ਸਿਰੀਰਾਗੁ ਮਹਲਾ ੧ ॥
Siree Raag, First Mehl:
ਸਿਰੀ ਰਾਗ, ਪਹਿਲੀ ਪਾਤਸ਼ਾਹੀ।
ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥
Forgetting the Beloved, even for a moment, the mind is afflicted with terrible diseases.
(ਅਜਿਹੇ ਸੁਭਾਗ ਬੰਦਿਆਂ ਨੂੰ) ਜੋ ਰਤਾ ਭਰ ਸਮੇਂ ਵਾਸਤੇ ਭੀ ਪ੍ਰੀਤਮ ਪ੍ਰਭੂ ਵਿਸਰ ਜਾਏ, ਤਾਂ ਉਹ ਆਪਣੇ ਮਨ ਵਿਚ ਵੱਡਾ ਰੋਗ (ਪੈਦਾ ਹੋ ਗਿਆ ਸਮਝਦੇ ਹਨ)। ਇਕੁ ਤਿਲੁ = ਰਤਾ ਕੁ ਭੀ ਸਮਾ। ਮਾਹਿ = ਵਿਚ।
ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥
How can honor be attained in His Court, if the Lord does not dwell in the mind?
(ਉਂਞ ਭੀ) ਜੇ ਪਰਮਾਤਮਾ ਦਾ ਨਾਮ ਮਨ ਵਿਚ ਨਾਹ ਵੱਸੇ, ਤਾਂ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਨਹੀਂ ਮਿਲ ਸਕਦੀ। ਪਤਿ = ਇੱਜ਼ਤ।
ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥
Meeting with the Guru, peace is found. The fire is extinguished in His Glorious Praises. ||1||
ਜੇ ਗੁਰੂ ਮਿਲ ਪਏ, (ਤਾਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਦਾਤ ਦੇਂਦਾ ਹੈ, ਇਸ ਦੀ ਬਰਕਤਿ ਨਾਲ) ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਕਿਉਂਕਿ) ਸਿਫ਼ਤ-ਸਾਲਾਹ ਵਿਚ ਜੁੜਿਆਂ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ ॥੧॥ ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਅਗਨਿ = ਤ੍ਰਿਸ਼ਨਾ ਦੀ ਅੱਗ॥੧॥
ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥
O mind, enshrine the Praises of the Lord, day and night.
ਹੇ (ਮੇਰੇ) ਮਨ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹੁ। ਅਹਿ ਨਿਸਿ = ਦਿਨ ਰਾਤ। ਸਾਰਿ = ਸੰਭਾਲ, ਚੇਤੇ ਕਰ।
ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥
One who does not forget the Naam, for a moment or even an instant-how rare is such a person in this world! ||1||Pause||
ਜਗਤ ਵਿਚ ਉਹ (ਭਾਗਾਂ ਵਾਲੇ) ਮਨੁੱਖ ਵਿਰਲੇ ਹੁੰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਖਿਨ ਪਲ ਵਾਸਤੇ ਭੀ ਨਹੀਂ ਭੁੱਲਦਾ ॥੧॥ ਰਹਾਉ ॥ ਜਿਨ = ਜਿਨ੍ਹਾਂ ਬੰਦਿਆਂ ਨੂੰ {ਨੋਟ: ਲਫ਼ਜ਼ 'ਜਿਨ' ਬਹੁ-ਵਚਨ ਹੈ, ਇਸ ਦਾ ਇਕ-ਵਚਨ 'ਜਿਨਿ' ਹੈ (-ਜਿਸ ਨੇ)}। ਤੇ ਜਨ = ਉਹ ਬੰਦੇ॥੧॥ਰਹਾਉ॥
ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥
When one's light merges into the Light, and one's intuitive consciousness is joined with the Intuitive Consciousness,
ਜੇ ਪ੍ਰਭੂ ਦੀ ਜੋਤਿ ਵਿਚ ਆਪਣੀ ਜਿੰਦ ਰਲਾ ਦੇਈਏ, ਉਸ ਵਿਚ ਆਪਣੀ ਸੁਰਤ ਦਾ ਮੇਲ ਕਰ ਦੇਈਏ, ਜੋਤੀ = ਜੋਤਿ ਦਾ ਮਾਲਕ ਹਰੀ। ਸੁਰਤੀ = ਸੁਰਤ ਦਾ ਮਾਲਕ ਪ੍ਰਭੂ।
ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥
then one's cruel and violent instincts and egotism depart, and skepticism and sorrow are taken away.
ਤਾਂ ਕਠੋਰਤਾ ਤੇ ਹਉਮੈ ਦੂਰ ਹੋ ਜਾਂਦੀਆਂ ਹਨ, ਕੋਈ ਸਹਿਮ ਤੇ ਚਿੰਤਾ ਭੀ ਨਹੀਂ ਰਹਿ ਜਾਂਦੇ। ਹਿੰਸਾ = ਨਿਰਦਇਤਾ। ਗਤੁ = ਧਾਤੂ 'ਗਮ' ਤੋਂ ਭੂਤਕਾਲ। ਗਮ = ਜਾਣਾ} ਬੀਤਿਆ ਹੋਇਆ। ਗਤੁ ਗਏ = ਪੂਰਨ ਤੌਰ ਤੇ ਦੂਰ ਹੋ ਗਏ।
ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥
The Lord abides within the mind of the Gurmukh, who merges in the Lord's Union, through the Guru. ||2||
ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੀ ਯਾਦ ਟਿਕਦੀ ਹੈ, ਗੁਰੂ ਉਸ ਨੂੰ ਪਰਮਾਤਮਾ ਨਾਲ ਮਿਲਣ ਦਾ ਪੂਰਾ ਅਵਸਰ ਬਖ਼ਸ਼ਦਾ ਹੈ ॥੨॥ ਮਨਿ = ਮਨ ਵਿਚ। ਸੰਜੋਗੁ = ਅਵਸਰ, ਮੌਕਾ॥੨॥
ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥
If I surrender my body like a bride, the Enjoyer will enjoy me.
