ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਹਰਿ ਸਾ ਮੀਤੁ ਨਾਹੀ ਮੈ ਕੋਈ

I have no other friend like the Lord.

ਮੈਨੂੰ ਪਰਮਾਤਮਾ ਵਰਗਾ ਹੋਰ ਕੋਈ ਮਿੱਤਰ ਨਹੀਂ ਦਿੱਸਦਾ, ਸਾ = ਵਰਗਾ।

ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ

He gave me body and mind, and infused consciousness into my being.

(ਪਰਮਾਤਮਾ ਹੀ ਹੈ) ਜਿਸ ਨੇ ਮੈਨੂੰ ਇਹ ਸਰੀਰ ਦਿੱਤਾ ਇਹ (ਮਨ) ਜਿੰਦ ਦਿੱਤੀ ਤੇ ਮੇਰੇ ਅੰਦਰਿ ਸੁਰਤ ਟਿਕਾ ਦਿੱਤੀ। ਜਿਨਿ = ਜਿਸ (ਪ੍ਰਭੂ) ਨੇ। ਸੁਰਤਿ = ਸੂਝ। ਸਮੋਈ = ਟਿਕਾ ਦਿੱਤਾ ਹੈ।

ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥

He cherishes and cares for all beings; He is deep within, the wise, all-knowing Lord. ||1||

(ਉਹ ਸਿਰਫ਼ ਪ੍ਰਭੂ ਹੀ ਹੈ ਜੋ) ਸਾਰੇ ਜੀਵਾਂ ਦੀ ਪਾਲਣਾ ਕਰ ਕੇ ਸਭ ਦੀ ਸੰਭਾਲ ਕਰਦਾ ਹੈ, ਉਹ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਸਭ ਦੇ ਦਿਲ ਦੀ ਜਾਣਦਾ ਹੈ, ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ ॥੧॥ ਸਮਾਨੇ = ਸੰਭਾਲ ਕਰਦਾ ਹੈ। ਦਾਨਾ = ਦਿਲ ਦੀ ਜਾਣਨ ਵਾਲਾ। ਬੀਨਾ = ਵੇਖਣ ਵਾਲਾ ॥੧॥

ਗੁਰੁ ਸਰਵਰੁ ਹਮ ਹੰਸ ਪਿਆਰੇ

The Guru is the sacred pool, and I am His beloved swan.

(ਪਰ ਉਹ ਮਿੱਤਰ-ਪ੍ਰਭੂ ਗੁਰੂ ਦੀ ਸਰਨ ਪਿਆਂ ਮਿਲਦਾ ਹੈ) ਗੁਰੂ ਸਰੋਵਰ ਹੈ, ਅਸੀਂ ਜੀਵ ਉਸ ਪਿਆਰੇ (ਸਰੋਵਰ) ਦੇ ਹੰਸ ਹਾਂ। (ਗੁਰੂ ਦੇ ਹੋ ਕੇ ਰਹਿਣ ਵਾਲੇ ਹੰਸਾਂ ਨੂੰ ਗੁਰੂ-ਮਾਨਸਰੋਵਰ ਵਿਚੋਂ ਮੋਤੀ ਮਿਲਦੇ ਹਨ)। ਹੰਸ ਪਿਆਰੇ = ਪਿਆਰੇ ਦੇ ਹੰਸ।

ਸਾਗਰ ਮਹਿ ਰਤਨ ਲਾਲ ਬਹੁ ਸਾਰੇ

In the ocean, there are so many jewels and rubies.

(ਗੁਰੂ ਸਮੁੰਦਰ ਹੈ) ਉਸ ਸਮੁੰਦਰ ਵਿਚ (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ) ਰਤਨ ਹਨ, ਲਾਲ ਹਨ, ਮੋਤੀ ਮਾਣਕ ਹਨ, ਹੀਰੇ ਹਨ। ਸਾਗਰ = ਸਮੁੰਦਰ।

ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥

The Lord's Praises are pearls, gems and diamonds. Singing His Praises, my mind and body are drenched with His Love. ||2||

(ਗੁਰੂ-ਸਮੁੰਦਰ ਵਿਚ ਟਿਕ ਕੇ) ਪਰਮਾਤਮਾ ਦੇ ਗੁਣ ਗਾਵਿਆਂ ਮਨ (ਹਰੀ ਦੇ ਪ੍ਰੇਮ-ਰੰਗ ਵਿਚ) ਭਿੱਜ ਜਾਂਦਾ ਹੈ, ਸਰੀਰ (ਭੀ) ਭਿੱਜ ਜਾਂਦਾ ਹੈ ॥੨॥ ਭੀਨਾ = ਖ਼ੁਸ਼ ਹੁੰਦਾ ਹੈ ॥੨॥

ਹਰਿ ਅਗਮ ਅਗਾਹੁ ਅਗਾਧਿ ਨਿਰਾਲਾ

The Lord is inaccessible, inscrutable, unfathomable and unattached.

