ਗਉੜੀ ਮਹਲਾ ੧ ॥
Gauree, First Mehl:
ਗਊੜੀ ਪਾਤਸ਼ਾਹੀ ਪਹਿਲੀ।
ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥
To practice forgiveness is the true fast, good conduct and contentment.
ਉਹ ਜੋਗੀ (ਗ੍ਰਿਹਸਤ ਵਿਚ ਰਹਿ ਕੇ ਹੀ) ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਬਣਾਂਦਾ ਹੈ। ਮਿੱਠਾ ਸੁਭਾਉ ਤੇ ਸੰਤੋਖ ਉਸ ਦਾ ਨਿੱਤ ਦਾ ਕਰਮ ਹਨ। ਖਿਮਾ = ਦੂਜਿਆਂ ਦੀ ਵਧੀਕੀ ਨੂੰ ਸਹਾਰਨ ਦਾ ਸੁਭਾਉ। ਗਹੀ = ਫੜੀ, ਗ੍ਰਹਣ ਕੀਤੀ। ਬ੍ਰਤੁ = ਨਿੱਤ ਦਾ ਨਿਯਮ। ਸੀਲ = ਮਿੱਠਾ ਸੁਭਾਉ।
ਰੋਗੁ ਨ ਬਿਆਪੈ ਨਾ ਜਮ ਦੋਖੰ ॥
Disease does not afflict me, nor does the pain of death.
(ਅਜੇਹੇ ਅਸਲ ਜੋਗੀ ਉਤੇ ਕਾਮਾਦਿਕ ਕੋਈ) ਰੋਗ ਜ਼ੋਰ ਨਹੀਂ ਪਾ ਸਕਦਾ, ਉਸ ਨੂੰ ਮੌਤ ਦਾ ਭੀ ਡਰ ਨਹੀਂ ਹੁੰਦਾ। ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ। ਜਮ ਦੋਖੰ = ਜਮ ਦਾ ਡਰ।
ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥
I am liberated, and absorbed into God, who has no form or feature. ||1||
ਅਜੇਹੇ ਜੋਗੀ ਵਿਕਾਰਾਂ ਤੋਂ ਆਜ਼ਾਦ ਹੋ ਜਾਂਦੇ ਹਨ, ਕਿਉਂਕਿ ਉਹ ਰੂਪ-ਰੇਖ-ਰਹਿਤ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ॥੧॥ ਮੁਕਤ = ਵਿਕਾਰਾਂ ਤੋਂ ਆਜ਼ਾਦ ॥੧॥
ਜੋਗੀ ਕਉ ਕੈਸਾ ਡਰੁ ਹੋਇ ॥
What fear does the Yogi have?
ਅਸਲ ਜੋਗੀ ਨੂੰ (ਮਾਇਆ ਦੇ ਸੂਰਮੇ ਕਾਮਾਦਿਕਾਂ ਦੇ ਹੱਲਿਆਂ ਵਲੋਂ) ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਹੁੰਦਾ (ਜਿਸ ਤੋਂ ਘਬਰਾ ਕੇ ਉਹ ਗ੍ਰਿਹਸਤ ਛੱਡ ਕੇ ਨੱਸ ਜਾਏ)
ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥
The Lord is among the trees and the plants, within the household and outside as well. ||1||Pause||
ਉਸ ਨੂੰ ਰੁੱਖ ਬਿਰਖ ਵਿਚ, ਘਰ ਵਿਚ, ਬਾਹਰ ਜੰਗਲ (ਆਦਿਕ) ਵਿਚ ਹਰ ਥਾਂ ਉਹ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ ॥੧॥ ਰਹਾਉ ॥ ਰੂਖਿ = ਰੁੱਖ ਹੇਠ। ਬਿਰਖਿ = ਰੁੱਖ ਹੇਠ। ਗ੍ਰਿਹਿ = ਘਰ ਵਿਚ। ਬਾਹਰਿ = ਘਰੋਂ ਬਾਹਰ ਜੰਗਲ ਵਿਚ। ਸੋਇ = ਉਹ ਪ੍ਰਭੂ ਹੀ ॥੧॥ ਰਹਾਉ ॥
ਨਿਰਭਉ ਜੋਗੀ ਨਿਰੰਜਨੁ ਧਿਆਵੈ ॥
The Yogis meditate on the Fearless, Immaculate Lord.
