ਮਾਝ ਮਹਲਾ

Maajh, Third Mehl:

ਮਾਝ, ਤੀਜੀ ਪਾਤਸ਼ਾਹੀ।

ਨਿਰਗੁਣੁ ਸਰਗੁਣੁ ਆਪੇ ਸੋਈ

The Lord Himself is Unmanifest and Unrelated; He is Manifest and Related as well.

ਉਹ ਪਰਮਾਤਮਾ ਆਪ ਹੀ ਉਸ ਸਰੂਪ ਵਾਲਾ ਹੈ ਜਿਸ ਵਿਚ ਮਾਇਆ ਦੇ ਤਿੰਨ ਗੁਣਾਂ ਦਾ ਲੇਸ਼ ਨਹੀਂ ਹੁੰਦਾ, ਆਪ ਹੀ ਉਸ ਸਰੂਪ ਵਾਲਾ ਹੈ ਜਿਸ ਵਿਚ ਮਾਇਆ ਦੇ ਤਿੰਨ ਗੁਣ ਮੌਜੂਦ ਹਨ (ਆਕਾਰ ਤੋਂ ਰਹਿਤ ਭੀ ਆਪ ਹੀ ਹੈ, ਤੇ ਇਹ ਦਿੱਸਦਾ ਆਕਾਰ ਰੂਪ ਭੀ ਆਪ ਹੀ ਹੈ)। ਨਿਰਗੁਣੁ = {निर्गुण} ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ। ਸਰਗੁਣੁ = {सर्गुण} ਜਿਸ ਵਿਚ ਮਾਇਆ ਦੇ ਤਿੰਨ ਗੁਣ ਮੌਜੂਦ ਹਨ।

ਤਤੁ ਪਛਾਣੈ ਸੋ ਪੰਡਿਤੁ ਹੋਈ

Those who recognize this essential reality are the true Pandits, the spiritual scholars.

ਜੇਹੜਾ ਮਨੁੱਖ ਉਸ ਅਸਲੇ ਨੂੰ ਪਛਾਣਦਾ ਹੈ (ਉਸ ਅਸਲੇ ਨਾਲ ਸਾਂਝ ਪਾਂਦਾ ਹੈ), ਉਹ ਪੰਡਿਤ ਬਣ ਜਾਂਦਾ ਹੈ। ਤਤੁ = ਅਸਲੀਅਤ।

ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥

They save themselves, and save all their families and ancestors as well, when they enshrine the Lord's Name in the mind. ||1||

ਉਹ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਅਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ ॥੧॥

ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ

I am a sacrifice, my soul is a sacrifice, to those who taste the essence of the Lord, and savor its taste.

ਮੈਂ ਉਹਨਾਂ ਮਨੁੱਖਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੇਹੜੇ ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ (ਉਸ ਦਾ ਆਤਮਕ) ਆਨੰਦ ਮਾਣਦੇ ਹਨ। ਸਾਦੁ = ਸੁਆਦ, ਆਨੰਦ।

ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ

Those who taste this essence of the Lord are the pure, immaculate beings. They meditate on the Immaculate Naam, the Name of the Lord. ||1||Pause||

ਜੇਹੜੇ ਮਨੁੱਖ ਹਰਿ-ਨਾਮ ਦਾ ਰਸ ਚੱਖਦੇ ਹਨ, ਉਹ ਪਵਿਤ੍ਰ ਆਤਮਾ ਹੋ ਜਾਂਦੇ ਹਨ, ਉਹ ਪਵਿਤ੍ਰ ਪ੍ਰਭੂ ਦਾ ਨਾਮ ਸਦਾ ਸਿਮਰਦੇ ਹਨ ॥੧॥ ਰਹਾਉ ॥

ਸੋ ਨਿਹਕਰਮੀ ਜੋ ਸਬਦੁ ਬੀਚਾਰੇ

Those who reflect upon the Shabad are beyond karma.

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਹ ਦੁਨੀਆ ਦਾ ਕਾਰ-ਵਿਹਾਰ ਵਾਸਨਾ ਰਹਿਤ ਹੋ ਕੇ ਕਰਦਾ ਹੈ, ਨਿਹਕਰਮੀ = ਨਿਰਲੇਪ, ਵਾਸਨਾ-ਰਹਿਤ।

ਅੰਤਰਿ ਤਤੁ ਗਿਆਨਿ ਹਉਮੈ ਮਾਰੇ

They subdue their ego, and find the essence of wisdom, deep within their being.

