ਸਲੋਕੁ

Salok:

ਸਲੋਕ।

ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ

Chanting it, the mind is filled with bliss; love of duality is eliminated, and pain, distress and desires are quenched.

ਜਿਸ ਪ੍ਰਭੂ ਦਾ ਨਾਮ ਜਪਦਿਆਂ ਮਨ ਵਿਚ ਆਨੰਦ ਪੈਦਾ ਹੁੰਦਾ ਹੈ, (ਪ੍ਰਭੂ ਤੋਂ ਲਾਂਭੇ) ਕਿਸੇ ਹੋਰ ਦਾ ਮੋਹ ਦੂਰ ਹੋ ਸਕਦਾ ਹੈ, ਯਾਸੁ = ਜਾਸੁ, ਜਿਸ ਨੂੰ। ਮਨਿ = ਮਨ ਵਿਚ। ਦੂਜਾ ਭਾਉ = ਕਿਸੇ ਹੋਰ ਨਾਲ ਪਿਆਰ।

ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥

O Nanak, immerse yourself in the Naam, the Name of the Lord. ||1||

ਮਾਇਆ ਦਾ ਲਾਲਚ (ਤੇ ਲਾਲਚ ਤੋਂ ਪੈਦਾ ਹੋਇਆ) ਦੁਖ ਕਲੇਸ਼ ਮਿਟ ਜਾਂਦਾ ਹੈ, ਹੇ ਨਾਨਕ! ਉਸ ਦੇ ਨਾਮ ਵਿਚ ਟਿਕੇ ਰਹੋ ॥੧॥ ਤ੍ਰਿਸਨਾ = ਮਾਇਆ ਦਾ ਲਾਲਚ। ਨਾਮਿ = ਨਾਮ ਵਿਚ। ਸਮਾਉ = ਲੀਨ ਹੋਵੋ ॥੧॥