ਜੋ ਪਰਮਾਤਮਾ ਮਾਇਆ ਦੇ ਪ੍ਰਭਾਵ ਵਿਚ ਨਹੀਂ ਆਉਂਦਾ, ਉਸ ਨੂੰ ਜੇਹੜਾ ਮਨੁੱਖ ਸਿਮਰਦਾ ਹੈ ਉਹ ਹੈ (ਅਸਲ) ਜੋਗੀ। ਉਹ (ਭੀ ਮਾਇਆ ਦੇ ਹੱਲਿਆਂ ਤੋਂ) ਡਰਦਾ ਨਹੀਂ (ਉਸ ਨੂੰ ਕਿਉਂ ਲੋੜ ਪਏ ਗ੍ਰਿਹਸਤ ਤੋਂ ਭੱਜਣ ਦੀ?)
ਅਨਦਿਨੁ ਜਾਗੈ ਸਚਿ ਲਿਵ ਲਾਵੈ ॥
Night and day, they remain awake and aware, embracing love for the True Lord.
ਉਹ ਤਾਂ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ। ਅਨਦਿਨੁ = ਹਰ ਰੋਜ਼। ਜਾਗੈ = ਵਿਕਾਰਾਂ ਦੇ ਹੱਲਿਆਂ ਤੋਂ ਸੁਚੇਤ ਰਹਿੰਦਾ ਹੈ। ਸਚਿ = ਸਦਾ-ਥਿਰ ਪ੍ਰਭੂ ਵਿਚ।
ਸੋ ਜੋਗੀ ਮੇਰੈ ਮਨਿ ਭਾਵੈ ॥੨॥
Those Yogis are pleasing to my mind. ||2||
ਮੇਰੇ ਮਨ ਵਿਚ ਉਹ ਜੋਗੀ ਪਿਆਰਾ ਲੱਗਦਾ ਹੈ (ਉਹੀ ਹੈ ਅਸਲ ਜੋਗੀ) ॥੨॥
ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥
The trap of death is burnt by the Fire of God.
(ਉਹ ਜੋਗੀ ਆਪਣੇ-ਅੰਦਰ-ਪਰਗਟ-ਹੋਏ) ਬ੍ਰਹਮ (ਦੇ ਤੇਜ) ਦੀ ਅੱਗ ਨਾਲ ਮੌਤ (ਦੇ ਡਰ ਨੂੰ) ਜਾਲ ਨੂੰ (ਜਿਸ ਦੇ ਸਹਮ ਨੇ ਸਾਰੇ ਜੀਵਾਂ ਨੂੰ ਫਸਾਇਆ ਹੋਇਆ ਹੈ) ਸਾੜ ਦੇਂਦਾ ਹੈ। ਕਾਲੁ = ਮੌਤ ਦਾ ਡਰ। ਜਾਰੇ = ਸਾੜ ਦੇਂਦਾ ਹੈ। ਬ੍ਰਹਮ ਅਗਨੀ = ਅੰਦਰ ਪ੍ਰਗਟ ਹੋਵੇ ਪਰਮਾਤਮਾ ਦੇ ਤੇਜ-ਰੂਪ ਅੱਗ ਨਾਲ।
ਜਰਾ ਮਰਣ ਗਤੁ ਗਰਬੁ ਨਿਵਾਰੇ ॥
Old age, death and pride are conquered.
ਉਸ ਜੋਗੀ ਦਾ ਬੁਢੇਪੇ ਦਾ ਡਰ ਮੌਤ ਦਾ ਸਹਮ ਦੂਰ ਹੋ ਜਾਂਦਾ ਹੈ, ਉਹ ਜੋਗੀ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਲੈਂਦਾ ਹੈ। ਜਰਾ = ਬੁਢੇਪਾ। ਮਰਣ = ਮੌਤ। ਗਤੁ = ਦੂਰ ਹੋ ਜਾਂਦਾ ਹੈ। ਗਰਬੁ = ਅਹੰਕਾਰ।
ਆਪਿ ਤਰੈ ਪਿਤਰੀ ਨਿਸਤਾਰੇ ॥੩॥
They swim across, and save their ancestors as well. ||3||
ਉਹ ਆਪ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਆਪਣੇ ਪਿਤਰਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੩॥ ਪਿਤਰੀ = ਪਿਤਰਾਂ ਨੂੰ, ਵੱਡੇ ਵਡੇਰਿਆਂ ਨੂੰ ॥੩॥
ਸਤਿਗੁਰੁ ਸੇਵੇ ਸੋ ਜੋਗੀ ਹੋਇ ॥
Those who serve the True Guru are the Yogis.
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਉਹ (ਅਸਲ) ਜੋਗੀ ਬਣਦਾ ਹੈ।
ਭੈ ਰਚਿ ਰਹੈ ਸੁ ਨਿਰਭਉ ਹੋਇ ॥
Those who remain immersed in the Fear of God become fearless.