ਉਸ ਦੇ ਅੰਦਰ ਜਗਤ ਦਾ ਮੂਲ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ (ਗੁਰੂ ਦੇ ਬਖ਼ਸ਼ੇ) ਗਿਆਨ ਦੀ ਸਹਾਇਤਾ ਨਾਲ (ਆਪਣੇ ਅੰਦਰੋਂ) ਹਉਮੈ ਦੂਰ ਕਰ ਲੈਂਦਾ ਹੈ। ਗਿਆਨਿ = ਗਿਆਨ ਦੀ ਰਾਹੀਂ।

ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥

They obtain the nine treasures of the wealth of the Naam. Rising above the three qualities, they merge into the Lord. ||2||

ਉਹ ਪਰਮਾਤਮਾ ਦਾ ਨਾਮ ਖ਼ਜ਼ਾਨਾ ਲੱਭ ਲੈਂਦਾ ਹੈ (ਜੋ ਉਸਦੇ ਵਾਸਤੇ ਦੁਨੀਆ ਦੇ) ਨੌ ਖ਼ਜ਼ਾਨੇ (ਹੀ ਹੈ)। (ਇਸ ਨਾਮ ਪਦਾਰਥ ਦੀ ਬਰਕਤਿ ਨਾਲ) ਉਹ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮਿਟਾ ਕੇ (ਪ੍ਰਭੂ ਚਰਨਾਂ ਵਿਚ) ਲੀਨ ਰਹਿੰਦਾ ਹੈ ॥੨॥ ਨਉ ਨਿਧਿ = ਨੌ ਖ਼ਜ਼ਾਨੇ ॥੨॥

ਹਉਮੈ ਕਰੈ ਨਿਹਕਰਮੀ ਹੋਵੈ

Those who act in ego do not go beyond karma.

ਜੇਹੜਾ ਮਨੁੱਖ 'ਮੈਂ ਕਰਦਾ ਹਾਂ ਮੈਂ ਕਰਦਾ ਹਾਂ' ਦੀ ਰਟ ਲਗਾਈ ਰੱਖਦਾ ਹੈ, ਉਹ ਵਾਸਨਾ ਰਹਿਤ ਨਹੀਂ ਹੋ ਸਕਦਾ।

ਗੁਰ ਪਰਸਾਦੀ ਹਉਮੈ ਖੋਵੈ

It is only by Guru's Grace that one is rid of ego.

ਗੁਰੂ ਦੀ ਕਿਰਪਾ ਨਾਲ ਹੀ (ਕੋਈ ਵਿਰਲਾ ਮਨੁੱਖ) ਹਉਮੈ ਦੂਰ ਕਰ ਸਕਦਾ ਹੈ।

ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰਸਬਦੀ ਗੁਣ ਗਾਵਣਿਆ ॥੩॥

Those who have discriminating minds, continually examine their own selves. Through the Word of the Guru's Shabad, they sing the Lord's Glorious Praises. ||3||

(ਜੇਹੜਾ ਮਨੁੱਖ ਹਉਮੈ ਦੂਰ ਕਰ ਲੈਂਦਾ ਹੈ) ਉਸ ਦੇ ਅੰਦਰ ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ ਆਪਣੇ ਆਤਮਕ ਜੀਵਨ ਨੂੰ ਵਿਚਾਰਦਾ ਰਹਿੰਦਾ ਹੈ ॥੩॥ ਬਿਬੇਕੁ = ਚੰਗੇ ਮੰਦੇ ਦੀ ਪਰਖ। ਆਪੁ = ਆਪਣੇ ਆਪ ਨੂੰ, ਆਪਣੇ ਜੀਵਨ ਨੂੰ ॥੩॥

ਹਰਿ ਸਰੁ ਸਾਗਰੁ ਨਿਰਮਲੁ ਸੋਈ

The Lord is the most pure and sublime Ocean.

(ਹੇ ਭਾਈ!) ਉਹ ਪਰਮਾਤਮਾ ਹੀ ਪਵਿਤ੍ਰ ਮਾਨਸਰੋਵਰ ਹੈ ਪਵਿਤ੍ਰ ਸਮੁੰਦਰ ਹੈ (ਪਵਿਤ੍ਰ ਤੀਰਥ ਹੈ), ਸਰੁ = (ਮਾਨ-) ਸਰ।

ਸੰਤ ਚੁਗਹਿ ਨਿਤ ਗੁਰਮੁਖਿ ਹੋਈ

The Saintly Gurmukhs continually peck at the Naam, like swans pecking at pearls in the ocean.

