ਭੈਰਉ ਮਹਲਾ ੧ ॥
Bhairao, First Mehl:
ਭੈਰਉ ਪਹਿਲੀ ਪਾਤਿਸ਼ਾਹੀ।
ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
His walk becomes weak and clumsy, his feet and hands shake, and the skin of his body is withered and wrinkled.
(ਹੇ ਅੰਨ੍ਹੇ ਜੀਵ! ਹੁਣ ਬੁਢੇਪੇ ਵਿਚ) ਤੇਰੀ ਤੋਰ ਬੇ-ਢਬੀ ਹੋ ਚੁਕੀ ਹੈ, ਤੇਰੇ ਪੈਰ ਹੱਥ ਢਿਲਕ ਪਏ ਹਨ, ਤੇਰੇ ਸਰੀਰ ਦੀ ਚਮੜੀ ਉਤੇ ਝੁਰੜੀਆਂ ਪੈ ਰਹੀਆਂ ਹਨ, ਭੂੰਡੀ = ਕੋਝੀ, ਬੇ-ਢਬੀ, ਭੱਦੀ। ਕਰ = ਹੱਥ। ਖਿਸਰੇ = ਢਿੱਲੇ ਹੋ ਗਏ। ਤੁਚਾ = ਚਮੜੀ। ਦੇਹ = ਸਰੀਰ (ਦੀ)।
ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥
His eyes are dim, his ears are deaf, and yet, the self-willed manmukh does not know the Naam. ||1||
ਤੇਰੀਆਂ ਅੱਖਾਂ ਅੱਗੇ ਹਨੇਰਾ ਹੋਣ ਲੱਗ ਪਿਆ ਹੈ, ਤੇਰੇ ਕੰਨ ਬੋਲੇ ਹੋ ਚੁਕੇ ਹਨ, ਪਰ ਅਜੇ ਭੀ ਆਪਣੇ ਮਨ ਦੇ ਪਿੱਛੇ ਤੁਰ ਕੇ ਤੂੰ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ ॥੧॥ ਨੇਤ੍ਰੀ = ਅੱਖਾਂ ਵਿਚ। ਕਰਨ = ਕੰਨ। ਬਹਰੇ = ਬੋਲੇ। ਮਨਮੁਖਿ = ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ॥੧॥
ਅੰਧੁਲੇ ਕਿਆ ਪਾਇਆ ਜਗਿ ਆਇ ॥
O blind man, what have you obtained by coming into the world?
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ! ਤੂੰ ਜਗਤ ਵਿਚ ਜਨਮ ਲੈ ਕੇ (ਆਤਮਕ ਜੀਵਨ ਦੇ ਅਸਲੀ ਲਾਭ ਵਜੋਂ) ਕੁਝ ਭੀ ਨਾਹ ਖੱਟਿਆ, ਜਗਿ = ਜਗਤ ਵਿਚ। ਆਇ = ਆ ਕੇ, ਜਨਮ ਲੈ ਕੇ।
ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥
The Lord is not in your heart, and you do not serve the Guru. After wasting your capital, you shall have to depart. ||1||Pause||
ਸਗੋਂ ਤੂੰ ਮੂਲ ਭੀ ਗਵਾ ਲਿਆ (ਜੇਹੜਾ ਪਹਿਲਾਂ ਕੋਈ ਆਤਮਕ ਜੀਵਨ ਸੀ ਉਹ ਭੀ ਨਾਸ ਕਰ ਲਿਆ, ਕਿਉਂਕਿ) ਤੂੰ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਨਹੀਂ ਵਸਾਇਆ, ਤੇ ਤੂੰ ਗੁਰੂ ਦੀ ਦੱਸੀ ਕਾਰ ਨਹੀਂ ਕੀਤੀ ॥੧॥ ਰਹਾਉ ॥ ਰਿਦੈ = ਹਿਰਦੇ ਵਿਚ। ਮੂਲੁ = ਰਾਸਿ-ਪੂੰਜੀ ॥੧॥ ਰਹਾਉ ॥
ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥
Your tongue is not imbued with the Love of the Lord; whatever you say is tasteless and insipid.