(ਸਭ ਜੀਵਾਂ ਵਿਚ ਵਿਆਪਕ ਹੁੰਦਿਆਂ ਭੀ) ਪਰਮਾਤਮਾ ਜੀਵਾਂ ਦੀ ਪਹੁੰਚ ਤੋਂ ਪਰੇ ਹੈ, ਅਥਾਹ ਹੈ, ਉਸ ਦੇ ਗੁਣਾਂ (ਦੇ ਸਮੁੰਦਰ) ਦੀ ਹਾਥ ਨਹੀਂ ਲੱਭਦੀ, ਉਹ ਨਿਰਲੇਪ ਹੈ। ਅਗਾਹੁ = ਅਥਾਹ।

ਹਰਿ ਅੰਤੁ ਪਾਈਐ ਗੁਰ ਗੋਪਾਲਾ

The Lord's limits cannot be found; the Guru is the Lord of the World.

ਸ੍ਰਿਸ਼ਟੀ ਦੇ ਰਾਖੇ, ਸਭ ਤੋਂ ਵੱਡੇ ਹਰੀ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।

ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥

Through the Teachings of the True Guru, the Lord carries us across to the other side. He unites in His Union those who are colored by His Love. ||3||

ਸਭ ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਪ੍ਰਭੂ ਸਤਿਗੁਰੂ ਦੀ ਮੱਤ ਦੇ ਕੇ ਪਾਰ ਲੰਘਾ ਲੈਂਦਾ ਹੈ। ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਦੇ ਪ੍ਰੇਮ-ਰੰਗ ਵਿਚ ਲੀਨ ਹੋ ਜਾਂਦਾ ਹੈ ॥੩॥ ਰੰਗਿ = ਰੰਗ ਵਿਚ, ਪ੍ਰੇਮ ਵਿਚ ॥੩॥

ਸਤਿਗੁਰ ਬਾਝਹੁ ਮੁਕਤਿ ਕਿਨੇਹੀ

Without the True Guru, how can anyone be liberated?

ਗੁਰੂ ਨੂੰ ਮਿਲਣ ਤੋਂ ਬਿਨਾ (ਮਾਇਆ ਦੇ ਮੋਹ-ਸਮੁੰਦਰ ਤੋਂ) ਖ਼ਲਾਸੀ ਨਹੀਂ ਮਿਲਦੀ। ਕਿਨੇਹੀ = ਕਿਹੋ ਜਿਹੀ!

ਓਹੁ ਆਦਿ ਜੁਗਾਦੀ ਰਾਮ ਸਨੇਹੀ

He has been the Friend of the Lord, from the very beginning of time, and all throughout the ages.

ਉਹ ਪਰਮਾਤਮਾ (ਜੋ ਆਪ ਹੀ ਗੁਰੂ ਮਿਲਾਂਦਾ ਹੈ) ਸਾਰੇ ਜਗਤ ਦਾ ਮੂਲ ਹੈ, ਜੁਗਾਂ ਦੇ ਸ਼ੁਰੂ ਤੋਂ ਹੈ, ਸਭ ਵਿਚ ਵਿਆਪਕ ਤੇ ਸਭ ਨਾਲ ਪਿਆਰ ਕਰਨ ਵਾਲਾ ਹੈ। ਸਨੇਹੀ = ਪਿਆਰ ਕਰਨ ਵਾਲਾ।

ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥

By His Grace, He grants liberation in His Court; He forgives them for their sins. ||4||

ਉਹ ਪਰਮਾਤਮਾ ਮੇਹਰ ਕਰ ਕੇ ਸਾਡੇ ਕੀਤੇ ਔਗੁਣਾਂ ਨੂੰ ਬਖ਼ਸ਼ਦਾ ਹੈ, ਸਾਨੂੰ ਔਗੁਣਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਆਪਣੀ ਹਜ਼ੂਰੀ ਵਿਚ ਰੱਖਦਾ ਹੈ ॥੪॥

ਸਤਿਗੁਰੁ ਦਾਤਾ ਮੁਕਤਿ ਕਰਾਏ

The True Guru, the Giver, grants liberation;

(ਪਰਮਾਤਮਾ ਦੀ ਮੇਹਰ ਨਾਲ ਮਿਲਿਆ ਹੋਇਆ) ਸਤਿਗੁਰੂ ਆਤਮਕ ਜੀਵਨ ਦੇ ਗੁਣਾਂ ਦੀ ਦਾਤ ਕਰਦਾ ਹੈ, ਵਿਕਾਰਾਂ ਤੋਂ ਬਚਾਂਦਾ ਹੈ,

ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ

all diseases are eradicated, and one is blessed with the Ambrosial Nectar.