ਸੰਤ ਜਨ ਗੁਰੂ ਦੀ ਸਰਨ ਪੈ ਕੇ (ਉਸ ਵਿਚੋਂ) ਸਦਾ (ਪ੍ਰਭੂ ਨਾਮ-ਮੋਤੀ) ਚੁਗਦੇ ਰਹਿੰਦੇ ਹਨ। ਹੋਈ = ਹੋਇ, ਹੋ ਕੇ।

ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥

They bathe in it continually, day and night, and the filth of ego is washed away. ||4||

ਸੰਤ ਜਨ ਸਦਾ ਦਿਨ ਰਾਤ (ਉਸ ਸਰੋਵਰ ਵਿਚ) ਇਸ਼ਨਾਨ ਕਰਦੇ ਹਨ, ਤੇ (ਆਪਣੇ ਅੰਦਰੋਂ) ਹਉਮੈ ਦੀ ਮੈਲ ਉਤਾਰਦੇ ਰਹਿੰਦੇ ਹਨ ॥੪॥

ਨਿਰਮਲ ਹੰਸਾ ਪ੍ਰੇਮ ਪਿਆਰਿ

The pure swans, with love and affection,

ਉਹ ਮਨੁੱਖ, ਮਾਨੋ, ਸਾਫ਼ ਸੁਥਰਾ ਹੰਸ ਹੈ, ਜੇਹੜਾ ਪ੍ਰਭੂ ਦੇ ਪ੍ਰੇਮ-ਪਿਆਰ ਵਿਚ (ਟਿਕਿਆ ਰਹਿੰਦਾ) ਹੈ। ਹੰਸਾ = ਜੀਵਾਤਮਾ।

ਹਰਿ ਸਰਿ ਵਸੈ ਹਉਮੈ ਮਾਰਿ

Dwell in the Ocean of the Lord, and subdue their ego.

ਉਹ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ-ਸਰੋਵਰ ਵਿਚ ਵਸੇਬਾ ਰੱਖਦਾ ਹੈ। ਸਰਿ = ਸਰ ਵਿਚ, ਮਾਨਸਰ ਵਿਚ।

ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥

Day and night, they are in love with the True Word of the Shabad. They obtain their home in the Ocean of the Lord. ||5||

ਗੁਰੂ ਦੇ ਸ਼ਬਦ ਦੀ ਰਾਹੀਂ ਉਹ ਦਿਨ ਰਾਤ ਸਦਾ-ਥਿਰ ਪਰਮਾਤਮਾ ਵਿਚ ਪ੍ਰੀਤਿ ਪਾਂਦਾ ਹੈ, ਤੇ ਇਸ ਤਰ੍ਹਾਂ ਪਰਮਾਤਮਾ ਸਰੋਵਰ ਵਿਚ ਨਿਵਾਸ ਹਾਸਲ ਕਰੀ ਰੱਖਦਾ ਹੈ ॥੫॥ ਅਹਿ = ਦਿਨ। ਨਿਸਿ = ਰਾਤ। ਸਾਜੈ = ਸਦਾ-ਥਿਰ ਪ੍ਰਭੂ ਵਿਚ ॥੫॥

ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ

The self-willed manmukhs shall always be filthy cranes, smeared with the filth of ego.

ਪਰ ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ, ਮਾਨੋ, ਬਗਲਾ ਹੈ, ਉਹ ਸਦਾ ਮੈਲਾ ਹੈ, ਉਸ ਦੇ ਅੰਦਰ ਹਉਮੈ ਦੀ ਮੈਲ ਲੱਗੀ ਰਹਿੰਦੀ ਹੈ। ਬਗੁ = ਬਗੁਲਾ, ਬਗਲੇ ਵਾਂਗ ਪਖੰਡੀ।

ਇਸਨਾਨੁ ਕਰੈ ਪਰੁ ਮੈਲੁ ਜਾਈ

They may bathe, but their filth is not removed.

