ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ

Hanging low, low and thick in the sky, the clouds come, and water rains down in torrents.

(ਗੁਰੂ-ਬੱਦਲ) ਝੁਕ ਝੁਕ ਕੇ ਆਇਆ ਹੈ ਤੇ ਝੜੀ ਲਾ ਕੇ ਵਰ੍ਹ ਰਿਹਾ ਹੈ (ਭਾਵ, ਗੁਰੂ 'ਨਾਮ'-ਉਪਦੇਸ਼ ਦੀ ਵਰਖਾ ਕਰ ਰਿਹਾ ਹੈ); ਲਾਇ = ਲਾ ਕੇ।

ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥

O Nanak, she walks in harmony with the Will of her Husband Lord; she enjoys peace and pleasure forever. ||1||

ਪਰ, ਹੇ ਨਾਨਕ! (ਇਸ ਉਪਦੇਸ਼ ਨੂੰ ਸੁਣ ਕੇ) ਜੋ ਮਨੁੱਖ ਖਸਮ (-ਪ੍ਰਭੂ) ਦੀ ਰਜ਼ਾ ਵਿਚ ਤੁਰਦਾ ਹੈ ਉਹੀ (ਉਸ 'ਉਪਦੇਸ਼'-ਵਰਖਾ ਦਾ) ਆਨੰਦ ਮਾਣਦਾ ਹੈ ॥੧॥ ਰਲੀ = ਆਨੰਦ। ਕੈ ਭਾਣੇ = ਦੇ ਹੁਕਮ ਵਿਚ ॥੧॥