ਸਾਡੇ ਹਿਰਦੇ ਵਿਚ ਨਾਮ-ਅੰਮ੍ਰਿਤ ਦਾ ਰਸ ਪਾ ਕੇ ਸਾਡੇ ਰੋਗ ਦੂਰ ਕਰਦਾ ਹੈ।

ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥

Death, the tax collector, does not impose any tax on one whose inner fire has been put out, whose heart is cool and tranquil. ||5||

(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੀ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ ਜਿਸ ਦੀ ਛਾਤੀ (ਨਾਮ ਦੀ ਠੰਢ ਨਾਲ) ਠੰਢੀ-ਠਾਰ ਹੋ ਜਾਂਦੀ ਹੈ, ਜਮ ਮਸੂਲੀਆ ਉਸ ਦੇ ਨੇੜੇ ਨਹੀਂ ਢੁਕਦਾ, ਉਸ ਨੂੰ (ਜਮ ਦਾ) ਮਸੂਲ ਨਹੀਂ ਦੇਣਾ ਪੈਂਦਾ (ਕਿਉਂਕਿ ਉਸ ਨੇ ਗੁਰੂ ਦੀ ਕਿਰਪਾ ਨਾਲ ਸਿਮਰਨ ਤੋਂ ਬਿਨਾ ਕੋਈ ਹੋਰ ਮਾਇਕ ਵੱਖਰ ਆਪਣੇ ਜੀਵਨ-ਬੇੜੇ ਵਿਚ ਲੱਦਿਆ ਹੀ ਨਹੀਂ) ॥੫॥ ਜਾਗਾਤਿ = ਮਸੂਲੀਆ। ਕਰੁ = ਮਸੂਲ। ਠਰੁ = ਠੰਢਾ, ਠਰਿਆ ਹੋਇਆ ॥੫॥

ਕਾਇਆ ਹੰਸ ਪ੍ਰੀਤਿ ਬਹੁ ਧਾਰੀ

The body has developed a great love for the soul-swan.

???ਇਹ ਕਾਂਇਆਂ (ਮਾਨੋ) ਇਕ ਸੁੰਦਰ ਇਸਤ੍ਰੀ ਹੈ (ਪਰ ਜਗਤ ਵਿਚ ਆ ਕੇ) ਪੰਛੀ ਜੀਵਾਤਮਾ ਕਾਇਆ-ਨਾਰ ਨਾਲ ਬੜੀ ਪ੍ਰੀਤ ਬਣਾ ਲੈਂਦਾ ਹੈ। ਕਾਇਆ = ਸਰੀਰ। ਹੰਸ = ਜੀਵਾਤਮਾ।

ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ

He is a Yogi, and she is a beautiful woman.

ਇਹ ਜੀਵਾਤਮਾ (ਮਾਨੋ) ਇਕ ਜੋਗੀ ਹੈ (ਜੋ ਜੋਗੀ ਵਾਲੀ ਫੇਰੀ ਪਾ ਕੇ ਜਗਤ ਤੋਂ ਚਲਾ ਜਾਂਦਾ ਹੈ) ਇਹ ਕਾਂਇਆਂ (ਮਾਨੋ) ਇਕ ਸੁੰਦਰ ਇਸਤ੍ਰੀ ਹੈ (ਪਰ ਜਗਤ ਵਿਚ ਆ ਕੇ) ਪੰਛੀ ਜੀਵਾਤਮਾ ਕਾਇਆ-ਨਾਰ ਨਾਲ ਬੜੀ ਪ੍ਰੀਤ ਬਣਾ ਲੈਂਦਾ ਹੈ। ਓਹੁ ਜੋਗੀ = ਉਹ ਜੀਵਾਤਮਾ ਜੋਗੀ ਵਾਂਗ ਫੇਰੀ ਪਾ ਕੇ ਚਲੇ ਜਾਣ ਵਾਲਾ।

ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਕੀਨਾ ਹੇ ॥੬॥

Day and night, he enjoys her with delight, and then he arises and departs without consulting her. ||6||

ਰੰਗ-ਰਲੀਆਂ ਵਿਚ ਮਸਤ ਜੋਗੀ-ਜੀਵਤਮਾ ਦਿਨ ਰਾਤ ਕਾਂਇਆਂ ਨੂੰ ਭੋਗਦਾ ਹੈ (ਦਰਗਾਹੋਂ ਸੱਦਾ ਆਉਣ ਤੇ) ਤੁਰਨ ਵੇਲੇ (ਜੋਗੀ-ਜੀਵ ਕਾਇਆ-ਨਾਰ ਨਾਲ) ਸਲਾਹ ਭੀ ਨਹੀਂ ਕਰਦਾ ॥੬॥ ਅਹਿ = ਦਿਨ। ਨਿਸਿ = ਰਾਤ। ਬਿਨੋਦੀ = ਰੰਗ ਰਲੀਆਂ ਮਾਣਨ ਵਾਲਾ ॥੬॥

ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ

Creating the Universe, God remains diffused throughout it.

ਜਗਤ ਪੈਦਾ ਕਰ ਕੇ ਪ੍ਰਭੂ ਸਭ ਜੀਵਾਂ ਦੀ ਰੱਖਿਆ ਕਰਦਾ ਹੈ, ਛਾਜੈ = ਉਪਰ ਸਾਇਆ ਕਰ ਰਿਹਾ ਹੈ, ਰੱਖਿਆ ਕਰ ਰਿਹਾ ਹੈ।

ਪਉਣ ਪਾਣੀ ਬੈਸੰਤਰੁ ਗਾਜੈ

In the wind, water and fire, He vibrates and resounds.