(ਉਹ ਤੀਰਥਾਂ ਉੱਤੇ) ਇਸ਼ਨਾਨ (ਭੀ) ਕਰਦਾ ਹੈ ਪਰ (ਇਸ ਤਰ੍ਹਾਂ ਉਸ ਦੀ) ਹਉਮੈ ਦੀ ਮੈਲ ਦੂਰ ਨਹੀਂ ਹੁੰਦੀ। ਪਰੁ = ਪਰੰਤੂ।

ਜੀਵਤੁ ਮਰੈ ਗੁਰਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥

One who dies while yet alive, and contemplates the Word of the Guru's Shabad, is rid of this filth of ego. ||6||

ਜੇਹੜਾ ਮਨੁੱਖ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਆਪਾ-ਭਾਵ ਵੱਲੋਂ ਮਰਿਆ ਰਹਿੰਦਾ ਹੈ, ਜੇਹੜਾ ਗੁਰੂ ਦੇ ਸ਼ਬਦ ਨੂੰ ਆਪਣੇ ਅੰਦਰ ਟਿਕਾਈ ਰੱਖਦਾ ਹੈ, ਉਹ ਆਪਣੇ ਅੰਦਰੋਂ ਹਉਮੈ ਦੀ ਮੈਲ ਦੂਰ ਕਰ ਲੈਂਦਾ ਹੈ ॥੬॥

ਰਤਨੁ ਪਦਾਰਥੁ ਘਰ ਤੇ ਪਾਇਆ

The Priceless Jewel is found, in the home of one's own being,

ਉਸ ਨੇ (ਪ੍ਰਭੂ ਦਾ ਨਾਮ) ਕੀਮਤੀ ਰਤਨ ਆਪਣੇ ਹਿਰਦੇ ਵਿਚੋਂ ਹੀ ਲੱਭ ਲਿਆ, ਘਰ ਤੇ = ਹਿਰਦੇ ਵਿਚੋਂ ਹੀ।

ਪੂਰੈ ਸਤਿਗੁਰਿ ਸਬਦੁ ਸੁਣਾਇਆ

when one listens to the Shabad, the Word of the Perfect True Guru.

ਜਿਸ ਮਨੁੱਖ ਨੂੰ ਅਭੁੱਲ ਗੁਰੂ ਨੇ (ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ) ਸ਼ਬਦ ਸੁਣਾ ਦਿੱਤਾ। ਸਤਿਗੁਰਿ = ਸਤਿਗੁਰ ਨੇ।

ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥

By Guru's Grace, the darkness of spiritual ignorance is dispelled; I have come to recognize the Divine Light within my own heart. ||7||

ਗੁਰੂ ਦੀ ਕਿਰਪਾ ਨਾਲ ਉਸ ਦੇ ਅੰਦਰੋਂ (ਅਗਿਆਨਤਾ ਦਾ, ਮਾਇਆ ਦੇ ਮੋਹ ਦਾ) ਹਨੇਰਾ ਮਿਟ ਗਿਆ, ਉਸਦੇ ਹਿਰਦੇ ਵਿਚ (ਆਤਮਕ ਜੀਵਨ ਵਾਲਾ) ਚਾਨਣ ਹੋ ਗਿਆ, ਉਸ ਨੇ ਆਤਮਕ ਜੀਵਨ ਨੂੰ ਪਛਾਣ ਲਿਆ ॥੭॥ ਪਰਸਾਦਿ = ਕਿਰਪਾ ਨਾਲ। ਘਟਿ = ਹਿਰਦੇ ਵਿਚ। ਆਪੁ = ਆਪਣਾ ਆਪ ॥੭॥

ਆਪਿ ਉਪਾਏ ਤੈ ਆਪੇ ਵੇਖੈ

The Lord Himself creates, and He Himself beholds.

(ਹੇ ਭਾਈ!) ਪਰਮਾਤਮਾ ਆਪ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ ਅਤੇ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ। ਤੈ = ਅਤੇ। ਵੇਖੈ = ਸੰਭਾਲ ਕਰਦਾ ਹੈ।

ਸਤਿਗੁਰੁ ਸੇਵੈ ਸੋ ਜਨੁ ਲੇਖੈ

Serving the True Guru, one becomes acceptable.

ਜੇਹੜਾ ਮਨੁੱਖ ਗੁਰੂ ਦਾ ਆਸਰਾ ਲੈਂਦਾ, ਉਹ (ਪਰਮਾਤਮਾ ਦੀ ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ। ਲੇਖੈ = ਲੇਖੇ ਵਿਚ, ਪਰਵਾਨ।

ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥

O Nanak, the Naam dwells deep within the heart; by Guru's Grace, it is obtained. ||8||31||32||

ਹੇ ਨਾਨਕ! ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਗੁਰੂ ਦੀ ਕਿਰਪਾ ਨਾਲ ਉਹ (ਪਰਮਾਤਮਾ ਦਾ) ਮਿਲਾਪ ਹਾਸਲ ਕਰ ਲੈਂਦਾ ਹੈ ॥੮॥੩੧॥੩੨॥