ਉਹ ਪਰਮਾਤਮਾ ਦੇ ਡਰ-ਅਦਬ ਵਿਚ (ਜੀਵਨ-ਪੰਧ ਤੇ) ਤੁਰਦਾ ਹੈ, ਉਹ (ਕਾਮਾਦਿਕ ਵਿਕਾਰਾਂ ਦੇ ਹੱਲਿਆਂ ਤੋਂ) ਨਿਡਰ ਰਹਿੰਦਾ ਹੈ, ਭੈ = (ਪਰਮਾਤਮਾ ਦੇ) ਡਰ-ਅਦਬ ਵਿਚ।
ਜੈਸਾ ਸੇਵੈ ਤੈਸੋ ਹੋਇ ॥੪॥
They become just like the One they serve. ||4||
(ਕਿਉਂਕਿ ਇਹ ਇਕ ਅਸੂਲ ਦੀ ਗੱਲ ਹੈ ਕਿ) ਮਨੁੱਖ ਜਿਹੋ ਜਿਹੇ ਦੀ ਸੇਵਾ (ਭਗਤੀ) ਕਰਦਾ ਹੈ ਉਹੋ ਜਿਹਾ ਆਪ ਬਣ ਜਾਂਦਾ ਹੈ (ਨਿਰਭਉ ਨਿਰੰਕਾਰ ਨੂੰ ਸਿਮਰ ਕੇ ਨਿਰਭਉ ਹੀ ਬਣਨਾ ਹੋਇਆ) ॥੪॥ ਸੇਵੇ = ਸਿਮਰਦਾ ਹੈ, ਸੇਵਾ ਕਰਦਾ ਹੈ ॥੪॥
ਨਰ ਨਿਹਕੇਵਲ ਨਿਰਭਉ ਨਾਉ ॥
The Name makes a man pure and fearless.
ਮਨੁੱਖ ਨਿਰਭਉ ਪਰਮਾਤਮਾ ਦਾ ਨਾਮ ਜਪ ਕੇ (ਮਾਇਆ ਦੇ ਹੱਲਿਆਂ ਵਲੋਂ ਨਿਰਭਉ ਹੋ ਕੇ) ਵਾਸਨਾ-ਰਹਿਤ (ਸ਼ੁੱਧ) ਹੋ ਜਾਂਦਾ ਹੈ। ਨਰ ਨਿਹਕੇਵਲ = ਵਾਸਨਾ-ਰਹਿਤ (ਸੁੱਧ) ਮਨੁੱਖ।
ਅਨਾਥਹ ਨਾਥ ਕਰੇ ਬਲਿ ਜਾਉ ॥
It makes the masterless become the master of all. I am a sacrifice to him.
ਉਹ ਨਿਖਸਮਿਆਂ ਨੂੰ ਖਸਮ ਵਾਲਾ ਬਣਾ ਦੇਂਦਾ ਹੈ (ਉਹ ਹੈ ਅਸਲ ਜੋਗੀ, ਤੇ ਅਜੇਹੇ ਜੋਗੀ ਤੋਂ) ਮੈਂ ਕੁਰਬਾਨ ਹਾਂ। ਬਲਿ ਜਾਉ = ਮੈਂ ਕੁਰਬਾਨ ਹਾਂ।
ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥
Such a person is not reincarnated again; he sings the Glories of God. ||5||
ਉਸ ਨੂੰ ਮੁੜ ਮੁੜ ਜਨਮ ਨਹੀਂ ਲੈਣਾ ਪੈਂਦਾ, ਉਹ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੫॥ ਪੁਨਰਪਿ = {पुनः अपि} ਮੁੜ ਮੁੜ ॥੫॥
ਅੰਤਰਿ ਬਾਹਰਿ ਏਕੋ ਜਾਣੈ ॥
Inwardly and outwardly, he knows the One Lord;
ਉਹ ਜੋਗੀ ਆਪਣੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਇਕ ਪਰਮਾਤਮਾ ਨੂੰ ਹੀ ਵਿਆਪਕ ਜਾਣਦਾ ਹੈ।
ਗੁਰ ਕੈ ਸਬਦੇ ਆਪੁ ਪਛਾਣੈ ॥
through the Word of the Guru's Shabad, he realizes himself.