ਹਵਾ ਪਾਣੀ ਅੱਗ (ਆਦਿਕ ਸਭ ਤੱਤਾਂ ਤੋਂ ਸਰੀਰ ਰਚ ਕੇ ਸਭ ਦੇ ਅੰਦਰ) ਪਰਗਟ ਰਹਿੰਦਾ ਹੈ, ਗਾਜੈ = ਗੱਜਦਾ ਹੈ। ਬੈਸੰਤਰੁ = ਅੱਗ।

ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥

The mind wavers, keeping company with evil passions; one obtains the rewards of his own actions. ||7||

(ਪਰ ਉਸ ਰੱਖਣਹਾਰ ਪ੍ਰਭੂ ਨੂੰ ਭੁਲਾ ਕੇ) ਮੂਰਖ ਮਨ ਕਾਮਾਦਿਕ ਵੈਰੀਆਂ ਦੀ ਸੰਗਤ ਵਿਚ ਰਲ ਕੇ ਭਟਕਦਾ ਹੈ, ਤੇ ਆਪਣੇ ਕੀਤੇ ਦਾ ਫਲ ਪਾਂਦਾ ਰਹਿੰਦਾ ਹੈ ॥੭॥ ਦੂਤ = ਕਾਮਾਦਿਕ ਵੈਰੀ। ਪਾਏ = ਭੁਗਤਦਾ ਹੈ। ਕੀਨਾ = (ਆਪਣਾ) ਕੀਤਾ ॥੭॥

ਨਾਮੁ ਵਿਸਾਰਿ ਦੋਖ ਦੁਖ ਸਹੀਐ

Forgetting the Naam, one suffers the misery of his evil ways.

ਪਰਮਾਤਮਾ ਦਾ ਨਾਮ ਭੁਲਾ ਕੇ ਦੋਖਾਂ (ਵਿਕਾਰਾਂ) ਵਿਚ ਫਸ ਜਾਈਦਾ ਹੈ ਦੁੱਖ ਸਹਾਰਨੇ ਪੈਂਦੇ ਹਨ।

ਹੁਕਮੁ ਭਇਆ ਚਲਣਾ ਕਿਉ ਰਹੀਐ

When the order to depart is issued, how can he remain here?

ਜਦੋਂ ਪ੍ਰਭੂ ਦਾ ਹੁਕਮ (ਸੱਦਾ) ਆਉਂਦਾ ਹੈ, ਇਥੋਂ ਤੁਰਨਾ ਪੈ ਜਾਂਦਾ ਹੈ, ਫਿਰ ਇਥੇ ਰਹਿ ਸਕੀਦਾ ਹੀ ਨਹੀਂ।

ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥

He falls into the pit of hell, and suffers like a fish out of water. ||8||

(ਪਰਮਾਤਮਾ ਦੀ ਯਾਦ ਤੋਂ ਖੁੰਝ ਕੇ ਸਾਰੀ ਉਮਰ) ਨਰਕਾਂ ਦੇ ਖੂਹ ਵਿਚ ਗੋਤੇ ਖਾਂਦਾ ਰਹਿੰਦਾ ਹੈ (ਇਉਂ ਤੜਫਦਾ ਰਹਿੰਦਾ ਹੈ) ਜਿਵੇਂ ਪਾਣੀ ਤੋਂ ਬਾਹਰ ਨਿਕਲ ਕੇ ਮੱਛੀ (ਤੜਫਦੀ ਹੈ) ॥੮॥ ਕੂਪ = ਖੂਹ। ਮੀਨਾ = ਮੱਛੀ ॥੮॥

ਚਉਰਾਸੀਹ ਨਰਕ ਸਾਕਤੁ ਭੋਗਾਈਐ

The faithless cynic has to endure 8.4 million hellish incarnations.

ਮਾਇਆ-ਵੇੜ੍ਹਿਆ ਜੀਵ (ਪਰਮਾਤਮਾ ਨੂੰ ਭੁਲਾ ਕੇ) ਚੁਰਾਸੀ ਲੱਖ ਜੂਨਾਂ ਦੇ ਗੇੜ ਦੇ ਦੁੱਖ ਭੋਗਦਾ ਹੈ। ਸਾਕਤੁ = ਮਾਇਆ-ਵੇੜ੍ਹਿਆ ਜੀਵ। ਚਉਰਾਸੀਹ ਨਰਕ = ਚੁਰਾਸੀ ਲੱਖ ਜੂਨਾਂ-ਰੂਪ ਨਰਕ।

ਜੈਸਾ ਕੀਚੈ ਤੈਸੋ ਪਾਈਐ

As he acts, so does he suffer.