(ਹੇ ਅੰਨ੍ਹੇ ਜੀਵ!) ਤੇਰੀ ਜੀਭ ਪ੍ਰਭੂ ਦੀ ਯਾਦ ਦੇ ਪਿਆਰ ਵਿਚ ਨਹੀਂ ਭਿੱਜੀ, ਜਦੋਂ ਭੀ ਬੋਲਦੀ ਹੈ ਫਿੱਕੇ ਬੋਲ ਹੀ ਬੋਲਦੀ ਹੈ। ਰੰਗਿ = ਰੰਗ ਵਿਚ, ਪ੍ਰੇਮ ਵਿਚ। ਰਾਤੀ = ਰੱਤੀ, ਰੰਗੀ। ਫੀਕੇ = ਖਰ੍ਹਵੇ।
ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥
You indulge in slander of the Saints; becoming a beast, you shall never be noble. ||2||
ਤੂੰ ਸਦਾ ਭਲੇ ਬੰਦਿਆਂ ਦੀ ਨਿੰਦਿਆ ਵਿਚ ਰੁੱਝਾ ਰਹਿੰਦਾ ਹੈਂ, ਤੇਰੇ ਸਾਰੇ ਕੰਮ ਪਸ਼ੂਆਂ ਵਾਲੇ ਹੋਏ ਪਏ ਹਨ, (ਇਸੇ ਤਰ੍ਹਾਂ ਰਿਹਾਂ) ਇਹ ਕਦੇ ਭੀ ਚੰਗੇ ਨਹੀਂ ਹੋ ਸਕਣਗੇ ॥੨॥ ਵਿਆਪਸਿ = ਰੁੱਝਾ ਰਹਿੰਦਾ ਹੈ। ਨੀਕੇ = ਚੰਗੇ ॥੨॥
ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥
Only a few obtain the sublime essence of the Ambrosial Amrit, united in Union with the True Guru.
(ਪਰ ਜੀਵਾਂ ਦੇ ਭੀ ਕੀਹ ਵੱਸ?) ਆਤਮਕ ਜੀਵਨ ਦੇਣ ਵਾਲੇ ਸ੍ਰ੍ਰੇਸ਼ਟ ਨਾਮ ਦੇ ਜਾਪ ਦਾ ਸੁਆਦ ਉਹਨਾਂ ਵਿਰਲਿਆਂ ਬੰਦਿਆਂ ਨੂੰ ਆਉਂਦਾ ਹੈ ਜਿਨ੍ਹਾਂ ਨੂੰ (ਪਰਮਾਤਮਾ ਆਪ) ਸਤਿਗੁਰੂ ਦੀ ਸੰਗਤ ਵਿਚ ਮਿਲਾਂਦਾ ਹੈ। ਸਤਿਗੁਰ ਮੇਲਿ = ਗੁਰੂ ਦੀ ਸੰਗਤ ਵਿਚ।
ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥
As long as the mortal does not come to understand the mystery of the Shabad, the Word of God, he shall continue to be tormented by death. ||3||
ਮਨੁੱਖ ਨੂੰ ਜਦੋਂ ਤਕ ਸਿਫ਼ਤ-ਸਾਲਾਹ ਦਾ ਰਸ ਨਹੀਂ ਆਉਂਦਾ ਤਦੋਂ ਤਕ (ਇਹ ਅਜੇਹੇ ਕੰਮ ਕਰਦਾ ਰਹਿੰਦਾ ਹੈ ਜਿਨ੍ਹਾਂ ਕਰ ਕੇ) ਇਸ ਨੂੰ ਮੌਤ ਦਾ ਡਰ ਦੁਖੀ ਕਰਦਾ ਰਹਿੰਦਾ ਹੈ ॥੩॥ ਸਬਦ ਭੇਦੁ = ਸ਼ਬਦ ਦਾ ਭੇਦ, ਸ਼ਬਦ ਦਾ ਰਸ। ਕਾਲੁ = ਮੌਤ (ਦਾ ਡਰ) ॥੩॥
ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥
Whoever finds the door of the One True Lord, does not know any other house or door.
ਗੁਰੂ ਦੀ ਕਿਰਪਾ ਨਾਲ ਜੋ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਦਰ ਹੀ ਮੱਲੀ ਰੱਖਦਾ ਹੈ ਤੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਦਰਵਾਜ਼ਾ ਕਿਸੇ ਹੋਰ ਦਾ ਘਰ ਨਹੀਂ ਭਾਲਦਾ, ਅਨ ਕੋ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦਾ। ਸਚਿਆਰਾ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ।
ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥
By Guru's Grace, I have obtained the supreme status; so says poor Nanak. ||4||3||4||
ਨਾਨਕ ਇਹ ਵਿਚਾਰ ਦੀ ਗੱਲ ਆਖਦਾ ਹੈ ਕਿ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ ॥੪॥੩॥੪॥ ਪਰਸਾਦਿ = ਕਿਰਪਾ ਨਾਲ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਵਿਚਾਰਾ = ਵਿਚਾਰ ਦੀ ਗੱਲ ॥੪॥੩॥੪॥