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਆਪਣੇ ਅਸਲੇ ਨੂੰ ਪਛਾਣਦਾ ਹੈ। ਸਬਦੇ = ਸ਼ਬਦ ਵਿਚ (ਜੁੜ ਕੇ)। ਆਪੁ = ਆਪਣੇ ਅਸਲੇ ਨੂੰ।
ਸਾਚੈ ਸਬਦਿ ਦਰਿ ਨੀਸਾਣੈ ॥੬॥
He bears the Banner and Insignia of the True Shabad in the Lord's Court. ||6||
ਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਉਹ ਜੋਗੀ ਪਰਮਾਤਮਾ ਦੇ ਦਰ ਤੇ (ਸਿਫ਼ਤ-ਸਾਲਾਹ ਦੀ) ਰਾਹਦਾਰੀ ਲੈ ਕੇ ਜਾਂਦਾ ਹੈ ॥੬॥ ਨੀਸਾਣ = ਰਾਹਦਾਰੀ, ਪਰਵਾਨਾ। ਦਰਿ = ਪਰਮਾਤਮਾ ਦੇ ਦਰ ਤੇ ॥੬॥
ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥
One who dies in the Shabad abides in his own home within.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ (ਉਹ ਹੈ ਅਸਲ ਜੋਗੀ, ਤੇ) ਉਸ ਦਾ ਨਿਵਾਸ ਸਦਾ ਆਪਣੇ ਅੰਤਰ ਆਤਮੇ ਵਿਚ ਰਹਿੰਦਾ ਹੈ। ਨਿਜ ਘਰਿ = ਆਪਣੇ ਘਰ ਵਿਚ, ਆਪਣੇ ਅੰਤਰ ਆਤਮੇ ਹੀ।
ਆਵੈ ਨ ਜਾਵੈ ਚੂਕੈ ਆਸਾ ॥
He does not come or go in reincarnation, and his hopes are subdued.
ਉਸ ਦੀ ਆਸਾ (ਤ੍ਰਿਸ਼ਨਾ) ਮੁੱਕ ਜਾਂਦੀ ਹੈ, ਉਹ ਭਟਕਣਾ ਵਿਚ ਨਹੀਂ ਪੈਂਦਾ। ਚੂਕੈ = ਮੁੱਕ ਜਾਂਦੀ ਹੈ।
ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥
Through the Word of the Guru's Shabad, his heart-lotus blossoms forth. ||7||
ਗੁਰੂ ਦੇ ਸ਼ਬਦ ਵਿਚ ਜੁੜਿਆਂ ਉਸ ਦਾ ਹਿਰਦਾ-ਕੌਲ ਸਦਾ ਖਿੜਿਆ ਰਹਿੰਦਾ ਹੈ ॥੭॥ ਕਮਲੁ = ਹਿਰਦਾ-ਰੂਪ ਕੌਲ ਫੁੱਲ। ਪਰਗਾਸਾ = ਖਿੜ ਪੈਂਦਾ ਹੈ ॥੭॥
ਜੋ ਦੀਸੈ ਸੋ ਆਸ ਨਿਰਾਸਾ ॥
Whoever is seen, is driven by hope and despair,
ਜਗਤ ਵਿਚ ਜੋ ਭੀ ਦਿੱਸਦਾ ਹੈ, ਉਹ ਢੱਠੀਆਂ ਹੋਈਆਂ ਆਸਾਂ ਵਾਲਾ ਹੀ ਦਿੱਸਦਾ ਹੈ (ਕਿਸੇ ਦੀਆਂ ਸਾਰੀਆਂ ਆਸਾਂ ਕਦੇ ਪੂਰੀਆਂ ਨਹੀਂ ਹੋਈਆਂ)। ਆਸ ਨਿਰਾਸਾ = ਆਸਾਂ ਵਿਚ ਨਿਰਾਸ, ਜਿਸ ਦੀਆਂ ਸੱਧਰਾਂ ਵਿਚੇ ਹੀ ਰਹਿ ਗਈਆਂ।
ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥
by sexual desire, anger, corruption, hunger and thirst.
ਹਰੇਕ ਨੂੰ ਕਾਮ ਦਾ ਜ਼ਹਰ ਕ੍ਰੋਧ ਦਾ ਜ਼ਹਰ (ਮਾਰਦਾ ਜਾ ਰਿਹਾ ਹੈ, ਹਰੇਕ ਨੂੰ ਮਾਇਆ ਦੀ) ਭੁੱਖ (ਮਾਇਆ ਦੀ) ਤ੍ਰੇਹ (ਲੱਗੀ ਹੋਈ ਹੈ)। ਬਿਖੁ = ਜ਼ਹਰ।
ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥
O Nanak, those detached recluses who meet the Lord are so very rare. ||8||7||
ਹੇ ਨਾਨਕ! ਜਗਤ ਵਿਚ ਬੜੇ ਵਿਰਲੇ ਐਸੇ ਬੰਦੇ ਮਿਲਦੇ ਹਨ, ਜੋ ਆਸਾ ਤ੍ਰਿਸ਼ਨਾ ਦੇ ਅਧੀਨ ਨਹੀਂ ਹਨ (ਤੇ, ਉਹੀ ਹਨ ਅਸਲ ਜੋਗੀ) ॥੮॥੭॥ ਉਦਾਸਾ = ਆਸਾਂ ਤੋਂ ਉਤਾਂਹ, ਨਿਰਮੋਹ ॥੮॥