(ਸਿਰਜਣਹਾਰ ਦੀ ਰਜ਼ਾ ਦਾ ਨਿਯਮ ਹੀ ਐਸਾ ਹੈ ਕਿ) ਜਿਹੋ ਜਿਹਾ ਕਰਮ ਕਰੀਦਾ ਹੈ ਤਿਹੋ ਜਿਹਾ ਫਲ ਭੋਗੀਦਾ ਹੈ।

ਸਤਿਗੁਰ ਬਾਝਹੁ ਮੁਕਤਿ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥

Without the True Guru, there is no liberation. Bound and gagged by his own actions, he is helpless. ||9||

ਗੁਰੂ ਦੀ ਸਰਨ ਪੈਣ ਤੋਂ ਬਿਨਾ (ਚੁਰਾਸੀ ਦੇ ਗੇੜ ਵਿਚੋਂ) ਖ਼ਲਾਸੀ ਨਹੀਂ ਹੁੰਦੀ, ਆਪਣੇ ਕੀਤੇ ਕਰਮਾਂ ਦਾ ਬੱਝਾ ਜੀਵ ਉਸ ਗੇੜ ਵਿਚ ਫਸਿਆ ਰਹਿੰਦਾ ਹੈ ॥੯॥ ਕਿਰਤਿ ਬਾਧਾ = ਆਪਣੇ ਕੀਤੇ ਕਰਮਾਂ ਦਾ ਬੱਧਾ ਹੋਇਆ ॥੯॥

ਖੰਡੇ ਧਾਰ ਗਲੀ ਅਤਿ ਭੀੜੀ

This path is very narrow, like the sharp edge of a sword.

(ਇਸ ਵਿਕਾਰ-ਭਰੇ ਜਗਤ ਵਿਚ ਸਹੀ ਇਨਸਾਨੀ ਜੀਵਨ ਦਾ ਰਸਤਾ, ਮਾਨੋ,) ਇਕ ਬੜੀ ਹੀ ਤੰਗ ਗਲੀ (ਵਿਚੋਂ ਦੀ ਲੰਘਦਾ ਹੈ ਜਿਥੇ ਬੜਾ ਹੀ ਸੰਕੋਚ ਕਰ ਕੇ ਤੁਰਨਾ ਪੈਂਦਾ) ਹੈ (ਉਹ ਰਸਤਾ, ਮਾਨੋ,) ਖੰਡੇ ਦੀ ਧਾਰ (ਵਰਗਾ ਤ੍ਰਿੱਖਾ) ਹੈ (ਜਿਸ ਉਤੋਂ ਲੰਘਦਿਆਂ ਰਤਾ ਭਰ ਭੀ ਡੋਲਿਆਂ ਵਿਕਾਰਾਂ ਦੇ ਸਮੁੰਦਰ ਵਿਚ ਡਿੱਗ ਪਈਦਾ ਹੈ)।

ਲੇਖਾ ਲੀਜੈ ਤਿਲ ਜਿਉ ਪੀੜੀ

When his account is read, he shall be crushed like the sesame seed in the mill.

ਕੀਤੇ ਕਰਮਾਂ ਦਾ ਹਿਸਾਬ ਭੀ ਮੁਕਾਣਾ ਪੈਂਦਾ ਹੈ (ਭਾਵ, ਜਦ ਤਕ ਮਨ ਵਿਚ ਵਿਕਾਰਾਂ ਦੇ ਸੰਸਕਾਰ ਮੌਜੂਦ ਹਨ, ਤਦ ਤਕ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ) ਜਿਵੇਂ ਤਿਲਾਂ ਨੂੰ (ਕੋਲ੍ਹੂ ਵਿਚ) ਪੀੜਿਆਂ ਹੀ ਤੇਲ ਨਿਕਲਦਾ ਹੈ (ਤਿਵੇਂ ਦੁੱਖ ਦੇ ਕੋਲ੍ਹੂ ਵਿਚ ਪੈ ਕੇ ਵਿਕਾਰਾਂ ਤੋਂ ਖ਼ਲਾਸੀ ਮਿਲਦੀ ਹੈ)।

ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਕੀਨਾ ਹੇ ॥੧੦॥

Mother, father, spouse and child - none is anyone's friend in the end. Without the Lord's Love, no one is liberated. ||10||

ਇਸ ਦੁੱਖ ਵਿਚ ਮਾਂ ਪਿਉ ਵਹੁਟੀ ਪੁੱਤਰ ਕੋਈ ਭੀ ਸਹਾਈ ਨਹੀਂ ਹੋ ਸਕਦਾ। ਪਰਮਾਤਮਾ ਦੇ ਨਾਮ-ਰਸ ਦੀ ਪ੍ਰਾਪਤੀ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੁੰਦੀ ॥੧੦॥ ਕਲਤ੍ਰ = ਇਸਤ੍ਰੀ। ਸੁਤ = ਪੁੱਤਰ ॥੧੦॥

ਮੀਤ ਸਖੇ ਕੇਤੇ ਜਗ ਮਾਹੀ

You may have many friends and companions in the world,

ਜਗਤ ਵਿਚ (ਭਾਵੇਂ) ਅਨੇਕਾਂ ਹੀ ਮਿੱਤਰ ਸਾਥੀ (ਬਣਾ ਲਈਏ), ਕੇਤੇ = ਕਿਤਨੇ ਹੀ।

ਬਿਨੁ ਗੁਰ ਪਰਮੇਸਰ ਕੋਈ ਨਾਹੀ

but without the Guru, the Transcendent Lord Incarnate, there is no one at all.