ਜਿਵੇਂ ਇਸਤ੍ਰੀ ਆਪਣੇ ਆਪ ਨੂੰ ਆਪਣੇ ਪਤੀ ਦੇ ਹਵਾਲੇ ਕਰਦੀ ਹੈ, ਤਿਵੇਂ ਜੇ ਮੈਂ ਕਾਇਆਂ ਨੂੰ ਇਸਤ੍ਰੀ ਬਣਾਵਾਂ, ਕਾਇਆਂ-ਇਸਤ੍ਰੀ (ਭਾਵ, ਗਿਆਨ-ਇੰਦ੍ਰਿਆਂ) ਨੂੰ ਪ੍ਰਭੂ ਵਾਲੇ ਪਾਸੇ ਪਰਤਾਵਾਂ, ਤਾਂ ਪ੍ਰਭੂ-ਪਤੀ ਦਾ ਮਿਲਾਪ ਹੋ ਜਾਏ। ਕਾਮਣਿ = ਇਸਤ੍ਰੀ। ਕਾਇਆ = ਸਰੀਰ। ਕਰੀ = ਕਰੀਂ, ਮੈਂ ਕਰਾਂ।
ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥
Do not make love with one who is just a passing show.
ਇਸ ਸਰੀਰ ਨਾਲ (ਇਤਨਾ) ਮੋਹ ਨਹੀਂ ਕਰਨਾ ਚਾਹੀਦਾ (ਕਿ ਇਸ ਨੂੰ ਵਿਕਾਰਾਂ ਵਲ ਖੁਲ੍ਹ ਮਿਲੀ ਰਹੇ), ਇਹ ਤਾਂ ਪ੍ਰਤੱਖ ਤੌਰ ਤੇ ਨਾਸਵੰਤ ਹੈ। ਨ ਕੀਜਈ = ਨਹੀਂ ਕਰਨਾ ਚਾਹੀਦਾ।
ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥
The Gurmukh is ravished like the pure and happy bride on the Bed of God, her Husband. ||3||
ਗੁਰੂ ਦੇ ਰਾਹੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਪ੍ਰਭੂ ਨੂੰ ਸਿਮਰਦੀਆਂ ਹਨ, ਉਹ ਪ੍ਰਭੂ ਉਹਨਾਂ ਦੇ ਹਿਰਦੇ-ਸੇਜ ਉਤੇ ਬੈਠਦਾ ਹੈ ॥੩॥ ਰਵਹਿ = ਮਾਣਦੀਆਂ ਹਨ, ਮਿਲਾਪ ਦਾ ਸੁਖ ਪਾਂਦੀਆਂ ਹਨ। ਸੋਹਾਗਣੀ = ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ। ਸੇਜ ਭਤਾਰੁ = (ਹਿਰਦਾ-) ਸੇਜ ਦਾ ਪਤੀ॥੩॥
ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥
The Gurmukh puts out the four fires, with the Water of the Lord's Name.
ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ-ਜਲ ਪਾ ਕੇ (ਹਿਰਦੇ ਵਿਚ) ਧੁਖਦੀਆਂ ਚੌਹਾਂ ਅੱਗਾਂ ਨੂੰ ਬੁਝਾ ਦੇ (ਤੇ ਤ੍ਰਿਸ਼ਨਾ ਵਾਲੇ ਪਾਸੇ ਤੋਂ) ਮਰ ਜਾ। ਚਾਰੇ ਅਗਨਿ = ਚਾਰੇ ਅੱਗਾਂ {ਹੰਸੁ, ਹੇਤੁ, ਲੋਭ, ਕੋਪੁ}, ਨਿਰਦਇਤਾ, ਮੋਹ, ਲੋਭ ਤੇ ਕ੍ਰੋਧ।
ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥
The lotus blossoms deep within the heart, and filled with Ambrosial Nectar, one is satisfied.
(ਇਸ ਤਰ੍ਹਾਂ) ਤੇਰੇ ਅੰਦਰ (ਹਿਰਦਾ-) ਕੌਲ ਖਿੜ ਪਏਗਾ, (ਤੇਰੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰ ਜਾਏਗਾ। ਪ੍ਰਗਾਸਿਆ = ਖਿੜਦਾ ਹੈ। ਅਘਾਇ = ਰੱਜ ਕੇ, ਪੂਰੇ ਤੌਰ ਤੇ।
ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥
O Nanak, make the True Guru your friend; going to His Court, you shall obtain the True Lord. ||4||20||
ਹੇ ਨਾਨਕ! ਗੁਰੂ ਨੂੰ ਮਿੱਤਰ ਬਣਾ, ਯਕੀਨੀ ਤੌਰ ਤੇ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰ ਲਏਂਗਾ ॥੪॥੨੦॥{21-22}