਰੂਰ = ਕੰਸ ਦਾ ਭਰਾ, ਕ੍ਰਿਸ਼ਨ ਜੀ ਦਾ ਮਾਮਾ ਅਤੇ ਭਗਤ।
ਹਣਵੰਤੁ ਜਾਗੈ ਧਰਿ ਲੰਕੂਰੁ ॥
Hanuman with his tail is awake and aware.
ਜਾਗਦਾ ਰਿਹਾ ਹਨੂਮਾਨ ਪੂਛਲ ਧਾਰ ਕੇ ਭੀ (ਭਾਵ, ਭਾਵੇਂ ਲੋਕ ਉਸ ਨੂੰ ਪੂਛਲ ਵਾਲਾ ਹੀ ਆਖਦੇ ਹਨ)। ਲੰਕੂਰੁ = {Skt. लांगुल} ਪੂਛਲ। ਧਰਿ = ਧਾਰ ਕੇ।
ਸੰਕਰੁ ਜਾਗੈ ਚਰਨ ਸੇਵ ॥
Shiva is awake, serving at the Lord's Feet.
ਪ੍ਰਭੂ-ਚਰਨਾਂ ਦੀ ਸੇਵਾ ਕਰ ਕੇ ਜਾਗਿਆ ਸ਼ਿਵ ਜੀ।
ਕਲਿ ਜਾਗੇ ਨਾਮਾ ਜੈਦੇਵ ॥੨॥
Naam Dayv and Jai Dayv are awake in this Dark Age of Kali Yuga. ||2||
(ਹੁਣ ਦੇ ਸਮੇ) ਕਲਿਜੁਗ ਵਿਚ ਜਾਗਦੇ ਰਹੇ ਭਗਤ ਨਾਮਦੇਵ ਤੇ ਜੈਦੇਵ ਜੀ ॥੨॥
ਜਾਗਤ ਸੋਵਤ ਬਹੁ ਪ੍ਰਕਾਰ ॥
There are many ways of being awake, and sleeping.
ਜਾਗਣਾ ਤੇ ਸੁੱਤੇ ਰਹਿਣਾ (ਭੀ) ਕਈ ਕਿਸਮ ਦਾ ਹੈ (ਚੋਰ ਭੀ ਤਾਂ ਰਾਤ ਨੂੰ ਜਾਗਦੇ ਹੀ ਹਨ)। ਬਹੁ ਪ੍ਰਕਾਰ = ਕਈ ਕਿਸਮਾਂ ਦਾ।
ਗੁਰਮੁਖਿ ਜਾਗੈ ਸੋਈ ਸਾਰੁ ॥
To be awake as Gurmukh is the most excellent way.
ਉਹ ਜਾਗਣਾ ਸ੍ਰੇਸ਼ਟ ਹੈ ਜੋ ਗੁਰਮੁਖਾਂ ਦਾ ਜਾਗਣਾ ਹੈ (ਭਾਵ, ਜੋ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਮਾਇਆ ਦੇ ਹੱਲੇ ਵਲੋਂ ਸੁਚੇਤ ਰਹਿੰਦਾ ਹੈ, ਉਹੀ ਜਾਗ ਰਿਹਾ ਹੈ)। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਸਾਰੁ = ਸ੍ਰੇਸ਼ਟ। ਸੋਈ = ਉਹ ਜਾਗਣਾ।
ਇਸੁ ਦੇਹੀ ਕੇ ਅਧਿਕ ਕਾਮ ॥
The most sublime of all the actions of this body,
(ਮਾਇਆ ਦੇ ਹੱਲੇ ਵਲੋਂ ਸੁਚੇਤ ਰਹਿ ਕੇ ਸਿਮਰਨ ਕਰਨਾ) ਜੀਵ ਦੇ ਬਹੁਤ ਕੰਮ ਆਉਂਦਾ ਹੈ। ਦੇਹੀ = ਦੇਹ-ਧਾਰੀ, ਜੀਵ। ਅਧਿਕ = ਬਹੁਤ।
ਕਹਿ ਕਬੀਰ ਭਜਿ ਰਾਮ ਨਾਮ ॥੩॥੨॥
says Kabeer, is to meditate and vibrate on the Lord's Name. ||3||2||
ਕਬੀਰ ਆਖਦਾ ਹੈ ਕਿ ਪ੍ਰਭੂ ਦਾ ਨਾਮ ਸਿਮਰ (ਕੇ ਸੁਚੇਤ ਰਹੁ) ॥੩॥੨॥