ਪਰ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ (ਵਿਕਾਰਾਂ ਦੇ ਸਮੁੰਦਰ ਵਿਚ ਡੁੱਬਦੇ ਜੀਵ ਦਾ) ਕੋਈ ਮਦਦਗਾਰ ਨਹੀਂ ਬਣਦਾ।

ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥

Service to the Guru is the way to liberation. Night and day, sing the Kirtan of the Lord's Praises. ||11||

ਗੁਰੂ ਦੀ ਦੱਸੀ ਸੇਵਾ ਹੀ (ਵਿਕਾਰਾਂ ਤੋਂ) ਖ਼ਲਾਸੀ ਦਾ ਆਸਰਾ ਬਣਦਾ ਹੈ। (ਜੇਹੜਾ ਬੰਦਾ) ਹਰ ਵੇਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ (ਉਹ ਵਿਕਾਰਾਂ ਤੋਂ ਸੁਤੰਤਰ ਹੋ ਜਾਂਦਾ ਹੈ) ॥੧੧॥ ਪਰਾਇਣਿ = ਆਸਰਾ। ਅਨਦਿਨੁ = ਹਰ ਰੋਜ਼ ॥੧੧॥

ਕੂੜੁ ਛੋਡਿ ਸਾਚੇ ਕਉ ਧਾਵਹੁ

Abandon falsehood, and pursue the Truth,

ਮਾਇਆ ਦਾ ਮੋਹ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਿਲਣ ਦਾ ਉੱਦਮ ਕਰੋ।

ਜੋ ਇਛਹੁ ਸੋਈ ਫਲੁ ਪਾਵਹੁ

and you shall obtain the fruits of your desires.

(ਮਾਇਆ ਵਲੋਂ ਭੀ ਤਰਸੇਵਾਂ ਨਹੀਂ ਰਹੇਗਾ), ਜੋ ਕੁਝ (ਪ੍ਰਭੂ-ਦਰ ਤੋਂ) ਮੰਗੋਗੇ ਉਹੀ ਮਿਲ ਜਾਇਗਾ।

ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥

Very few are those who trade in the merchandise of Truth. Those who deal in it, obtain the true profit. ||12||

(ਪਰ ਮਾਇਆ ਇਤਨੀ ਪ੍ਰਬਲ ਹੈ ਕਿ) ਸਦਾ ਕਾਇਮ-ਰਹਿਣ ਵਾਲੇ ਨਾਮ-ਵੱਖਰ ਦੇ ਵਣਜਣ ਵਾਲੇ (ਜਗਤ ਵਿਚ) ਕੋਈ ਵਿਰਲੇ ਹੀ ਹੁੰਦੇ ਹਨ। ਜੇਹੜਾ ਮਨੁੱਖ ਇਹ ਵਣਜ ਕਰਦਾ ਹੈ ਉਹ (ਉੱਚੀ ਆਤਮਕ ਅਵਸਥਾ ਦਾ) ਲਾਭ ਖੱਟ ਲੈਂਦਾ ਹੈ ॥੧੨॥ ਸਾਚ = ਸਦਾ-ਥਿਰ ਰਹਿਣ ਵਾਲਾ। ਲਾਹਾ = ਲਾਭ ॥੧੨॥

ਹਰਿ ਹਰਿ ਨਾਮੁ ਵਖਰੁ ਲੈ ਚਲਹੁ

Depart with the merchandise of the Name of the Lord, Har, Har,

ਪਰਮਾਤਮਾ ਦੇ ਨਾਮ ਦਾ ਸੌਦਾ (ਇਥੋਂ) ਖ਼ਰੀਦ ਕੇ ਤੁਰੋ,

ਦਰਸਨੁ ਪਾਵਹੁ ਸਹਜਿ ਮਹਲਹੁ

and you shall intuitively obtain the Blessed Vision of His Darshan, in the Mansion of His Presence.

ਪਰਮਾਤਮਾ ਦਾ ਦਰਸ਼ਨ ਪਾਵੋਗੇ, ਉਸ ਦੀ ਦਰਗਾਹ ਤੋਂ (ਉਹ ਦਾਤ ਮਿਲੇਗੀ ਜਿਸ ਦੀ ਬਰਕਤਿ ਨਾਲ) ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹੋਗੇ। ਸਹਜਿ = ਆਤਮਕ ਅਡੋਲਤਾ ਵਿਚ।

ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥

The Gurmukhs search for Him and find Him; they are the perfect humble beings. In this way, they see Him, who looks upon all alike. ||13||

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਬੰਦੇ (ਆਤਮਕ ਗੁਣਾਂ ਵਿਚ) ਪੂਰਨ (ਹੋ ਕੇ ਪ੍ਰਭੂ ਦਾ ਨਾਮ-ਵੱਖਰ) ਹਾਸਲ ਕਰ ਲੈਂਦੇ ਹਨ, ਤੇ ਇਸ ਤਰ੍ਹਾਂ ਸਭ ਨਾਲ ਪਿਆਰ ਕਰਨ ਵਾਲੇ ਪਰਮਾਤਮਾ ਨੂੰ (ਆਪਣੇ ਅੰਦਰ ਵੱਸਦਾ ਹੀ) ਪਛਾਣ ਲੈਂਦੇ ਹਨ ॥੧੩॥ ਸਮ ਦਰਸੀ = ਇਕੋ (ਪਿਆਰ ਦੀ) ਨਿਗਾਹ ਨਾਲ ਵੇਖਣ ਵਾਲਾ ॥੧੩॥

ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ

God is endless; following the Guru's Teachings, some find Him.

ਕੋਈ ਵਿਰਲੇ (ਭਾਗਾਂ ਵਾਲੇ) ਬੰਦੇ ਗੁਰੂ ਦੀ ਮੱਤ ਲੈ ਕੇ ਬੇਅੰਤ ਗੁਣਾਂ ਦੇ ਮਾਲਕ ਪਰਮਾਤਮਾ ਨੂੰ ਲੱਭ ਲੈਂਦੇ ਹਨ, ਕੋ = ਕੋਈ ਵਿਰਲੇ।

ਗੁਰ ਕੈ ਸਬਦਿ ਮਨ ਕਉ ਸਮਝਾਵਹਿ

Through the Word of the Guru's Shabad, they instruct their minds.

ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ) ਮਨ ਨੂੰ (ਵਿਕਾਰਾਂ ਵਲ ਦੌੜਨ ਤੋਂ ਹਟਣ ਲਈ) ਸਮਝਾਂਦੇ ਹਨ।

ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥

Accept as True, Perfectly True, the Word of the True Guru's Bani. In this way, you shall merge in the Lord, the Supreme Soul. ||14||

ਸਤਿਗੁਰੂ ਦੀ ਬਾਣੀ ਵਿਚ ਪੂਰਨ ਸਰਧਾ ਬਣਾਵੋ। ਇਸ ਤਰ੍ਹਾਂ (ਭਾਵ, ਗੁਰੂ ਦੀ ਬਾਣੀ ਵਿਚ ਸਰਧਾ ਬਣਾਇਆਂ) ਸਰਬ-ਵਿਆਪਕ ਪਰਮਾਤਮਾ ਵਿਚ ਲੀਨ ਹੋ ਜਾਈਦਾ ਹੈ (ਤੇ ਵਿਕਾਰਾਂ ਵਲ ਦੀ ਭਟਕਣਾ ਮੁੱਕ ਜਾਂਦੀ ਹੈ) ॥੧੪॥ ਆਤਮਰਾਮੈ = ਆਤਮਰਾਮ ਵਿਚ, ਸਰਬ-ਵਿਆਪਕ ਹਰੀ ਵਿਚ ॥੧੪॥

ਨਾਰਦ ਸਾਰਦ ਸੇਵਕ ਤੇਰੇ

Naarad and Saraswati are Your servants.

ਹੇ ਪ੍ਰਭੂ! ਨਾਰਦ (ਆਦਿਕ ਵੱਡੇ ਵੱਡੇ ਰਿਸ਼ੀ) ਤੇ ਸਾਰਦਾ (ਵਰਗੀਆਂ ਬੇਅੰਤ ਦੇਵੀਆਂ) ਸਭ ਤੇਰੇ (ਹੀ ਦਰ ਦੇ) ਸੇਵਕ ਹਨ, ਸਾਰਦ = ਸਾਰਦਾ, ਸਰਸ੍ਵਤੀ ਦੇਵੀ।

ਤ੍ਰਿਭਵਣਿ ਸੇਵਕ ਵਡਹੁ ਵਡੇਰੇ

Your servants are the greatest of the great, throughout the three worlds.

ਇਸ ਤ੍ਰਿਭਵਨੀ ਸੰਸਾਰ ਵਿਚ ਵੱਡੇ ਤੋਂ ਵੱਡੇ ਅਖਵਾਣ ਵਾਲੇ ਭੀ ਤੇਰੇ ਦਰ ਦੇ ਸੇਵਕ ਹਨ। ਤ੍ਰਿਭਵਣਿ = ਤਿੰਨਾਂ ਭਵਨਾਂ ਵਾਲੇ ਜਗਤ ਵਿਚ।

ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥

Your creative power permeates all; You are the Great Giver of all. You created the whole creation. ||15||

ਇਹ ਸਾਰੀ ਰਚਨਾ ਤੇਰੀ ਹੀ ਰਚੀ ਹੋਈ ਹੈ, ਇਹ ਸਾਰਾ ਸੰਸਾਰ ਤੇਰਾ ਹੀ ਬਣਾਇਆ ਹੋਇਆ ਹੈ। ਤੂੰ ਹਰੇਕ ਜੀਵ ਦੇ ਸਿਰ ਉਤੇ ਰਾਜ਼ਕ ਹੈਂ ॥੧੫॥ ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਕਾਰਣੁ = ਜਗਤ ॥੧੫॥

ਇਕਿ ਦਰਿ ਸੇਵਹਿ ਦਰਦੁ ਵਞਾਏ

Some serve at Your Door, and their sufferings are dispelled.

ਅਨੇਕਾਂ ਹੀ ਜੀਵ (ਤੇਰੇ ਨਾਮ ਦੀ ਬਰਕਤਿ ਨਾਲ ਆਪਣਾ) ਦੁੱਖ ਦਰਦ ਦੂਰ ਕਰ ਕੇ ਤੇਰੇ ਦਰ ਤੇ ਤੇਰੀ ਸੇਵਾ-ਭਗਤੀ ਕਰਦੇ ਹਨ। ਦਰਿ = ਪ੍ਰਭੂ ਦੇ ਦਰ ਤੇ। ਇਕਿ = ਅਨੇਕਾਂ ਜੀਵ। ਵਞਾਏ = ਵਞਾਇ, ਦੂਰ ਕਰ ਕੇ।

ਓਇ ਦਰਗਹ ਪੈਧੇ ਸਤਿਗੁਰੂ ਛਡਾਏ

They are robed with honor in the Court of the Lord, and emancipated by the True Guru.

ਜਿਨ੍ਹਾਂ ਨੂੰ ਸਤਿਗੁਰੂ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲੈਂਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਸਤਕਾਰ ਮਿਲਦਾ ਹੈ। ਓਇ = ਉਹ ਬੰਦੇ। ਪੈਧੇ = ਆਦਰ ਪਾਂਦੇ ਹਨ।

ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਦੀਨਾ ਹੇ ॥੧੬॥

The True Guru breaks the bonds of egotism, and restrains the fickle consciousness. ||16||

ਜਿਨ੍ਹਾਂ (ਵਡ-ਭਾਗੀਆਂ) ਦੇ ਹਉਮੈ ਦੇ ਬੰਧਨ ਸਤਿਗੁਰੂ ਨੇ ਤੋੜ ਦਿੱਤੇ, ਉਹਨਾਂ ਦੇ ਚੰਚਲ ਮਨ ਨੂੰ ਗੁਰੂ ਨੇ (ਵਿਕਾਰਾਂ ਵਲ) ਭਟਕਣ ਨਹੀਂ ਦਿੱਤਾ ॥੧੬॥ ਸਤਿਗੁਰਿ = ਸਤਿਗੁਰੂ ਨੇ। ਚਲਣਿ ਨ ਦੀਨਾ = ਭਟਕਣ ਨਹੀਂ ਦਿੱਤਾ ॥੧੬॥

ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ

Meet the True Guru, and search for the way,

ਤੁਸੀਂ ਗੁਰੂ ਨੂੰ ਮਿਲੋ, ਤੇ (ਗੁਰੂ ਪਾਸੋਂ) ਉਹ ਢੰਗ ਸਿੱਖ ਲਵੋ, ਚੀਨਹੁ = ਵੇਖ ਲਵੋ। ਬਿਧਿ = ਤਰੀਕਾ।

ਜਿਤੁ ਪ੍ਰਭੁ ਪਾਵਹੁ ਗਣਤ ਕਾਈ

by which you may find God, and not have to answer for your account.

ਜਿਸ ਦੀ ਸਹਾਇਤਾ ਨਾਲ ਪਰਮਾਤਮਾ ਨੂੰ ਮਿਲ ਸਕੋ, ਤੇ ਕਰਮਾਂ ਦਾ ਲੇਖਾ ਭੀ ਕੋਈ ਨਾਹ ਰਹਿ ਜਾਏ। ਜਿਤੁ = ਜਿਸ ਤਰੀਕੇ ਦੀ ਰਾਹੀਂ। ਗਣਤ = ਲੇਖਾ।

ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥

Subdue your egotism, and serve the Guru; O servant Nanak, you shall be drenched with the Lord's Love. ||17||2||8||

ਆਪਣੀ ਹਉਮੈ ਮਾਰ ਕੇ ਗੁਰੂ ਦੀ ਦੱਸੀ ਸੇਵਾ ਕਰੋ। ਹੇ ਦਾਸ ਨਾਨਕ! (ਜੇਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਕਰਦਾ ਹੈ) ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਜਾਂਦਾ ਹੈ ॥੧੭॥੨॥੮॥ ਹਰਿ ਰੰਗਿ = ਪ੍ਰਭੂ ਦੇ ਪ੍ਰੇਮ-ਰੰਗ ਵਿਚ ॥੧੭॥੨॥੮॥